ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਡੀਸੀ ਤੇ ਉਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਪਟਿਆਲਾ : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਪਟਿਆਲਾ ਡਵੀਜ਼ਨ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕੀਤੀ ਕਿ ਆਪੋ-ਆਪਣੇ ਜ਼ਿਲ੍ਹਿਆਂ ਅੰਦਰ ਸਰਕਾਰੀ ਦਫ਼ਤਰਾਂ 'ਚ ਸਮੇਂ ਦੀ ਪਾਬੰਦੀ ਵੱਲ ਧਿਆਨ ਦੇਣ ਸਮੇਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਨੂੰ ਪੂਰੀ ਤਵੱਜੋ ਦਿੱਤੀ ਜਾਵੇ।
ਉਨ੍ਹਾਂ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਜਿੱਥੇ ਅਧਿਕਾਰੀ ਖ਼ੁਦ ਆਪਣੇ ਦਫ਼ਤਰਾਂ 'ਚ ਦਫ਼ਤਰੀ ਸਮੇਂ ਦੌਰਾਨ ਹਾਜ਼ਰ ਰਹਿਣਾ ਯਕੀਨੀ ਬਣਾਉਣ ਉਥੇ ਹੀ ਆਪਣੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਅੰਦਰ ਸਮੂਹ ਅਮਲੇ ਦੀ ਹਾਜ਼ਰੀ ਸਮੇਂ-ਸਮੇਂ 'ਤੇ ਚੈਕ ਕੀਤੀ ਜਾਵੇ।
ਚੰਦਰ ਗੈਂਦ ਨੇ ਪਟਿਆਲਾ, ਸੰਗਰੂਰ, ਲੁਧਿਆਣਾ, ਮਲੇਰਕੋਟਲਾ, ਬਰਨਾਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸਰਕਾਰੀ ਦਫ਼ਤਰਾਂ 'ਚ ਆਪਣੇ ਕੰਮਾਂ-ਕਾਰਾਂ ਲਈ ਆਉਣ ਵਾਲੇ ਆਮ ਨਾਗਰਿਕਾਂ ਨੂੰ ਪੂਰਾ ਇੱਜ਼ਤ ਮਾਣ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਵੱਲੋਂ ਪਟਿਆਲਾ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਰਕਾਰੀ ਦਫ਼ਤਰਾਂ 'ਚ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਹੋਵੇ।
ਸਰਕਾਰੀ ਦਫ਼ਤਰ 'ਚ ਆਉਣ ਵਾਲਿਆਂ ਨੂੰ ਪਹਿਲਾਂ ਬੈਠਣ ਨੂੰ ਮਿਲੇ ਕੁਰਸੀ, ਫੇਰ ਪੀਣ ਨੂੰ ਪਾਣੀ ਤੇ ਨਾਲ ਹੀ ਹੋਵੇ ਸਮੱਸਿਆਵਾਂ ਦਾ ਹੱਲ। ਲੋਕਾਂ ਨੂੰ ਕੰਮ ਕਰਵਾਉਣ ਲਈ ਖੱਜਲ-ਖੁਆਰ ਬਿਲਕੁਲ ਵੀ ਨਾ ਹੋਣ ਦਿੱਤਾ ਜਾਵੇ, ਜਿੰਨਾ ਛੇਤੀ ਹੋ ਸਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ : ਮੌਜੂਦਾ ਲੀਡਰਸ਼ਿਪ ਤਹਿਤ ਕਾਂਗਰਸ ਦਾ ਕੋਈ ਭਵਿੱਖ ਨਹੀਂ : ਕੈਪਟਨ ਅਮਰਿੰਦਰ ਸਿੰਘ