Fri, Apr 19, 2024
Whatsapp

ਡਾ. ਮਨਮੋਹਨ ਸਿੰਘ ਦੀ ਹਾਲਤ 'ਚ ਆਇਆ ਸੁਧਾਰ, AIIMS ਨੇ ਦਿੱਤੀ ਜਾਣਕਾਰੀ

Written by  Riya Bawa -- October 17th 2021 10:49 AM
ਡਾ. ਮਨਮੋਹਨ ਸਿੰਘ ਦੀ ਹਾਲਤ 'ਚ ਆਇਆ ਸੁਧਾਰ, AIIMS ਨੇ ਦਿੱਤੀ ਜਾਣਕਾਰੀ

ਡਾ. ਮਨਮੋਹਨ ਸਿੰਘ ਦੀ ਹਾਲਤ 'ਚ ਆਇਆ ਸੁਧਾਰ, AIIMS ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਹਿਤ ਵਿੱਚ ਸੁਧਾਰ ਹੋ ਰਿਹਾ ਹੈ। ਦਿੱਲੀ ਦੇ ਆਲ ਇੰਡੀਆ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਸਥਿਰ ਬਣੀ ਹੋਈ ਹੈ ਅਤੇ ਹੁਣ ਉਨ੍ਹਾਂ ਦੀ ਸਿਹਤ ਵਿੱਚ ਵੀ ਸੁਧਾਰ ਹੋ ਰਿਹਾ ਹੈ। ਦੱਸ ਦਈਏ ਕਿ ਬੁਖਾਰ ਅਤੇ ਕਮਜ਼ੋਰੀ ਦੇ ਕਾਰਨ ਉਨ੍ਹਾਂ ਨੂੰ ਬੁੱਧਵਾਰ ਨੂੰ ਦਿੱਲੀ ਏਮਸ ਵਿੱਚ ਭਰਤੀ ਕਰਵਾਇਆ ਗਿਆ ਸੀ। ਉਦੋਂ ਤੋਂ ਉਸ ਦਾ ਇਲਾਜ ਇੱਥੇ ਚੱਲ ਰਿਹਾ ਹੈ। Manmohan Singh suggestion to Modi ਏਮਜ਼ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਦੱਸ ਦੇਈਏ ਕਿ ਚੈੱਕਅਪ ਦੌਰਾਨ ਉਹ ਡੇਂਗੂ ਤੋਂ ਪੀੜਤ ਪਾਏ ਗਏ ਹਨ। ਏਮਸ ਦੇ ਅਧਿਕਾਰੀਆਂ ਨੇ ਦੱਸਿਆ ਕਿ 89 ਸਾਲਾ ਡਾ. ਮਨਮੋਹਨ ਸਿੰਘ ਦੇ ਪਲੇਟਲੈੱਟ ਵਧ ਰਹੇ ਹਨ ਤੇ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਨੂੰ ਬੁੱਧਵਾਰ ਬੁਖਾਰ ਮਗਰੋਂ ਕਮਜ਼ੋਰੀ ਹੋਣ ’ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਹ ਕਾਰਡੀਓ-ਨਿਊਰੋ ਕੇਂਦਰ ਵਿੱਚ ਦਾਖਲ ਹਨ ਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਸਮੇਤ ਕਈ ਹੋਰ ਨੇਤਾ ਏਮਜ਼ ਪਹੁੰਚੇ ਅਤੇ ਮਨਮੋਹਨ ਸਿੰਘ ਦਾ ਹਾਲ -ਚਾਲ ਪੁੱਛਿਆ। ਇਸ ਕੜੀ ਵਿੱਚ, ਜਿੱਥੇ ਸਿਹਤ ਮੰਤਰੀ ਮਨਸੁਖ ਮੰਡਵੀਆ ਵੀਰਵਾਰ ਸਵੇਰੇ ਮਨਮੋਹਨ ਸਿੰਘ ਦੀ ਸਿਹਤ ਦਾ ਹਾਲ -ਚਾਲ ਪੁੱਛਣ ਪਹੁੰਚੇ, ਉੱਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ਼ਾਮ ਨੂੰ ਏਮਜ਼ ਆਏ। ਇੱਥੇ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। -PTC News


Top News view more...

Latest News view more...