Sat, Dec 14, 2024
Whatsapp

ਡਾ. ਅਰਚਨਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਿਰੁੱਧ ਕੈਂਡਲ ਮਾਰਚ

Reported by:  PTC News Desk  Edited by:  Ravinder Singh -- April 02nd 2022 09:21 PM
ਡਾ. ਅਰਚਨਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਿਰੁੱਧ ਕੈਂਡਲ ਮਾਰਚ

ਡਾ. ਅਰਚਨਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਿਰੁੱਧ ਕੈਂਡਲ ਮਾਰਚ

ਪਟਿਆਲ਼ਾ : ਰਾਜਸਥਾਨ ਵਿੱਚ ਇਕ ਮਹਿਲਾ ਡਾਕਟਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸ਼ਹਿਰ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਸਾਰੇ ਦੇ ਪ੍ਰਮੁੱਖ ਹਸਪਤਾਲਾਂ ਨੇ ਹਿੱਸਾ ਲਿਆ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਹਿੱਸਾ ਲਿਆ ਅਤੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਡਾ. ਅਰਚਨਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਿਰੁੱਧ ਕੈਂਡਲ ਮਾਰਚਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਡਾਕਟਰਾਂ ਲਈ ਘਾਟਾ ਨਹੀਂ ਪੂਰੇ ਸਮਾਜਿਕ ਤਾਣੇ ਬਾਣੇ ਲਈ ਘਾਟਾ ਹੈ। ਅਜਿਹੀਆਂ ਘਟਨਾਵਾਂ ਕਦੇ ਵੀ ਵਾਪਰਨੀਆਂ ਨਹੀਂ ਚਾਹੀਦੀਆਂ। ਇਸ ਤੋਂ ਇਲਾਵਾ ਡਾਕਟਰਾਂ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਅਤੇ ਡਾ. ਅਰਚਨਾ ਸ਼ਰਮਾ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਨਸਾਫ ਦੀ ਮੰਗ ਕੀਤੀ। ਡਾ. ਅਰਚਨਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਿਰੁੱਧ ਕੈਂਡਲ ਮਾਰਚਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਲਾਲਸੋਟ ਵਿੱਚ ਇੱਕ ਗਰਭਵਤੀ ਔਰਤ ਦੀ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮੌਤ ਹੋ ਗਈ ਸੀ। ਪੁਲਿਸ ਨੇ ਉਸ ਡਾਕਟਰ ਖਿਲਾਫ਼ ਆਈਪੀਸੀ ਦੀ ਧਾਰਾ 302 (ਕਤਲ) ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਸੀ। ਉਸ ਤੋਂ ਬਾਅਦ ਡਾਕਟਰ ਦੇ ਪਰਿਵਾਰ ਦਾ ਦਾਅਵਾ ਹੈ ਕਿ ਇਸ ਘਟਨਾ ਦੇ ਕਾਰਨ ਮ੍ਰਿਤਕ ਔਰਤ ਦਾ ਆਪ੍ਰੇਸ਼ਨ ਕਰਨ ਵਾਲੀ ਡਾ. ਅਰਚਨਾ ਸ਼ਰਮਾ ਤਣਾਅ ਦਾ ਸ਼ਿਕਾਰ ਹੋ ਗਏ ਸੀ ਅਤੇ ਉਨ੍ਹਾਂ ਨੇ ਆਪਣੇ ਨਿੱਜੀ ਹਸਪਤਾਲ ਵਿੱਚ ਹੀ ਖੁਦਕੁਸ਼ੀ ਕਰ ਲਈ ਸੀ। ਡਾ. ਅਰਚਨਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਿਰੁੱਧ ਕੈਂਡਲ ਮਾਰਚਮ੍ਰਿਤਕ ਡਾਕਟਰ ਦਾ ਪਰਿਵਾਰ ਦਾ ਕਹਿਣਾ ਹੈ ਕਿ ਜੈਪੁਰ ਤੋਂ ਤਕਰੀਬਨ 100 ਕਿਲੋਮੀਟਰ ਦੂਰ ਸਥਿਤ ਲਾਲਸੋਟ ਦੀ ਕੋਥੂਨ ਰੋਡ ਉੱਤੇ ਆਨੰਦ ਹਸਪਤਾਲ ਸਥਿਤ ਹੈ। ਇੱਥੇ ਹੀ 29 ਮਾਰਚ ਨੂੰ ਡਾਕਟਰ ਅਰਚਨਾ ਸ਼ਰਮਾ ਨੇ ਖੁਦਕੁਸ਼ੀ ਕੀਤੀ ਸੀ। ਹੁਣ ਹਸਪਤਾਲ ਵਿੱਚ ਕਬੂਤਰ ਬੋਲਦੇ ਹਨ। ਇਸ ਖੁਦਕੁਸ਼ੀ ਤੋਂ ਬਾਅਦ ਮਾਮਲੇ ਨੇ ਹੋਰ ਜ਼ੋਰ ਫੜ ਲਿਆ ਹੈ। ਡਾਕਟਰਾਂ ਵਿੱਚ ਇਸ ਨੂੰ ਲੈ ਕੇ ਰੋਸ ਦੀ ਲਹਿਰ ਹੈ ਅਤੇ ਉਹ ਸੜਕਾਂ 'ਤੇ ਆਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਪੁਲਿਸ ਨੇ ਇਸ ਮਾਮਲੇ 'ਚ ਭਾਜਪਾ ਦੇ ਇੱਕ ਆਗੂ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਵੀ ਸ਼ੂਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ : ਕਾਰ ਚਲਾਉਣ ਨੂੰ ਲੈਕੇ ਹੋਈ ਤਕਰਾਰਬਾਜ਼ੀ 'ਚ ਬਾਪ ਵੱਲੋਂ ਪੁੱਤ ਦਾ ਕਤਲ


Top News view more...

Latest News view more...

PTC NETWORK