ਪੰਜਾਬ

ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੰਤਰੀ ਮੰਡਲ 'ਚ ਜਗ੍ਹਾ ਮਿਲਣ 'ਤੇ ਹਲਕਾ ਵਾਸੀਆਂ ਨੇ ਮਨਾਈ ਖੁਸ਼ੀ

By Riya Bawa -- July 05, 2022 3:56 pm

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਜ਼ਾਰਤ ਦੇ ਵਿਸਥਾਰ ਮਗਰੋਂ ਅੱਜ ਨਵੇਂ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕੀਤੀ ਗਈ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ। ਦੱਸ ਦੇਈਏ ਕਿ ਅੰਮ੍ਰਿਤਸਰ ਹਲਕਾ ਦੱਖਣੀ ਤੋਂ 'ਆਪ' ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਅੱਜ ਪੰਜਾਬ ਸਰਕਾਰ ਦੀ ਕੈਬਨਿਟ 'ਚ ਮੰਤਰੀ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਹਲਕਾ ਦੱਖਣੀ 'ਚ ਲੋਕਾਂ ਨੇ ਢੋਲ ਦੀ ਤਾਣ 'ਤੇ ਭੰਗੜਾ ਪਾ ਕੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

ਡਾ: ਨਿੱਝਰ ਨੂੰ ਮੰਤਰੀ ਮੰਡਲ 'ਚ ਜਗ੍ਹਾ ਮਿਲਣ 'ਤੇ ਹਲਕਾ ਵਾਸੀਆਂ ਨੇ ਮਨਾਈ ਖੁਸ਼ੀ

ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਵੱਡੇ ਬਹੁਮਤ ਨਾਲ ਸਰਕਾਰ ਬਣਾਈ ਸੀ, ਜਿਸ ਤੋਂ ਬਾਅਦ 10 ਮੰਤਰੀਆਂ ਦੀ ਕੈਬਨਿਟ ਤਿਆਰ ਕੀਤੀ ਗਈ ਸੀ, ਜਿਨ੍ਹਾਂ 'ਚੋਂ ਵਿਜੇ ਸਿੰਗਲਾ 'ਤੇ ਕੇਸ ਦਰਜ ਹੋਣ ਤੋਂ ਬਾਅਦ ਕਿਸੇ ਵੀ ਮੰਤਰੀ ਦੀ ਕੈਬਨਿਟ ਨਹੀਂ ਰਹਿ ਗਈ ਸੀ, ਜਦਕਿ ਅੱਜ ਭਗਵੰਤ ਮਾਨ ਨੇ ਆਪਣੀ ਕੈਬਨਿਟ ਵਿੱਚ 5 ਹੋਰ ਮੰਤਰੀਆਂ ਨੂੰ ਸ਼ਾਮਲ ਕੀਤਾ ਸੀ, ਜਿਨ੍ਹਾਂ ਵਿੱਚੋਂ ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਇੱਕ ਵਿਧਾਇਕ ਪੱਤਰ ਪ੍ਰੇਰਕ ਇੰਦਰਬੀਰ ਸਿੰਘ ਨਿੱਝਰ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।

ਡਾ: ਨਿੱਝਰ ਨੂੰ ਮੰਤਰੀ ਮੰਡਲ 'ਚ ਜਗ੍ਹਾ ਮਿਲਣ 'ਤੇ ਹਲਕਾ ਵਾਸੀਆਂ ਨੇ ਮਨਾਈ ਖੁਸ਼ੀ

ਇਸ ਖੁਸ਼ੀ ਵਿੱਚ ਅੰਮ੍ਰਿਤਸਰ ਦੇ ਹਲਕਾ ਦੱਖਣੀ ਦੇ ਲੋਕਾਂ ਨੇ ਢੋਲ ਦੀ ਤਾਜ 'ਤੇ ਭੰਗੜਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਹਲਕਾ ਦੱਖਣੀ ਦੇ ਲੋਕਾਂ ਦਾ ਕਹਿਣਾ ਹੈ ਕਿ ਡਾ: ਨਿੱਝਰ ਹਲਕਾ ਵਿਧਾਇਕ ਦੇ ਤੌਰ 'ਤੇ ਹੀ ਬਹੁਤ ਕੰਮ ਕਰ ਰਹੇ ਹਨ, ਜਦੋਂ ਉਨ੍ਹਾਂ ਨੂੰ ਮੰਤਰੀ ਮੰਡਲ 'ਚ ਜਗ੍ਹਾ ਮਿਲੀ ਹੈ ਤਾਂ ਉਹ ਪੂਰੇ ਪੰਜਾਬ ਲਈ ਹੋਰ ਵੀ ਕੰਮ ਕਰਨਗੇ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਬਣੇ ਵਿਧਾਇਕ ਅਮਨ ਅਰੋੜਾ ਨੂੰ ਪਬਲਿਕ ਰਿਲੇਸ਼ਨ ਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ। ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ ਨੂੰ ਸਥਾਨਕ ਸਰਕਾਰਾਂ, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦਿੱਤਾ ਗਿਆ ਹੈ।

-PTC News

  • Share