Sat, Apr 27, 2024
Whatsapp

ਦੇਸ਼ ਭਰ 'ਚ ਦੀਵਾਲੀ ਦੀਆਂ ਰੌਣਕਾਂ, ਰਾਸ਼ਟਰਪਤੀ ਅਤੇ ਪੀ. ਐੱਮ. ਮੋਦੀ ਨੇ ਦਿੱਤੀ ਵਧਾਈ

Written by  Jashan A -- October 27th 2019 10:09 AM
ਦੇਸ਼ ਭਰ 'ਚ ਦੀਵਾਲੀ ਦੀਆਂ ਰੌਣਕਾਂ, ਰਾਸ਼ਟਰਪਤੀ ਅਤੇ ਪੀ. ਐੱਮ. ਮੋਦੀ ਨੇ ਦਿੱਤੀ ਵਧਾਈ

ਦੇਸ਼ ਭਰ 'ਚ ਦੀਵਾਲੀ ਦੀਆਂ ਰੌਣਕਾਂ, ਰਾਸ਼ਟਰਪਤੀ ਅਤੇ ਪੀ. ਐੱਮ. ਮੋਦੀ ਨੇ ਦਿੱਤੀ ਵਧਾਈ

ਦੇਸ਼ ਭਰ 'ਚ ਦੀਵਾਲੀ ਦੀਆਂ ਰੌਣਕਾਂ, ਰਾਸ਼ਟਰਪਤੀ ਅਤੇ ਪੀ. ਐੱਮ. ਮੋਦੀ ਨੇ ਦਿੱਤੀ ਵਧਾਈ,ਨਵੀਂ ਦਿੱਲੀ: ਅੱਜ ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਬਾਜ਼ਾਰਾਂ 'ਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ 'ਚ ਲੋਕ ਬਾਜ਼ਾਰਾਂ 'ਚ ਪਹੁੰਚ ਕੇ ਖਰੀਦਦਾਰੀ ਕਰ ਰਹੇ ਹਨ। ਉਥੇ ਹੀ ਦੇਸ਼ ਦੇ ਕਈ ਹਿੱਸਿਆਂ 'ਚ ਵਾਤਾਵਰਨ ਨੂੰ ਧਿਆਨ 'ਚ ਰੱਖਦੇ ਹੋਏ 'ਗ੍ਰੀਨ ਦੀਵਾਲੀ' ਵੀ ਮਨਾਈ ਜਾ ਰਹੀ ਹੈ। ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਲਈ ਪ੍ਰਸ਼ਾਸਨ ਵੀ ਅਲਰਟ ਹੈ।ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। https://twitter.com/rashtrapatibhvn/status/1188266563612368901?s=20 ਰਾਸ਼ਟਰਪਤੀ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਦੀਵਾਲੀ ਦੀ ਵਧਾਈ ਦਿੰਦੇ ਹੋਏ ਲਿਖਿਆ ਹੈ,''ਦੀਵਾਲੀ ਦੇ ਸ਼ੁੱਭ ਦਿਹਾੜੇ 'ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈਆਂ। ਆਓ ਇਸ ਦਿਨ ਅਸੀ ਪ੍ਰੇਮ, ਹਮਦਰਦੀ ਅਤੇ ਰਲ-ਮਿਲ ਕੇ ਦੀਵੇ ਜਗਾਉਂਦੇ ਹੋਏ ਸਾਰਿਆਂ ਨੂੰ ਖਾਸ ਤੌਰ 'ਤੇ ਜਰੂਰਤਮੰਦਾਂ ਦੇ ਜੀਵਨ 'ਚ ਖੁਸ਼ੀਆਂ ਲਿਆਉਣ ਦਾ ਯਤਨ ਕਰੀਏ।'' https://twitter.com/narendramodi/status/1188279469670309889?s=20 ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਟਵੀਟ ਕਰਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ 'ਚ ਲਿਖਿਆ ਹੈ,'' ਦੇਸ਼ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਬਹੁਤ-ਬਹੁਤ ਵਧਾਈਆਂ। ਰੌਸ਼ਨੀ ਦਾ ਇਹ ਤਿਉਹਾਰ ਸਾਡੇ ਸਾਰਿਆਂ ਦੇ ਜੀਵਨ 'ਚ ਨਵਾਂ ਪ੍ਰਕਾਸ਼ ਲੈ ਕੇ ਆਏ ਅਤੇ ਸਾਡਾ ਦੇਸ਼ ਸਦਾ ਸੁਖੀ, ਖੁਸ਼ਹਾਲੀ ਅਤੇ ਚੰਗੀ ਕਿਸਮਤ ਨਾਲ ਪ੍ਰਕਾਸ਼ਮਾਨ ਹੋਵੇ।'' -PTC News


Top News view more...

Latest News view more...