Wed, Apr 24, 2024
Whatsapp

ਸੁਖਬੀਰ ਸਿੰਘ ਬਾਦਲ ਦੀ ਪਾਰਟੀ ਪ੍ਰਧਾਨ ਵਜੋਂ ਅਸਤੀਫੇ ਦੀ ਪੇਸ਼ਕਸ਼ ਜ਼ਿਲ੍ਹਾ ਪ੍ਰਧਾਨਾਂ ਨੇ ਕੀਤੀ ਰੱਦ

Written by  Pardeep Singh -- March 17th 2022 07:46 PM
ਸੁਖਬੀਰ ਸਿੰਘ ਬਾਦਲ ਦੀ ਪਾਰਟੀ ਪ੍ਰਧਾਨ ਵਜੋਂ ਅਸਤੀਫੇ ਦੀ ਪੇਸ਼ਕਸ਼ ਜ਼ਿਲ੍ਹਾ ਪ੍ਰਧਾਨਾਂ ਨੇ ਕੀਤੀ ਰੱਦ

ਸੁਖਬੀਰ ਸਿੰਘ ਬਾਦਲ ਦੀ ਪਾਰਟੀ ਪ੍ਰਧਾਨ ਵਜੋਂ ਅਸਤੀਫੇ ਦੀ ਪੇਸ਼ਕਸ਼ ਜ਼ਿਲ੍ਹਾ ਪ੍ਰਧਾਨਾਂ ਨੇ ਕੀਤੀ ਰੱਦ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸਖ਼ਤੀ ਨਾਲ ਰੱਦ ਕਰ ਦਿੱਤਾ। Sukhbir-Singh-Badal-takes-a-jibe-at-AAP-5 ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਕੱਲ੍ਹ ਅਤੇ ਅੱਜ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕੀਤੀ, ਨੇ ਕਿਹਾ, “ਮੇਰੇ ਲਈ ਪਾਰਟੀ ਅਤੇ ਇਸ ਦੀ ਭਲਾਈ ਸਭ ਤੋਂ ਉੱਤਮ ਹੈ। ਮੈਂ ਹਮੇਸ਼ਾ ਪਾਰਟੀ ਦੇ ਹਿੱਤ ਵਿੱਚ ਕੰਮ ਕੀਤਾ ਹੈ। ਮੈਂ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਾ ਹਾਂ ਅਤੇ ਅਹੁਦਾ ਛੱਡਣ ਲਈ ਤਿਆਰ ਹਾਂ। Sukhbir-Singh-Badal-4 ਹਾਲਾਂਕਿ ਪਾਰਟੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸਖ਼ਤ ਮਿਹਨਤ ਅਤੇ ਤਿੱਖੀ ਚੋਣ ਮੁਹਿੰਮ ਨੂੰ ਰਿਕਾਰਡ 'ਤੇ ਲਿਆਉਣ ਦੇ ਨਾਲ ਕਈ ਜ਼ਿਲ੍ਹਾ ਪ੍ਰਧਾਨਾਂ ਨਾਲ ਇਕਸੁਰ ਹੋ ਕੇ ਉਨ੍ਹਾਂ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਸੁਖਬੀਰ ਬਾਦਲ ਦੀ ਅਗਵਾਈ ਵਿਚ ਪੂਰਨ ਭਰੋਸਾ ਪ੍ਰਗਟਾਉਣ ਲਈ ਸਰਬਸੰਮਤੀ ਨਾਲ ਰਸਮੀ ਮਤਾ ਵੀ ਪਾਸ ਕੀਤਾ ਗਿਆ। ਇਸ ਮੁੱਦੇ 'ਤੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਨਾ ਸਿਰਫ ਫਰੰਟ ਤੋਂ ਅਗਵਾਈ ਕੀਤੀ ਬਲਕਿ ਪਾਰਟੀ ਲੀਡਰਸ਼ਿਪ ਦੇ ਨਾਲ-ਨਾਲ ਪਾਰਟੀ ਕੇਡਰ ਨੂੰ ਵੀ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਆਗੂਆਂ ਨੇ ਕਿਹਾ ਕਿ ਭਾਵੇਂ ਨਤੀਜੇ ਉਮੀਦਾਂ ਮੁਤਾਬਕ ਨਹੀਂ ਆਏ ਪਰ ਪਾਰਟੀ ਪ੍ਰਧਾਨ ਨੂੰ ਕਿਸੇ ਵੀ ਤਰ੍ਹਾਂ ਦਾ ਦੋਸ਼ ਨਹੀਂ ਦਿੱਤਾ ਜਾ ਸਕਦਾ। ਲੋਕਾਂ ਨੇ ਤਬਦੀਲੀ ਲਈ ਭਾਰੀ ਵੋਟਾਂ ਪਾਈਆਂ ਅਤੇ ਨਤੀਜੇ ਵਜੋਂ ਸੁਨਾਮੀ ਵਿੱਚ ਸਮੁੱਚੀ ਵਿਰੋਧੀ ਧਿਰ ਹੂੰਝ ਗਈ। ਮੀਟਿੰਗਾਂ ਵਿੱਚ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ, ਅਕਾਲੀ ਦਲ ਦੇ ਜ਼ਮੀਨੀ ਪੱਧਰ ਦੇ ਆਗੂਆਂ ਨੇ ਕਿਹਾ, "ਬਹੁਤ ਸਾਰੀਆਂ ਥਾਵਾਂ 'ਤੇ ਵੋਟਰਾਂ ਨੂੰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦਾ ਨਾਮ ਤੱਕ ਨਹੀਂ ਪਤਾ ਸੀ ਪਰ ਉਨ੍ਹਾਂ ਨੇ 'ਬਦਲਾਅ' ਦੇ ਬਿਰਤਾਂਤ ਨੂੰ ਅਪਣਾਉਂਦੇ ਹੋਏ 'ਆਪ' ਨੂੰ ਵੋਟ ਦਿੱਤੀ। ਇਹ ਵੀ ਪੜ੍ਹੋ:ਨਸ਼ੀਲੀਆਂ ਗੋਲੀਆਂ ਸਮੇਤ ਇਕ ਮਹਿਲਾ ਕਾਬੂ -PTC News  


Top News view more...

Latest News view more...