ਲੁਧਿਆਣਾ ਸਿਵਲ ਹਸਪਤਾਲ ਦੇ ਡਾਕਟਰਾਂ,  ਸਟਾਫ ਨਰਸ ਤੇ ਸਫ਼ਾਈ ਕਰਮਚਾਰੀਆਂ ਨੇ ਹਸਪਤਾਲ 'ਚ ਲਾਇਆ ਧਰਨਾ

By Shanker Badra - May 19, 2020 3:05 pm

ਲੁਧਿਆਣਾ ਸਿਵਲ ਹਸਪਤਾਲ ਦੇ ਡਾਕਟਰਾਂ,  ਸਟਾਫ ਨਰਸ ਤੇ ਸਫ਼ਾਈ ਕਰਮਚਾਰੀਆਂ ਨੇ ਹਸਪਤਾਲ 'ਚ ਲਾਇਆ ਧਰਨਾ:ਲੁਧਿਆਣਾ : ਪੰਜਾਬ 'ਚ ਕੋਰੋਨਾ ਸੰਕਟ ਵਿਚਕਾਰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਸਾਰੇ ਡਾਕਟਰਾਂ , ਸਟਾਫ ਨਰਸ, ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਹਸਪਤਾਲ ਦੇ ਅੰਦਰ ਹੀ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਮਾਸਕ ਦੀ ਘਟੀਆ ਕੁਆਲਿਟੀ ਨੂੰ ਲੈ ਕੇ ਸਵਾਲ ਚੁੱਕੇ ਹਨ।

ਇਸ ਦੌਰਾਨ ਸਾਰੇ ਡਾਕਟਰ ਅਤੇ ਹਸਪਤਾਲ ਸਟਾਫ ਨੇ ਕੰਮ-ਕਾਰ ਛੱਡ ਕੇ ਸਰਕਾਰ ਦੇ ਖਿਲਾਫ ਧਰਨਾ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਮਾਸਕ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ, ਉਹ ਬਹੁਤ ਹੀ ਘਟੀਆ ਕੁਆਲਿਟੀ ਦੇ ਹਨ। ਜਿਨ੍ਹਾਂ ਰਾਹੀਂ ਕਿਸੇ ਵੀ ਤਰ੍ਹਾਂ ਦਾ ਵਾਇਰਸ ਉਸ 'ਚ ਆਸਾਨੀ ਨਾਲ ਆ ਸਕਦਾ ਹੈ।

ਡਾਕਟਰਾਂ ਨੇ ਕਿਹਾ ਕਿ ਲਗਾਤਾਰ ਫਰੰਟਲਾਈਨ ਡਾਕਟਰ ਆਪਣੀ ਜਾਨ ਜ਼ੋਖਮ 'ਚ ਪਾ ਕੇ ਕੋਰੋਨਾ ਵਰਗੀ ਮਹਾਂਮਾਰੀ ਨਾਲ ਲੜ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਦੀ ਜਾਨ ਨਾਲ ਖਿਲਵਾੜ ਕਰ ਰਹੀ ਹੈ,ਉਨ੍ਹਾਂ ਦੀ ਪੁਖਤਾ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮਾਸਕ ਬਹੁਤ ਘਟੀਆ ਕੁਆਲਿਟੀ ਦੇ ਹਨ।
-PTCNews

adv-img
adv-img