ਡਾ. ਰੂਪ ਸਿੰਘ ਨੇ ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਦਿਹਾਂਤ ’ਤੇ ਅਫ਼ਸੋਸ ਪ੍ਰਗਟਾਇਆ

Dr. Roop Singh expressed grief over the demise of former manager Surinder Singh
ਡਾ. ਰੂਪ ਸਿੰਘ ਨੇ ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਦਿਹਾਂਤ ’ਤੇ ਅਫ਼ਸੋਸ ਪ੍ਰਗਟਾਇਆ

ਡਾ. ਰੂਪ ਸਿੰਘ ਨੇ ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਦਿਹਾਂਤ ’ਤੇ ਅਫ਼ਸੋਸ ਪ੍ਰਗਟਾਇਆ:ਅੰਮ੍ਰਿਤਸਰ : ਵਿਸ਼ਵ ਪ੍ਰਸਿੱਧ ਸਿੱਖ ਆਰਟਿਸਟ ਸ. ਸਤਪਾਲ ਸਿੰਘ ਦਾਨਿਸ਼ ਦੇ ਭਰਾ ਤੇ ਗੋਲਡਨ ਆਫ਼ਸੈੱਟ ਪ੍ਰੈਸ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਦੱਸਣਯੋਗ ਹੈ ਕਿ ਸ. ਸੁਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੀਨਾਕਾਰੀ ਕਰਨ ਵਾਲੇ ਸ. ਜੀਐਸ ਸੋਹਣ ਸਿੰਘ ਦੇ ਸਪੁੱਤਰ ਸਨ।

ਇਹ ਸਾਰਾ ਪਰਿਵਾਰ ਸਿੱਖ ਵਿਰਾਸਤ ਨਾਲ ਜੁੜਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਸੁਰਿੰਦਰ ਸਿੰਘ ਦਾ ਚਲਾਣਾ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਕਰਨ ਵਾਲੇ ਪਰਿਵਾਰ ਲਈ ਵੱਡਾ ਘਾਟਾ ਹੈ।

ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਡਾ. ਰੂਪ ਸਿੰਘ ਨੇ ਕਿਹਾ ਕਿ ਸ. ਸੁਰਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਡਨ ਆਫ਼ਸੈੱਟ ਪ੍ਰੈੱਸ ਦੇ ਪਹਿਲੇ ਮੈਨੇਜਰ ਸਨ। ਉਨ੍ਹਾਂ ਸ. ਸੁਰਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
-PTCNews