Advertisment

ਪਦਮਸ਼੍ਰੀ ਡਾ. ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ, ਏਮਜ਼ 'ਚ ਲਿਆ ਆਖ਼ਰੀ ਸਾਹ  

author-image
Shanker Badra
Updated On
New Update
ਪਦਮਸ਼੍ਰੀ ਡਾ. ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ, ਏਮਜ਼ 'ਚ ਲਿਆ ਆਖ਼ਰੀ ਸਾਹ  
Advertisment
publive-image ਨਵੀਂ ਦਿੱਲੀ : ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੇ ਸਾਬਕਾ ਡਾਇਰੈਕਟਰ ਤੇ ਪਦਮਸ਼੍ਰੀ ਨਾਲ ਸਨਮਾਨਤ ਮਸ਼ਹੂਰ ਦਿਲ ਦੇ ਰੋਗ ਮਾਹਰ ਡਾ. ਕੇ.ਕੇ. ਅਗਰਵਾਲ ਦਾਬੀਤੀ ਰਾਤ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਹੈ।ਉਹ ਬੀਤੇ ਕਈ ਦਿਨਾਂ ਤੋਂ ਕੋਰੋਨਾ ਇਨਫੈਕਸ਼ਨ ਨਾਲ ਜੂਝ ਰਹੇ ਸਨ।
Advertisment
Dr KK Aggarwal, Ex-Chief Of Indian Medical Association, Dies Of COVID-19 ਪਦਮਸ਼੍ਰੀ ਡਾ. ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ, ਏਮਜ਼ 'ਚ ਲਿਆ ਆਖ਼ਰੀ ਸਾਹ ਪੜ੍ਹੋ ਹੋਰ ਖ਼ਬਰਾਂ : ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ   ਇਨਫੈਕਸ਼ਨ ਗੰਭੀਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਦੇ ਆਈਸੀਯੂ 'ਚ ਦਾਖ਼ਲ ਕਰਵਾਇਆ ਗਿਆ ਸੀ। ਡਾ. ਕੇਕੇ ਅਗਰਵਾਲ ਨੇ ਖ਼ੁਦ ਹੀ ਆਪਣੇ ਟਵਿੱਟਰ ਹੈਂਡਲ ਤੋਂ ਜਾਣਕਾਰੀ ਦਿੱਤੀ ਸੀ ਕੀ ਉਹ ਕੋਰੋਨਾ ਇਨਫੈਕਟਿਡ ਹੋ ਗਏ ਹਨ। ਉਨ੍ਹਾਂ ਦਾ ਦੇਹਾਂਤ ਮੈਡੀਕਲ ਜਗਤ ਲਈ ਬਹੁਤ ਵੱਡਾ ਘਾਟਾ ਹੈ। Dr KK Aggarwal, Ex-Chief Of Indian Medical Association, Dies Of COVID-19 ਪਦਮਸ਼੍ਰੀ ਡਾ. ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ, ਏਮਜ਼ 'ਚ ਲਿਆ ਆਖ਼ਰੀ ਸਾਹ ਡਾ. ਕੇਕੇ ਅਗਰਵਾਲ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ। ਉਨ੍ਹਾਂ ਦੇ ਟਵਿੱਟਰ ਹੈਂਡਲ 'ਤੇ ਕੀਤੇ ਗਏ ਟਵੀਟ 'ਚ ਲਿਖਿਆ ਗਿਆ, 'ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾ ਰਿਹਾ ਹੈ ਕਿ ਡਾ. ਕੇਕੇ ਅਗਰਵਾਲ ਦਾ 17 ਮਈ ਦੀ ਰਾਤ ਸਾਢੇ 11 ਵਜੇ ਦੇ ਕਰੀਬ ਕੋਰੋਨਾ ਨਾਲ ਲੰਬੀ ਲੜਾਈ ਲੜਦਿਆਂ ਦੇਹਾਂਤ ਹੋ ਗਿਆ ਹੈ।
Advertisment
Dr KK Aggarwal, Ex-Chief Of Indian Medical Association, Dies Of COVID-19 ਪਦਮਸ਼੍ਰੀ ਡਾ. ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ, ਏਮਜ਼ 'ਚ ਲਿਆ ਆਖ਼ਰੀ ਸਾਹ ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਡਾ: ਅਗਰਵਾਲ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਸਨ ਪਰ ਪਿਛਲੇ ਮਹੀਨੇ 28 ਅਪ੍ਰੈਲ ਨੂੰ ਉਹ ਕੋਰੋਨਾ ਦੀ ਚਪੇਟ 'ਚ ਆ ਗਏ, ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਜਿਸ ਤੋਂ ਬਾਅਦ ਉਸਨੂੰ ਏਮਜ਼ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਸਥਿਤੀ ਸਥਿਰ ਰਹੀ। Dr KK Aggarwal, Ex-Chief Of Indian Medical Association, Dies Of COVID-19 ਪਦਮਸ਼੍ਰੀ ਡਾ. ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ, ਏਮਜ਼ 'ਚ ਲਿਆ ਆਖ਼ਰੀ ਸਾਹ ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਗਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ ਦੱਸ ਦਈਏ ਕਿਡਾ. ਅਗਰਵਾਲ ਨੂੰ ਸਾਲ 2010 ਵਿਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਪਦਮਸ਼੍ਰੀ ਡਾ. ਕੇਕੇ ਅਗਰਵਾਲ ਆਪਣੇ ਪ੍ਰੋਫੈਸ਼ਨ ਦੀ ਵਜ੍ਹਾ ਨਾਲ ਮਸ਼ਹੂਰ ਹੋਣ ਦੇ ਨਾਲ-ਨਾਲ ਆਪਣੀ ਦਰਿਆਦਿਲੀ ਲਈ ਵੀ ਜਾਣੇ ਜਾਂਦੇ ਸਨ। ਇਸ ਔਖੀ ਘੜੀ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ। ਆਰਥਿਕ ਪੱਖੋਂ ਕਮਜ਼ੋਰ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ। -PTCNews publive-image-
covid-19 indian-medical-association dr-kk-aggarwal-dies dr-kk-aggarwal-death former-ima-chief
Advertisment

Stay updated with the latest news headlines.

Follow us:
Advertisment