Mon, Jun 16, 2025
Whatsapp

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜੇਲ ਦੇ ਬੰਦੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ

Reported by:  PTC News Desk  Edited by:  Baljit Singh -- July 06th 2021 06:54 PM
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜੇਲ ਦੇ ਬੰਦੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜੇਲ ਦੇ ਬੰਦੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ

ਨਾਭਾ/ਪਟਿਆਲਾ:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਮਿਸ ਪਰਮਿੰਦਰ ਕੌਰ ਨੇ ਮੈਕਸੀਮਮ ਸਿਕਿਉਰਿਟੀ ਜੇਲ, ਨਾਭਾ ਅਤੇ ਨਵੀਂ ਜ਼ਿਲ੍ਹਾ ਜੇਲ ਨਾਭਾ ਦੇ ਕੈਦੀਆਂ ਨਾਲ ਵੀਡੀੳ ਕਾਨਫਰੰਸ ਰਾਂਹੀ ਗੱਲਬਾਤ ਕੀਤੀ। ਪੜੋ ਹੋਰ ਖਬਰਾਂ: ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਸਬੰਧੀ ਨਵੀਂਆਂ ਹਿਦਾਇਤਾਂ ਜਾਰੀ, ਦਿੱਤੀਆਂ ਇਹ ਛੋਟਾਂ ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਤੇ ਹਾਈ ਕੋਰਟ ਦੇ ਮਾਣਯੋਗ ਜੱਜ ਸ੍ਰੀ ਅਜੈ ਤਿਵਾੜੀ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ, ਜੇਲ ਵਿਚ ਰਹਿ ਰਹੇ ਕੈਦੀਆਂ ਤੋਂ ਉਨਾਂ ਦੀਆਂ ਮੁਸ਼ਕਲਾਂ ਬਾਰੇ ਜਾਣਦਿਆਂ ਉਨ੍ਹਾਂ ਨੂੰ ਦਰਪੇਸ਼ ਕਿਸੇ ਤਰ੍ਹਾਂ ਦੀ ਸ਼ਿਕਾਇਤ ਬਾਰੇ ਜਾਣਕਾਰੀ ਵੀ ਲਈ ਗਈ। ਪੜੋ ਹੋਰ ਖਬਰਾਂ: ਅਕਾਲੀ ਦਲ ਵੱਲੋਂ ਰੋਸ ਵਿਖਾਵਾ ਕਰ ਰਹੇ ਅਧਿਆਪਕਾਂ ’ਤੇ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ ਇਸ ਦੌਰਾਨ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਹਿਨਣ, ਸਮੇਂ ਸਮੇਂ 'ਤੇ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਬਾਰੇ ਕਿਹਾ ਗਿਆ। ਇਸ ਤੋਂ ਇਲਾਵਾ ਉਨਾਂ ਨੇ ਜੇਲ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਅਤੇ ਗੁਰਚਰਨ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।ਇਸ ਦੌਰਾਨ ਕੈਦੀ ਮੌਜੂਦ ਰਹੇ। ਪੜੋ ਹੋਰ ਖਬਰਾਂ: ਕੋਵਿਨ ਤੋਂ ਇਲਾਵਾ ਇਨ੍ਹਾਂ ਐਪਸ ਤੋਂ ਕੋਰੋਨਾ ਵੈਕਸੀਨ ਸਲਾਟ ਕਰਾ ਸਕਦੇ ਹੋ ਬੁੱਕ -PTC News


Top News view more...

Latest News view more...

PTC NETWORK