Advertisment

ਪਹਿਲੇ ਦਿਨ ਹੀ ਆਮ ਜਨਤਾ ਨੂੰ ਵੱਡਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ

author-image
Riya Bawa
Updated On
New Update
ਪਹਿਲੇ ਦਿਨ ਹੀ ਆਮ ਜਨਤਾ ਨੂੰ ਵੱਡਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ
Advertisment
publive-image
Advertisment
ਨਵੀਂ ਦਿੱਲੀ : ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਇੱਕ ਵਾਰ ਫਿਰ ਤੋਂ ਵਾਧਾ ਹੋਇਆ ਹੈ। ਇਸ ਨਾਲ ਮਹੀਨੇ ਦੇ ਪਹਿਲੇ ਦਿਨ ਹੀ ਆਮ ਜਨਤਾ ਤੋਂ ਵੱਡਾ ਝਟਕਾ ਲੱਗਿਆ ਹੈ। 15 ਦਿਨਾਂ ਦੇ ਅੰਦਰ ਬਿਨਾਂ ਸਬਸਿਡੀ ਵਾਲਾ ਐਲਪੀਜੀ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਯਾਨੀ 1 ਸਤੰਬਰ ਨੂੰ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 18 ਅਗਸਤ ਨੂੰ ਪੈਟਰੋਲੀਅਮ ਕੰਪਨੀਆਂ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 25 ਰੁਪਏ ਦਾ ਵਾਧਾ ਕੀਤਾ ਸੀ। publive-image ਜੇਕਰ ਦਿੱਲੀ ਦੀ ਗੱਲ ਕਰੀਏ ਤੇ ਉਥੇ 14.2 ਕਿਲੋਗ੍ਰਾਮ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਹੁਣ ਦਿੱਲੀ ਵਿੱਚ 14.2 ਕਿਲੋ ਦੇ ਰਸੋਈ ਗੈਸ ਸਿਲੰਡਰ ਦੀ ਕੀਮਤ 884.50 ਰੁਪਏ ਹੋ ਗਈ ਹੈ। ਦਿੱਲੀ ‘ਚ ਇਸ ਸਾਲ ਜਨਵਰੀ ‘ਚ LPG ਸਿਲੰਡਰ ਦਾ ਭਾਅ 694 ਰੁਪਏ ਸੀ। ਜੋ ਫਰਵਰੀ ‘ਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕੀਤਾ ਗਿਆ। publive-image ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਕੀਮਤਾਂ ਜੁਲਾਈ ਅਤੇ ਅਗਸਤ ਵਿਚ ਵਧਾਈਆਂ ਗਈਆਂ ਸਨ। ਮਈ ਅਤੇ ਜੂਨ 'ਚ ਘਰੇਲੂ ਸਿਲੰਡਰਾਂ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਸੀ। ਅਪ੍ਰੈਲ ਮਹੀਨੇ ਵੀ ਸਿਲੰਡਰ ਦੇ ਭਾਅ ‘ਚ 10 ਰੁਪਏ ਦੀ ਕਟੌਤੀ ਕੀਤੀ ਸੀ।   publive-image lpg publive-image -PTC News-
lpg-cylinder lpg-cylinder-price india-news
Advertisment

Stay updated with the latest news headlines.

Follow us:
Advertisment