ਦੇਸ਼ ਵਿਚ ਇਸ ਦਿਨ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ, ਸਾਰੇ ਏਅਰਪੋਰਟ ਨੂੰ ਦਿੱਤੀ ਗਈ ਜਾਣਕਾਰੀ : ਹਰਦੀਪ ਪੁਰੀ

By Shanker Badra - May 20, 2020 6:05 pm

ਦੇਸ਼ ਵਿਚ ਇਸ ਦਿਨ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ, ਸਾਰੇ ਏਅਰਪੋਰਟ ਨੂੰ ਦਿੱਤੀ ਗਈ ਜਾਣਕਾਰੀ : ਹਰਦੀਪ ਪੁਰੀ:ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਨ 25 ਮਾਰਚ ਤੋਂ ਲਾਗੂ ਤਾਲਾਬੰਦੀ ਦਾ ਚੌਥਾ ਪੜਾਅ ਜਾਰੀ ਹੈ। ਇਸ ਦਰਮਿਆਨ ਕੋਰੋਨਾ ਸੰਕਟ ਕਾਰਨ ਲਗਭਗ 2 ਮਹੀਨੇ ਤੋਂ ਬੰਦ ਪਈਆਂ ਉਡਾਣਾਂ ਨੂੰ ਸਰਕਾਰ ਨੇ ਮੁੜ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਦੇਸ਼ ਭਰ ਵਿਚ ਘਰੇਲੂ ਉਡਾਣਾਂ ਆਉਣ ਵਾਲੀ 25 ਮਈ ਤੋਂ ਸ਼ੁਰੂ ਹੋ ਜਾਣਗੀਆਂ। ਇਸ ਗੱਲ ਦੀ ਜਾਣਕਾਰੀ ਸਿਵਲ ਹਵਾਬਾਜ਼ੀ ਮੰਤਰਾਲੇ ਨੇ ਟਵੀਟ ਕਰਕੇ ਦਿੱਤੀ ਹੈ।

ਇਸ ਦਰਮਿਆਨ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਾਰੇ ਏਅਰਪੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਘਰੇਲੂ ਉਡਾਣਾਂ 25 ਮਈ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਸਾਰੇ ਹਵਾਈ ਅੱਡਿਆਂ ਅਤੇ ਹਵਾਈ ਜਹਾਜ਼ਾਂ ਨੂੰ 25 ਮਈ ਤੋਂ ਉਡਾਣਾਂ ਭਰਨ ਵਾਸਤੇ ਤਿਆਰ ਰਹਿਣ ਦੀ ਸੂਚਨਾ ਦਿੱਤੀ ਜਾ ਰਹੀ ਹੈ। ਯਾਤਰੀਆਂ ਲਈ ਐਸਓਪੀ ਵੀ ਜਾਰੀ ਕੀਤਾ ਜਾ ਰਿਹਾ ਹੈ”। ਹਾਲਾਂਕਿ ਇਸ ਦੌਰਾਨ ਅੰਤਰਾਸ਼ਟਰੀ ਉਡਾਣਾਂ ਉੱਤੇ ਪਾਬੰਦੀ ਲੱਗੀ ਰਹੇਗੀ।

ਦੱਸ ਦੇਈਏ ਕਿ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਕੰਟਰੋਲ ਕਰਨ ਲਈ ਦੇਸ਼ ਵਿਚ ਸਾਰੀਆਂ ਘਰੇਲੂ ਯਾਤਰੀਆਂ ਦੀਆਂ ਉਡਾਣਾਂ 'ਤੇ 25 ਮਾਰਚ ਤੋਂ ਪਾਬੰਦੀ ਲਗਾਈ ਗਈ ਸੀ, ਹਾਲਾਂਕਿ ਕਾਰਗੋ ਜਹਾਜ਼ਾਂ ਅਤੇ ਵਿਸ਼ੇਸ਼ ਯਾਤਰੀ ਜਹਾਜ਼ਾਂ ਦਾ ਕੰਮ ਚੱਲ ਰਿਹਾ ਸੀ। ਕੌਮਾਂਤਰੀ ਉਡਾਣਾਂ 22 ਮਾਰਚ ਤੋਂ ਬੰਦ ਕਰ ਦਿੱਤੀਆਂ ਗਈਆਂ ਹਨ।
-PTCNews

adv-img
adv-img