ਡਾ. ਸਤਬੀਰ ਗੋਸਲ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਸੰਭਾਲਿਆ ਅਹੁਦਾ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਾਈਸ ਚਾਂਸਲਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਲਗਭਗ 60 ਸਾਲ ਪੁਰਾਣੀ ਹੋ ਚੁੱਕੀ ਹੈ। ਓਧਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਾਈਸ-ਚਾਂਸਲਰ ਡਾਕਟਰ ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਿਆ ਹੈ ਅਤੇ ਇਸ ਦੇ ਨਾਲ ਉਹਨਾਂ ਖੇਤੀਬਾੜੀ ਨਾਲ ਸਬੰਧਿਤ ਮੁੱਦਿਆਂ ਤੋਂ ਇਲਾਵਾ ਵੱਖ-ਵੱਖ ਡਾਕਟਰਾਂ ਦੇ ਨਾਲ ਮੁਲਾਕਾਤ ਕਰ ਗੱਲਬਾਤ ਵੀ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਫਸਲਾਂ ਦੇ ਨੁਕਸਾਨ ਨੂੰ ਰੋਕਣ ਲਈ ਵੀ ਕੰਮ ਕੀਤਾ ਜਾਵੇਗਾ ਅਤੇ ਕਿਸਾਨਾਂ ਨਾਲ ਵੀ ਰਾਬਤਾ ਕਾਇਮ ਕਰਨ ਲਈ ਨਵੇਂ ਤਰੀਕੇ ਵੀ ਵਰਤੇ ਜਾਣਗੇ। ਉਨ੍ਹਾਂ ਕਿਸਾਨਾਂ ਦੀ ਹੋ ਰਹੀ ਫਸਲ ਖਰਾਬ ਅਤੇ ਸਿੱਧੀ ਬਿਜਾਈ ਨੂੰ ਲੈ ਕੇ ਵੀ ਠੋਸ ਕਦਮ ਚੁੱਕਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : ਵਿੱਕਰੀ ਵਧਾਉਣ ਲਈ Dolo-650 ਨਿਰਮਾਤਾ ਡਾਕਟਰਾਂ ਨੂੰ ਵੰਡਦੇ ਸੀ ਮੁਫ਼ਤ ਤੋਹਫ਼ੇ
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਕਿਸਾਨਾਂ ਨੂੰ ਝੋਨਾ ਨਾ ਲਾਉਣ ਅਤੇ ਸਿੱਧੀ ਬਿਜਾਈ ਦੀ ਗੱਲ ਕਹੀ ਜਾ ਰਹੀ ਹੈ ਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਕਿਸਾਨਾਂ ਨੂੰ ਕਾਫੀ ਵਾਰ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।
(ਨਵੀਨ ਸ਼ਰਮਾ ਦੀ ਰਿਪੋਰਟ )
-PTC News