Advertisment

ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ

author-image
Shanker Badra
Updated On
New Update
ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ
Advertisment
ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ:ਅੰਮ੍ਰਿਤਸਰ : ਪ੍ਰਸਿੱਧ ਸਿੱਖ ਚਿੰਤਕ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਰੂਪ ਸਿੰਘ ਦੇ ਉੱਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਇਕ ਤੋਹਫ਼ਾ ਹੈ, ਜਿਸ ਤੋਂ ਉਹ ਭਰਪੂਰ ਲਾਹਾ ਲੈਣਗੀਆਂ। Dr. Roop Singh Your newly published book Bhai Gobind Singh Longowal Offering ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਨਾਲ ਸਬੰਧਤ ਅਸਥਾਨਾਂ ਅਤੇ ਗੁਰੂ ਸਾਹਿਬ ਦੀਆਂ ਪਾਵਨ ਬਾਣੀਆਂ ਸਬੰਧੀ ਪੁਸਤਕ ਅੰਦਰ ਦਰਜ਼ ਜਾਣਕਾਰੀ ਖੋਜਾਰਥੀਆਂ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਡਾ. ਰੂਪ ਸਿੰਘ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਅਜਿਹੀਆਂ ਹੀ ਹੋਰ ਪੁਸਤਕਾਂ ਦੀ ਆਸ ਪ੍ਰਗਟਾਈ। Dr. Roop Singh Your newly published book Bhai Gobind Singh Longowal Offering ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ, ਸਕੱਤਰ ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੁਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿਮਰਜੀਤ ਸਿੰਘ ਕੰਗ ਮੌਜੂਦ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment