ਮੁੱਖ ਖਬਰਾਂ

ਦੋਹਰਾ ਕਤਲ ਮਾਮਲਾ: ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ, ਤਿੰਨ ਜਖ਼ਮੀ

By Riya Bawa -- November 02, 2021 1:11 pm -- Updated:Feb 15, 2021

ਫਿਰੋਜਪੁਰ: ਪੰਜਾਬ ਵਿਚ ਕਤਲ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜ਼ਿਲ੍ਹਾ ਫਿਰੋਜ਼ਪੁਰ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਦਮ ਤੋੜ ਚੁੱਕੀ ਹੈ, ਜਿਸ ਦੀ ਮਿਸਾਲ ਅੱਜ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਪੁਰਾਣੀ ਜਗ੍ਹਾ ਰੰਜ਼ਿਸ਼ ਨੂੰ ਲੈ ਕੇ ਗੋਲੀਆਂ ਚੱਲ ਗਈਆਂ।

ਦੱਸ ਦੇਈਏ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਬਾਰੇਕੇ ਵਿੱਚ ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਇਹ ਕਤਲ ਮਕਾਨ ਨੂੰ ਲੈ ਕੇ ਵਿਵਾਦ ਕਰਕੇ ਹੋਏ ਹਨ। ਘਟਨਾ ਦੀ ਖਬਰ ਮਿਲਦੇ ਹੀ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਉਥੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾਂ ਦੀ ਜਾਂਚ ਵਿਚ ਕਰ ਰਹੀ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਮਕਾਨ ਦੇ ਵਿਵਾਦ ਕਰਕੇ ਦੋ ਧਿਰਾਂ ਵਿਚਾਲੇ ਜੰਮ ਕੇ ਫਾਇਰਿੰਗ ਹੋਈ ਜਿਸ ਵਿੱਚ ਦੋ ਭਰਾਵਾਂ ਦੀ ਮੌਕੇ ਉੱਤੇ ਮੌਤ ਹੋ ਗਈ ਤੇ ਤਿੰਨ ਜਣੇ ਜਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਬਖਸ਼ੀਸ਼ ਸਿੰਘ ਤੇ ਕਾਬਲ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਭਰਾ ਬਾਰੇਕੇ ਪਿੰਡ ਦੇ ਹੀ ਰਹਿਣ ਵਾਲੇ ਸਨ।

ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿਵਲ ਹਸਪਤਾਲ ਵਿੱਚ ਡਾਕਟਰ ਆਰਜੂ ਨੇ ਦੱਸਿਆ ਕਿ ਦੋ ਲੋਕਾ ਦੀ ਮੌਤ ਹੋਈ ਹੈ ਜਿਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਣਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਘਟਨਾ ਦੀ ਜਾਂਚ ਵਿਚ ਜੁੱਟ ਗਈ ਹੈ, ਜੋ ਵੀ ਦੋਸ਼ੀ ਹੋਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

-PTC News