adv-img
ਮੁੱਖ ਖਬਰਾਂ

Diwali Wishes: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

By Riya Bawa -- October 24th 2022 08:50 AM -- Updated: October 24th 2022 12:51 PM

Diwali Wishes: ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਕਿਹਾ ਜਾਂਦਾ ਹੈ।  ਦੇਸ਼ ਭਰ ਵਿੱਚ ਅੱਜ ਦੀਵਾਲੀ (Diwali) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਤਿਉਹਾਰ ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਹਰ ਕੋਈ ਇੱਕ ਦੂਜੇ ਨੂੰ ਤਿਉਹਾਰ ਦੀਆਂ ਮੁਬਾਰਕਾਂ ਦੇ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਵੀ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

Diwali 2022: Know significance of 5 days of festivities

ਦੀਵਾਲੀ (Diwali 2022) ਉਤੇ ਸਭ ਤੋਂ ਵੱਡੀ ਰਸਮ ਦੀਵੇ ਜਗਾਉਣ ਦੀ ਹੁੰਦੀ ਹੈ, ਜਿਸ ਨਾਲ ਹਰ ਘਰ ਰੌਸ਼ਨ ਹੋ ਜਾਂਦਾ ਹੈ ਅਤੇ ਇਹ ਹਰ ਇੱਕ ਦੀ ਜ਼ਿੰਦਗੀ ਵਿੱਚ ਹਨੇਰੇ ਨੂੰ ਵੀ ਦੂਰ ਕਰਦੇ ਹਨ। ਹਰ ਵਿਅਕਤੀ ਦੇ ਜੀਵਨ ਵਿਚ ਰੌਸ਼ਨੀ ਦ ਵਾਧਾ ਹੁੰਦਾ ਹੈ। ਚੁਫੇਰੇ ਰੌਸ਼ਨੀਆਂ ਹੀ ਰੌਸ਼ਨੀਆਂ ਨਜ਼ਰ ਆਉਂਦੀਆਂ ਹਨ। ਮੰਨਿਆ ਜਾਂਦਾ ਹੈ ਕਿ ਦੀਵਾਲੀ ਦੇ ਦਿਨ ਸਮੁੰਦਰ ਮੰਥਨ ਦੌਰਾਨ ਦੇਵੀ ਲਕਸ਼ਮੀ ਦਾ ਜਨਮ ਹੋਇਆ ਸੀ, ਇਸ ਲਈ ਉਨ੍ਹਾਂ ਨੂੰ ਵੀ ਰੌਸ਼ਨੀਆਂ ਨਾਲ ਘਰ ਬੁਲਾਇਆ ਜਾਂਦਾ ਹੈ।

ਦੀਵਾਲੀ ਦਾ ਤਿਉਹਾਰ ਸਿੱਖ ਧਰਮ 'ਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ।

ਇਹ ਵੀ ਪੜ੍ਹੋ : Diwali 2022: ਦੀਵਾਲੀ 'ਤੇ ਕਦੇ ਵੀ ਗਿਫਟ ਨਾ ਕਰੋ ਇਹ 4 ਚੀਜ਼ਾਂ, ਖ਼ਤਮ ਕਰ ਦੇਣਗੀਆਂ ਘਰ ਦੀ ਸੁੱਖ-ਸ਼ਾਂਤੀ

ਪੀਐਮ ਮੋਦੀ

ਪੀਐਮ ਮੋਦੀ ਨੇ ਟਵੀਟ ਕਰਕੇ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, "ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੌਸ਼ਨੀਆਂ ਦਾ ਇਹ ਤਿਉਹਾਰ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ। ਉਮੀਦ ਹੈ ਕਿ ਸਾਰੇ ਲੋਕ ਪਰਿਵਾਰ ਅਤੇ ਦੋਸਤਾਂ ਨਾਲ ਸ਼ਾਨਦਾਰ ਦੀਵਾਲੀ ਮਨਾਉਣ। ਇਸ ਤਿਉਹਾਰ 'ਤੇ ਮਾਂ ਲਕਸ਼ਮੀ, ਦੇਵੀ ਸਰਸਵਤੀ, ਕੁਬੇਰ ਅਤੇ ਕਾਲੀ ਮਾਂ ਦੀ ਪੂਜਾ ਹੁੰਦੀ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, "ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਪ੍ਰਕਾਸ਼ ਅਤੇ ਉਮੰਗ ਦੇ ਇਸ ਪਵਿੱਤਰ ਤਿਉਹਾਰ 'ਤੇ ਆਓ ਅਸੀਂ ਗਿਆਨ ਅਤੇ ਊਰਜਾ ਦੇ ਦੀਵੇ ਜਗਾ ਕੇ ਲੋੜਵੰਦਾਂ ਦੇ ਜੀਵਨ ਵਿੱਚ ਖੁਸ਼ੀਆਂ ਲਿਆਉਣ ਦਾ ਯਤਨ ਕਰੀਏ।" ਉਨ੍ਹਾਂ ਨੇ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿੱਚ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਦਿੱਤੀ ਬੰਦੀ ਛੋੜ ਦਿਵਸ ਦੀ ਮੁਬਾਰਕਾਂ

ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਬੰਦੀ ਛੋੜ ਦਿਵਸ ਦੀ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ;" ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ, ਬੰਦੀ ਛੋੜ ਦਿਵਸ ਦੀਆਂ ਸਮੂਹ ਸਾਧ ਸੰਗਤ ਨੂੰ ਵਧਾਈਆਂ। ਆਓ 'ਬੰਦੀ ਛੋੜ ਦਾਤਾਰ' ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ 'ਚ 'ਸਰਬੱਤ ਦੇ ਭਲੇ' ਅਤੇ ਸਮੂਹ ਸੰਗਤ ਦੀ ਖੁਸ਼ਹਾਲੀ ਤੇ ਤੰਦਰੁਸਤੀ ਦੀ ਅਰਦਾਸ ਕਰੀਏ।" #BanduChorhDiwas"

ਸੁਖਬੀਰ ਸਿੰਘ ਬਾਦਲ ਨੇ ਸਿੱਖਾਂ ਨੂੰ ਦਿੱਤੀ ਬੰਦੀ ਛੋੜ ਦਿਵਸ ਦੀ ਮੁਬਾਰਕਾਂ !

ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਬੰਦੀ ਛੋੜ ਦਿਵਸ ਦੀ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ;"ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ ਬੰਦੀ ਛੋੜ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਆਓ, ਇਸ ਬੰਦੀ ਛੋੜ ਦਿਹਾੜੇ ਮੌਕੇ ਆਪਸੀ ਪਿਆਰ ਤੇ ਮਿਲਵਰਤਨ ਨਾਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਮਿਲ ਕੇ ਕਾਰਜਸ਼ੀਲ ਹੋਈਏ।" #BandiChorhDiwas #SriGuruHargobindSahibJi

-PTC News

  • Share