Fri, Apr 19, 2024
Whatsapp

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ 'ਚ ਰੋਜ਼ਾਨਾ 30 ਹਜ਼ਾਰ ਕੋਰੋਨਾ ਟੈਸਟ ਕਰਨ ਦੇ ਆਦੇਸ਼

Written by  Jagroop Kaur -- December 03rd 2020 10:40 PM
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ 'ਚ ਰੋਜ਼ਾਨਾ 30 ਹਜ਼ਾਰ ਕੋਰੋਨਾ ਟੈਸਟ ਕਰਨ ਦੇ ਆਦੇਸ਼

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ 'ਚ ਰੋਜ਼ਾਨਾ 30 ਹਜ਼ਾਰ ਕੋਰੋਨਾ ਟੈਸਟ ਕਰਨ ਦੇ ਆਦੇਸ਼

ਚੰਡੀਗੜ/ਪਟਿਆਲਾ, 3 ਦਸੰਬਰ:ਅਗਲੇ ਵਰੇ ਦੇ ਸ਼ੁਰੂ ’ਚ ਕੋਵਿਡ-19 ਮਹਾਂਮਾਰੀ ਦੀ ਵੈਕਸੀਨ ਦੀ ਉਪਲਬੱਧਤਾ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਵੈਕਸੀਨ ਦੀ ਪਹੁੰਚ ਹਰ ਇੱਕ ਵਿਅਕਤੀ ਤੱਕ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਅਗਾਊਂ ਟੀਮਾਂ ਦਾ ਗਠਿਤ ਕੀਤੀਆਂ ਜਾਣ। ਇਸ ਦੇ ਨਾਲ ਹੀ ਉਨਾਂ ਮਹਾਂਮਾਰੀ ਦੀ ਅਗਲੀ ਲਹਿਰ ’ਚ ਤੇਜ਼ੀ ਦੀ ਸੰਭਾਵਨਾ ਪ੍ਰਗਟ ਕਰਦਿਆ ਕੋਵਿਡ ਆਰ.ਟੀ.ਪੀ.ਸੀ.ਆਰ. ਟੈਸਟਿੰਗ 30 ਹਜ਼ਾਰ ਪ੍ਰਤੀ ਦਿਨ ਯਕੀਨੀ ਬਣਾਉਣ ਲਈ ਆਖਿਆ। ਪਟਿਆਲਾ ਡਵੀਜ਼ਨ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਕੋਵਿਡ ਕਰਕੇ ਵਿਕਾਸ ਕਾਰਜਾਂ ਅਤੇ ਸਕੀਮਾਂ ਦੀ ਹੌਲੀ ਹੋਈ ਰਫ਼ਤਾਰ ’ਚ ਵੀ ਤੇਜੀ ਲਿਆਂਦੀ ਜਾਵੇ ਅਤੇ ਇਨਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇ। What Are the Different Types of COVID-19 Tests? What to Know | Time ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਸਮੁੱਚੇ ਪੰਜਾਬ ਵਿੱਚ ਚੱਲ ਰਹੇ ਇਹ ਵਿਕਾਸ ਪ੍ਰਾਜੈਕਟਾਂ ਤੇ ਮਹੱਤਵਪੂਰਨ ਯੋਜਨਾਵਾਂ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਅਧਿਕਾਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਾਲ ਦਸੰਬਰ ਦੇ ਅਖੀਰ ਤੱਕ ਸਰਕਾਰੀ ਸਕੂਲਾਂ ਤੇ ਆਂਗਣਵਾੜੀਆਂ ’ਚ ਪਖਾਨਿਆਂ ਦੀ ਸਹੂਲਤ ਉਪਲਬੱਧ ਕਰਵਾਉਣੀ ਯਕੀਨੀ ਬਣਾਈ ਜਾਵੇ। ਵਿਕਾਸ ਕੰਮਾਂ ਤੇ ਸਕੀਮਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਵਾਉਣ ਲਈ ਡਵੀਜ਼ਨਲ ਹੈਡਕੁਆਰਟਰਾਂ ’ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ’ਚ ਪਟਿਆਲਾ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਅਤੇ ਇੰਚਾਰਜ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਗਰੀਬ ਵਰਗ ਅਤੇ ਕਿਸਾਨ ਵਰਗ ਲਈ ਪੰਜਾਬ ਸਰਕਾਰ ਵੱਲੋਂ ਬਣਾਈਆਂ ਦੋ ਵਿਸ਼ੇਸ਼ ਯੋਜਨਾਵਾਂ ਜਿਨਾਂ ’ਚ ਗਰੀਬ ਬਸਤੀਆਂ ’ਚ ਸਰਕਾਰੀ ਮਾਲਕੀ ਵਾਲੀ ਥਾਂ ’ਤੇ ਰਹਿਣ ਵਾਲੇ ਲੋਕਾਂ ਦੀ ਪੰਜਾਬ ਸਲੱਮ ਡਵੇਲਰਜ਼ (ਪ੍ਰੋਪਰਾਈਟਰੀ ਰਾਈਟਜ਼) ਐਕਟ 2020 ਤਹਿਤ ਸਨਾਖਤ ’ਚ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ। COVID-19 nasal swab test: What it feels like to have one - Chicago Sun-Times ਉਨਾਂ ਨਾਲ ਹੀ ਪੰਜਾਬ ਅਲਾਟਮੈਂਟ ਆਫ਼ ਸਟੇਟ ਗੌਰਮਿੰਟ ਲੈਡਜ਼ ਐਕਟ 2020 ਤਹਿਤ 20 ਸਾਲ ਤੋਂ ਵਧੇਰੇ ਸਮੇਂ ਤੋਂ ਕਾਬਜ਼ ਬੇਜ਼ਮੀਨੇ, ਮਾਰਜ਼ਨਲ ਅਤੇ ਛੋਟੇ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਲਈ ਸਰਵੇਖਣ ਨੂੰ ਜਲਦ ਮੁਕੰਮਲ ਕਰਕੇ ਅਮਲੀ ਰੂਪ ਦੇਣ ਲਈ ਵੀ ਕਿਹਾ। ਮੀਟਿੰਗ ਦੌਰਾਨ ਪਿੰਡਾਂ ਦੇ ਜਲ ਸਪਲਾਈ ਘਰਾਂ ਅਤੇ ਸਕੂਲਾਂ ਆਦਿ ਦੇ ਬਕਾਇਆ ਬਿਜਲੀ ਬਿੱਲਾਂ ਦੇ ਪੰਚਾਇਤਾਂ ਰਾਹੀਂ ਨਿਪਟਾਰੇ ਦੇ ਆਦੇਸ਼ ਦਿੰਦਿਆ ਉਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਸ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨਾਂ ਨੇ ਪਿੰਡਾਂ ’ਚ ਕੁੱਤਿਆਂ ਦੀ ਸਮੱਸਿਆ ਨਾਲ ਨਿੱਜਠਣ ਲਈ ਪੰਚਾਇਤਾਂ ਦੇ ਪੱਧਰ ’ਤੇ ਕੁੱਤਿਆਂ ਦਾ ਸਟਰਲਾਈਜੇਸ਼ਨ ਕਰਵਾਉਣ ਲਈ ਵੀ ਹਦਾਇਤ ਕੀਤੀ। coronavirus testing in india: The 'phone booths' that are making Covid tests  in India easier, quicker and safer - The Economic Times ਸ੍ਰੀਮਤੀ ਵਿਨੀ ਮਹਾਜਨ ਨੇ ਅਗਲੇ ਸਾਲ ਆਉਣ ਵਾਲੇ ਸੀਜ਼ਨ ਦੌਰਾਨ ਪਰਾਲੀ ਦੇ ਬਿਨਾਂ ਅੱਗ ਲਾਏ ਨਿਪਟਾਰੇ ਲਈ ਹੁਣ ਤੋਂ ਹੀ ਠੋਸ ਸਕੀਮਾਂ ਬਣਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਹੋਰ ਖੇਤੀ ਮਸ਼ੀਨਰੀ ਬਾਰੇ ਵੀ ਰਿਪੋਰਟ ਭੇਜ ਲਈ ਕਿਹਾ।ਉਨਾਂ ਨੇ ਸਮਾਰਟ ਵਿਲੇਜ਼ ਕੰਪੇਨ ਅਤੇ ਅਰਬਨ ਇਨਵਾਇਰਨਮੈਂਟ ਇਪਰੂਵਮੈਂਟ ਪ੍ਰੋਗਰਾਮ ਦੇ ਦੂਸਰੇ ਪੜਾਅ ਤਹਿਤ ਦਿੱਤੇ ਗਏ ਵਿਕਾਸ ਵੰਡਾਂ ਨੂੰ ਸਮੇਂ ਸਿਰ ਵਿਕਾਸ ਕਾਰਜਾਂ ’ਤੇ ਖਰਚਣਾ ਯਕੀਨੀ ਬਣਾਉਣ ਲਈ ਕਿਹਾ। ਮੁੱਖ ਸਕੱਤਰ ਨੇ ਜਲ ਜੀਵਨ ਮਿਸ਼ਨ-ਹਰ ਘਰ ਪਾਣੀ ਤਹਿਤ ਪਿੰਡਾਂ ਵਿੱਚ ਵੱਧ ਤੋਂ ਵੱਧ ਪਾਣੀ ਸਪਲਾਈ ਦੇ ਕੁਨੈਸ਼ਨ ਅਤੇ ਸਕੀਮਾਂ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਉਪਲਬਧ ਹੋ ਸਕੇ। Punjab registers 90% recovery rate, 3 districts now COVID-free - The Week ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਪਾਸੋਂ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਵੱਲੋਂ ਜ਼ਿਲੇ ਵਿੱਚ ਚੱਲ ਰਹੇ ਅਹਿਮ ਵਿਕਾਸ ਪ੍ਰਾਜੈਕਟਾਂ, ਜ਼ਿਨਾ ਵਿੱਚ ਪਟਿਆਲਾ ਨੂੰ 24 ਘੰਟੇ-ਸੱਤ ਦਿਨ ਦਿੱਤੀ ਜਾਣ ਵਾਲੀ ਨਹਿਰੀ ਪਾਣੀ ਦੀ ਸਪਲਾਈ ਦੇ 500 ਕਰੋੜ ਰੁਪਏ ਦੇ ਪ੍ਰਾਜੈਕਟ, ਮਹਿੰਦਰਾ ਕੋਠੀ ਵਿਖੇ 2.93 ਕਰੋੜ ਰੁਪਏ ਨਾਲ ਬਣਨ ਵਾਲੀ ਮੈਡਲ ਗੈਲਰੀ, ਬੱਸ ਸਟੈਂਡ ਦੇ 61 ਕਰੋੜ ਰੁਪਏ ਦੇ ਪ੍ਰਾਜੈਕਟ, 500 ਕਰੋੜ ਰੁਪਏ ਨਾਲ ਬਣਨ ਵਾਲੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਪਹਿਲੇ ਫੇਜ਼ ਦਾ ਕੰਮ, ਹੈਰੀਟੇਜ਼ ਸਟਰੀਟ ਦੇ 43 ਕਰੋੜ ਰੁਪਏ ਦੇ ਪ੍ਰਾਜੈਕਟ, ਛੋਟੀ ਨਦੀ ਤੇ ਵੱਡੀ ਨਦੀ ਦੇ ਸੰੁਦਰੀਕਰਨ ਦੇ ਲਗਪਗ 200 ਕਰੋੜ ਰੁਪਏ ਦੇ ਪ੍ਰਾਜੈਕਟ, ਜੈਕਬ ਡਰੇਨ ਤੇ ਈਸਟਰਨ ਡਰੇਨ ਦੇ ਪ੍ਰਾਜੈਕਟ, ਰਾਜਿੰਦਰਾ ਝੀਲ ਦੇ 500 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਪ੍ਰਾਜੈਕਟ, ਸ਼ਹਿਰ ਵਿੱਚ ਐਲ.ਈ.ਡੀ. ਲਾਇਟਾਂ ਦੇ ਪ੍ਰਾਜੈਕਟ, ਠੋਸ ਕੂੜਾ ਪ੍ਰਬੰਧਨ ਤਹਿਤ ਜ਼ਮੀਨ ਦੋਜ਼ ਕੂੜਾ ਦਾਨਾਂ ਦੇ ਪ੍ਰਾਜੈਕਟ, ਸਨੌਰ ਰੋਡ ਸਥਿਤ ਕੂੜੇ ਦੇ ਡੰਪ ਦੇ ਨਿਪਟਾਰੇ ਦੇ ਪ੍ਰਾਜੈਕਟ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 126 ਮਕਾਨਾਂ ਦੀ ਕੀਤੀ ਗਈ ਵੰਡ ਬਾਰੇ ਦੱਸਿਆ ਗਿਆ। To check coronavirus' spread, Punjab must actively find new cases, instead  of just contact-tracing ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਵੱਲੋਂ ਲੁਧਿਆਣਾ ’ਚ ਬਣ ਰਹੀ ਹਾਈਟੈਕ ਸਾਇਕਲ ਵੈਲੀ, ਲੁਧਿਆਣਾ ਇੰਡਸਟਰੀਅਲ ਪਾਰਕ ਕੁੂੰਮ ਕਲਾਂ, ਬੁੱਢੇ ਨਾਲੇ ਦੀ ਸਫ਼ਾਈ ਤੇ ਨਵੀਨੀਕਰਨ ਦੇ ਪ੍ਰਾਜੈਕਟ, ਲੁਧਿਆਣਾ ਸ਼ਹਿਰ ਨੂੰ 24 ਘੰਟੇ-ਸੱਤ ਦਿਨ ਨਹਿਰੀ ਪਾਣੀ ਸਪਲਾਈ ਪ੍ਰਾਜੈਕਟ, ਦਿੱਲੀ-ਅੰਮਿ੍ਰਤਸਰ-ਕੱਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ, ਫ਼ਿਰੋਜ਼ਪੁਰ ਤੋਂ ਸਿੱਧਵਾਂ ਕੈਨਾਲ, ਸਿੱਧਵਾਂ ਕੈਨਾਲ ਤੋਂ ਭਾਰਤ ਨਗਰ ਚੌਂਕ ਦੇ ਕੰਮ ਦੀ ਪ੍ਰਗਤੀ, ਚੀਮਾ ਚੌਂਕ ਫਲਾਈਓਵਰ ਅਤੇ ਲਾਡੋਵਾਲ ਬਾਈਪਾਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਬੀਰ ਵੱਲੋਂ ਜ਼ਿਲੇ ਵਿੱਚ ਸਿੱਧੀ ਬਿਜਾਈ ਦੇ ਸਫ਼ਲ ਤਜ਼ਰਬੇ, ਮਾਲੇਰਕੋਟਲਾ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਅਤੇ ਦਿੱਲੀ-ਅੰਮਿ੍ਰਤਸਰ-ਕੱਟੜਾ ਐਕਸਪ੍ਰੈਸ ਵੇਅ ਦੀ ਜਮੀਨ ਪ੍ਰਾਪਤੀ ਦੇ ਬਾਰੇ ਜਾਣੂ ਕਰਵਾਇਆ ਗਿਆ। ਮੁੱਖ ਸਕੱਤਰ ਨੇ ਸੰਗਰੂਰ ਵਿੱਚ ਚੱਲ ਰਹੇ ਹੋਮੀ ਭਾਭਾ ਕੈਂਸਰ ਕੇਅਰ ਸੈਂਟਰ ਤੇ ਪੀਜੀਆਈ ਸੈਟੇਲਾਈਟ ਸੈਂਟਰ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਬਰਨਾਲਾ ਅਤੇ ਫ਼ਤਹਿਗੜ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਅੰਮਿ੍ਰਤ ਕੌਰ ਗਿੱਲ ਨਾਲ ਦੋਵਾਂ ਜ਼ਿਲਿਆਂ ਦੇ ਵਿਕਾਸ ਕਾਰਜਾਂ ਬਾਰੇ ਸਮੀਖਿਆ ਦੌਰਾਨ ਉਨਾਂ ਨੇ ਕਿਹਾ ਕਿ ਸਮੂਹ ਜ਼ਿਲਿਆਂ ਦੇ ਡੀ.ਸੀ. ਆਪੋ-ਆਪਣੇ ਜ਼ਿਲੇ ’ਚ ਸਥਿਤ ਗਊਸ਼ਾਲਾਵਾਂ ਦਾ ਸਮੇਂ-ਸਮੇਂ ਮੁਲੰਕਣ ਕਰਨ ਅਤੇ ਸਮਰੱਥਾ ਨੂੰ ਵਧਾਉਣ ਲਈ ਆਲੇ-ਦੁਆਲੇ ਦੀਆਂ ਪੰਚਾਇਤਾਂ ਦਾ ਸਹਿਯੋਗ ਲੈਣ। ਬਰਨਾਲਾ ਦੇ ਡੀਸੀ ਨੇ ਇਸ ਮੌਕੇ ਦੱਸਿਆ ਕਿ ਉਨਾਂ ਦੇ ਜ਼ਿਲੇ ਵਿੱਚ ਿਗ ਅਨੁਪਾਤ ਪਿਛਲੇ ਸਾਲ ਦੇ 895 ਦੇ ਮੁਕਾਬਲੇ ਇਸ ਸਾਲ 965 ’ਤੇ ਪੁੱਜ ਗਿਆ ਹੈ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਉਨਾਂ ਵੱਲੋਂ ਕੋਵਿਡ-19 ਤੋਂ ਬਾਅਦ ਵਿਕਾਸ ਕਾਰਜਾਂ ਵਿੱਚ ਬਣੀ ਖੜੋਤ ਨੂੰ ਦੂਰ ਕਰਨ ਲਈ ਨਿਜੀ ਤੌਰ ’ਤੇ ਹਰੇਕ ਡਵੀਜ਼ਨਲ ਹੈਡਕੁਆਰਟਰ ’ਤੇ ਜਾ ਕੇ ਉਸ ਡਵੀਜ਼ਨ ’ਚ ਪੈਂਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਉਨਾਂ ਜ਼ਿਲਿਆਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਜੰਗੀ ਪੱਧਰ ’ਤੇ ਨਿਪਟਾਉਣ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਨੇ ਕੋਵਿਡ ਦੇ ਪਸਾਰ ਨੂੰ ਰੋਕਣ ਬਾਰੇ ਪੰਜਾਬ ਸਰਕਾਰ ਦੇ ਪ੍ਰਬੰਧਾਂ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ਪੰਜਾਬ ਆਰ.ਟੀ.ਪੀ.ਸੀ.ਆਰ. ਟੈਸਟਾਂ ਦੇ ਮਾਮਲੇ ਵਿੱਚ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਦੇਸ਼ ਦੇ ਪਹਿਲੇ 3 ਸੂਬਿਆਂ ’ਚ ਸ਼ੁਮਾਰ ਹੈ ਅਤੇ ਸਰਕਾਰ ਵੱਲੋਂ ਟੈੇਸਟਿੰਗ ਸਮਰੱਥਾ 30 ਹਜ਼ਾਰ ਪ੍ਰਤੀ ਦਿਨ ਤੱਕ ਵਧਾਈ ਗਈ ਹੈ। ਉਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਜ ਵਿੱਚ ਲੈਵਲ ਦੋ ਅਤੇ ਲੈਵਲ ਤਿੰਨ ਕੋਵਿਡ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਤੇ ਨਿਜੀ ਕੇਂਦਰਾਂ ਵਿੱਚ 30 ਫੀਸਦੀ ਜਿਆਦਾ ਸਮਰੱਥਾ ਕੀਤੀ ਗਈ ਹੈ। ਮੀਟਿੰਗ ਦੌਰਾਨ ਇਨਾਂ ਵਧੀਕ ਮੁੱਖ ਸਕੱਤਰ ਵਿਸ਼ਵਾਜੀਤ ਖੰਨਾ, ਵਧੀਕ ਮੁੱਖ ਸਕੱਤਰ ਐਨਆਰਆਈ ਮਾਮਲੇ 'ਚ ਸ਼ੰਕਰ ਸਰੋਜ, ਸਕੱਤਰ ਪ੍ਰਸੋਨਲ ਵਿਵੇਕ ਪ੍ਰਤਾਪ ਸਿੰਘ ਅਤੇ ਕਮਿਸ਼ਨਰ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਸਟਾਫ਼ ਅਫ਼ਸਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।


Top News view more...

Latest News view more...