ਕੈਪਟਨ ਅਮਰਿੰਦਰ ਫੀਲਡ ਵਿਚ ਜਾ ਕੇ ਲੋਕਾਂ ਨੂੰ ਪੁੱਛਣ ਕੀ ਉਹ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਸਤੁੰਸ਼ਟ ਹਨ ਜਾਂ ਨਹੀਂ  :ਡਾਕਟਰ ਚੀਮਾ 

By Shanker Badra - September 18, 2019 8:09 pm

ਕੈਪਟਨ ਅਮਰਿੰਦਰ ਫੀਲਡ ਵਿਚ ਜਾ ਕੇ ਲੋਕਾਂ ਨੂੰ ਪੁੱਛਣ ਕੀ ਉਹ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਸਤੁੰਸ਼ਟ ਹਨ ਜਾਂ ਨਹੀਂ :ਡਾਕਟਰ ਚੀਮਾ :ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਹ ਸਵੀਕਾਰ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਹੈ ਕਿ ਉਹਨਾਂ ਦੀ ਸਰਕਾਰ ਵੱਲੋਂ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਦੇ ਕੀਤੇ ਦਾਅਵੇ ਬਿਲਕੁੱਲ ਗਲਤ ਹਨ, ਜਿਹਨਾਂ ਨੂੰ ਸਰਕਾਰੀ ਇਸ਼ਤਿਹਾਰਾਂ ਵਿਚ ਕੈਪਟਨ ਸਰਕਾਰ ਦੀ ਪਹਿਲੀ ਪ੍ਰਾਪਤੀ ਵਜੋਂ ਪੇਸ਼ ਕੀਤਾ ਗਿਆ ਸੀ। ਪਾਰਟੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਇਹ ਵੀ ਸਵੀਕਾਰ ਕੀਤਾ ਹੈ ਕਿ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਅੰਦਰ ਕੋਈ ਨਵਾਂ ਨਿਵੇਸ਼ ਨਹੀਂ ਹੋਇਆ ਹੈ।

Dr Cheema suggests to CM to go to the field and ask people whether they were satisfied with functioning of the Congress govt ਕੈਪਟਨ ਅਮਰਿੰਦਰਫੀਲਡ ਵਿਚ ਜਾ ਕੇ ਲੋਕਾਂ ਨੂੰ ਪੁੱਛਣ ਕੀ ਉਹ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਸਤੁੰਸ਼ਟ ਹਨ ਜਾਂ ਨਹੀਂ  :ਡਾਕਟਰ ਚੀਮਾ

ਇੱਕ ਝੂਠੇ ਦਾਅਵੇ ਨੂੰ ਦਰੁਸਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਹੁਣ ਸਹੀ ਸਵੀਕਾਰ ਕੀਤਾ ਹੈ ਕਿ ਇਸ ਦੇ ਕਾਰਜਕਾਲ ਦੌਰਾਨ ਕੋਈ ਵੀ ਨਿਵੇਸ਼ ਨਹੀਂ ਹੋਇਆ ਹੈ ਅਤੇ ਵੱਖ ਵੱਖ ਉਦਯੋਗਿਕ ਘਰਾਣਿਆਂ ਨਾਲ ਸਿਰਫ 299 ਐਮਓਯੂ ਸਹੀਬੰਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਕਦਮ ਸ਼ਲਾਘਾਯੋਗ ਹੈ, ਭਾਵੇਂਕਿ ਇਸ ਗਲਤੀ ਨੂੰ ਦਰੁਸਤ ਕਰਦਿਆਂ ਇਹ ਨੁਕਤਾ ਪ੍ਰਾਪਤੀਆਂ ਦੀ ਸੂਚੀ ਵਿੱਚ ਪਹਿਲੇ ਨੰਬਰ ਤੋਂ ਹਟਾ ਕੇ ਅੱਜ ਜਾਰੀ ਕੀਤੇ ਇਸ਼ਤਿਹਾਰ ਅੰਦਰ ਪ੍ਰਾਪਤੀਆਂ ਦੀ ਸੂਚੀ ਵਿਚ ਸਭ ਤੋਂ ਅਖੀਰ ਵਿਚ ਪਾ ਦਿੱਤਾ ਹੈ।

Dr Cheema suggests to CM to go to the field and ask people whether they were satisfied with functioning of the Congress govt ਕੈਪਟਨ ਅਮਰਿੰਦਰਫੀਲਡ ਵਿਚ ਜਾ ਕੇ ਲੋਕਾਂ ਨੂੰ ਪੁੱਛਣ ਕੀ ਉਹ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਸਤੁੰਸ਼ਟ ਹਨ ਜਾਂ ਨਹੀਂ  :ਡਾਕਟਰ ਚੀਮਾ

ਡਾਕਟਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਦਿੱਤੀ ਸੀ। ਉਹਨਾਂ ਕਿਹਾ ਕਿ ਇਸ ਖੁੱਲ੍ਹੀ ਪੋਲ ਨੇ ਸਰਕਾਰ ਇਹ ਸਵੀਕਾਰ ਕਰਨ ਲਈ ਮਜ਼ਬੂਰ ਕਰ ਦਿੱਤਾ ਕਿ ਇਸ ਨੇ ਗੁੰਮਰਾਹਕੁਨ ਇਸ਼ਤਿਹਾਰ ਜਾਰੀ ਕੀਤਾ ਸੀ। ਉਹਨਾਂ ਕਿਹਾ ਕਿ ਗਲਤੀ ਕਬੂਲਣਾ ਚੰਗੀ ਹੈ, ਸਰਕਾਰ ਨੂੰ ਇਹ ਵੀ ਸਵੀਕਾਰ ਕਰਨਾ ਚਾਹੀਦਾ ਹੈ ਕਿ ਇਸ ਨੇ ਭਾਰਤ ਸਰਕਾਰ ਦੀਆਂ ਸਕੀਮਾਂ ਅਤੇ ਅਕਾਲੀ ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਆਪਣੀਆਂ ਸਕੀਮਾਂ ਵਜੋਂ ਵਿਖਾਉਣ ਦੀ ਕੋਸ਼ਿਸ਼ ਕੀਤੀ  ਹੈ। ਸਰਕਾਰ ਨੂੰ ਲੋਕਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ  ਇਸ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕੀ ਕੀਤਾ ਹੈ, ਨਾ ਕਿ ਇੱਕ ਅਜਿਹੀ ਗੁੰਮਰਾਹਕੁਨ ਇਸ਼ਤਿਹਾਰਬਾਜ਼ੀ ਕਰਨੀ ਚਾਹੀਦੀ ਹੈ, ਜਿਸ ਦਾ ਉਦੇਸ਼ ਸੂਬੇ ਅੰਦਰ ਹੋਣ ਜਾ ਰਹੀਆਂ ਚਾਰ ਜ਼ਿਮਨੀ ਚੋਣਾਂ ਮੌਕੇ ਲੋਕਾਂ ਨੂੰ ਮੂਰਖ ਬਣਾਉਣਾ ਅਤੇ ਠੱਗਣਾ ਹੈ।

Dr Cheema suggests to CM to go to the field and ask people whether they were satisfied with functioning of the Congress govt ਕੈਪਟਨ ਅਮਰਿੰਦਰਫੀਲਡ ਵਿਚ ਜਾ ਕੇ ਲੋਕਾਂ ਨੂੰ ਪੁੱਛਣ ਕੀ ਉਹ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਸਤੁੰਸ਼ਟ ਹਨ ਜਾਂ ਨਹੀਂ  :ਡਾਕਟਰ ਚੀਮਾ

ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਹਨਾਂ ਨੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਅਤੇ ਸੱਤਾ ਸੰਭਾਲਣ ਮਗਰੋਂ ਚਾਰ ਹਫਤਿਆਂ ਅੰਦਰ ਨਸ਼ਾ ਖਤਮ ਵਾਸਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਸਹੁੰ ਖਾਧੀ ਸੀ। ਉਹਨਾਂ ਕਿਹਾ ਕਿ ਇਹ ਪਾਵਨ ਸਹੁੰ ਨੂੰ ਪੂਰਾ ਕਰਨ ਲਈ ਕੁੱਝ ਨਹੀਂ ਕੀਤਾ ਗਿਆ। ਸੱਚਾਈ ਇਹ ਹੈ ਕਿ ਮੁੱਖ ਮੰਤਰੀ ਨੇ ਆਪਣੀ ਕਰਜ਼ਾ ਮੁਆਫੀ ਸਕੀਮ ਦੇ ਮੁੱਖ ਚਿਹਰੇ ਬੁੱਧ ਸਿੰਘ ਦਾ ਵੀ ਕਰਜ਼ਾ ਮੁਆਫ ਨਹੀਂ ਕੀਤਾ ਅਤੇ ਕਾਂਗਰਸੀ ਹਕੂਮਤ ਦੌਰਾਨ 1200 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਇੱਥੋਂ ਤਕ ਕਿ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਵਾਅਦੇ ਅਨੁਸਾਰ ਨੌਕਰੀਆਂ ਅਤੇ ਮੁਆਵਜ਼ਾ ਤਕ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਜਿੱਥੋਂ ਤਕ ਨਸ਼ਿਆਂ ਦੇ ਮੁੱਦੇ ਦਾ ਸੰਬੰਧ ਹੈ, ਹੁਣ ਨਸ਼ਿਆਂ ਦੀ ਘਰਾਂ ਵਿਚ ਡਿਲੀਵਰੀ ਦਿੱਤੀ ਜਾਣ ਲੱਗੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੀ ਵੱਡੀ ਖੇਪਾਂ ਨਾਲ ਫੜੇ ਗਏ ਸਾਰੇ ਵਿਅਕਤੀਆਂ ਦੀਆਂ ਪੁਲਿਸ ਹਿਰਾਸਤ ਜਾਂ ਜੇਲ੍ਹਾਂ ਅੰਦਰ ਰਹੱਸਮਈ ਢੰਗ ਨਾਲ ਮੌਤਾਂ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਹੁਣ ਤਕ ਕੁੜੀਆਂ ਸਮੇਤ 600 ਤੋਂ ਵੱਧ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਚੁੱਕੇ ਹਨ। ਸਰਕਾਰ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਆਪਣੇ ਚਹੇਤਿਆਂ ਲਈ ਲੁਟਾਉਣ ਤੋਂ ਇਲਾਵਾ ਇਸ ਦੇ ਡੈਪੋ ਅਤੇ ਬੱਡੀ ਪ੍ਰੋਗਰਾਮਾਂ ਦੇ ਕੀ ਨਤੀਜੇ ਸਾਹਮਣੇ ਆਏ ਹਨ।

Dr Cheema suggests to CM to go to the field and ask people whether they were satisfied with functioning of the Congress govt ਕੈਪਟਨ ਅਮਰਿੰਦਰਫੀਲਡ ਵਿਚ ਜਾ ਕੇ ਲੋਕਾਂ ਨੂੰ ਪੁੱਛਣ ਕੀ ਉਹ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਸਤੁੰਸ਼ਟ ਹਨ ਜਾਂ ਨਹੀਂ  :ਡਾਕਟਰ ਚੀਮਾ

ਡਾਕਟਰ ਚੀਮਾ ਨੇ ਹਲੀਮੀ ਨਾਲ ਮੁੱਖ ਮੰਤਰੀ ਨੂੰ ਇਹ ਮਸ਼ਵਰਾ ਦਿੱਤਾ ਕਿ ਉਹ ਫੀਲਡ ਵਿਚ ਜਾ ਕੇ ਲੋਕਾਂ ਨੂੰ ਪੁੱਛਣ ਕਿ ਕੀ ਉਹ ਕਾਂਗਰਸ ਸਰਕਾਰ ਦੇ ਕੰਮਕਾਜ ਤੋਂ ਸਤੁੰਸ਼ਟ ਹਨ ਅਤੇ ਉਹ ਕੀ ਚਾਹੁੰਦੇ ਹਨ? ਉਹਨਾਂ ਕਿਹਾ ਕਿ ਕਿਸਾਨ ਸ਼ਿਕਾਇਤਾਂ ਕਰ ਰਹੇ ਹਨ ਕਿ ਉਹਨਾਂ ਨੂੰ ਦੋ ਸਾਲ ਪੁਰਾਣਾ ਫਸਲੀ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ। ਇਸ ਤੋਂ ਇਲਾਵਾ ਉਹਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਅਤੇ ਗੰਨੇ ਦਾ 700 ਕਰੋੜ ਰੁਪਏ ਦਾ ਬਕਾਇਆ ਨਹੀਂ ਮਿਲਿਆ। ਜਿਹਨਾਂ ਦਲਿਤ ਵਿਦਿਆਰਥੀਆਂ ਨੂੰ ਦਲਿਤ ਵਜ਼ੀਫੇ ਨਹੀਂ ਦਿੱਤੇ ਜਾ ਰਹੇ, ਉਹਨਾਂ ਨੂੰ ਪ੍ਰਾਈਵੇਟ ਸੰਸਥਾਨਾਂ ਵਿਚ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥਣਾਂ ਨੂੰ ਸਾਇਕਲ ਨਹੀਂ ਦਿੱਤੇ ਗਏ। ਸਰਕਾਰੀ ਸਕੂਲਾਂ ਵਿਚ ਦੋ ਮਹੀਨਿਆਂ ਤੋਂ ਬੱਚਿਆਂ ਨੂੰ ਮਿਡ ਡੇਅ ਮੀਲ ਨਹੀਂ ਦਿੱਤਾ ਜਾ ਰਿਹਾ ਹੈ। ਸਰਕਾਰੀ ਕਰਮਚਾਰੀਆਂ ਨੂੰ ਅਜੇ ਤਕ ਡੀਏ ਨਹੀਂ ਮਿਲਿਆ। 27 ਹਜ਼ਾਰ ਤੋਂ ਵੱਧ ਠੇਕੇ ਉੱਤੇ ਰੱਖੇ ਮੁਲਾਜ਼ਮ ਪੱਕੇ ਹੋਣ ਦੀ ਉੁਡੀਕ ਕਰ ਰਹੇ ਹਨ। ਸਰਕਾਰ ਵੱਲੋਂ ਨੌਕਰੀਆਂ ਦੇਣ ਦੇ ਵਾਅਦੇ ਤੋਂ ਮੁਕਰਨ ਮਗਰੋਂ ਨੌਜਵਾਨ ਵੀ ਕਿਸਾਨਾਂ ਵਾਂਗ ਖੁਦਕੁਸ਼ੀਆਂ ਦੇ ਰਾਹ ਪੈ ਗਏ ਹਨ। ਇੱਥੋਂ ਤਕ ਕਿ ਸਮਾਜ ਭਲਾਈ ਸਕੀਮਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਕਿਰਪਾ ਕਰਕੇ ਸਰਕਾਰੀ ਇਸ਼ਤਿਹਾਰਬਾਜ਼ੀ ਰਾਹੀਂ ਲੋਕਾਂ ਨੂੰ ਦੁਬਾਰਾ ਮੂਰਖ ਬਣਾਉਣ ਅਤੇ ਗੁੰਮਰਾਹ ਕਰਨ ਦੀ ਬਜਾਇ ਇਹਨਾਂ ਮਸਲਿਆਂ ਨੂੰ ਹੱਲ ਕਰੋ।
-PTCNews

adv-img
adv-img