ਡਾ. ਸਿੱਧੂ ਨੂੰ ਲਾਂਭੇ ਕਰ ਕੈਪਟਨ ਦੀ ਧੀ ਨੂੰ ਬਣਾਇਆ ਜਾਟ ਮਹਾ ਸਭਾ ਮਹਿਲਾ ਵਿੰਗ ਦਾ ਪ੍ਰਧਾਨ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਪੰਜਾਬ ਜਾਟ ਮਹਾਸਭਾ ਦੀ ਮਹਿਲਾ ਵਿੰਗ ਦੀ ਅੱਜ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਜਗ੍ਹਾ ਅੱਜ ਨਿਯੁਕਤ ਕੀਤਾ ਗਿਆ।
ਜਾਟ ਮਹਾਸਭਾ ਦੇ ਇਕ ਬੁਲਾਰੇ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਤਜਰਬੇ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਭਰੋਸਾ ਹੈ ਕਿ ਜੈ ਇੰਦਰ ਕੌਰ ਸੰਸਥਾ ਨੂੰ ਨਵੀਆਂ ਉਚਾਈਆਂ ਉਤੇ ਲੈ ਕੇ ਜਾਵੇਗੀ ਅਤੇ ਉਨ੍ਹਾਂ ਦੀ ਸਮਾਜ ਦੀ ਹੋਰ ਉੱਨਤੀ ਲਈ ਕੰਮ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਮਹਾ ਸਭਾ ਜੈ ਇੰਦਰ ਕੌਰ ਦੇ ਤਜਰਬੇ ਦਾ ਲਾਹਾ ਲਏਗਾ ਅਤੇ ਇਸ ਨਾਲ ਭਵਿੱਖ ਵਿੱਚ ਕਾਫੀ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਜਾਟ ਮਹਾ ਸਭਾ ਹੋਰ ਤਰੱਕੀ ਕਰੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਮਹਾ ਸਭਾ ਦੀ ਮਹਿਲਾ ਵਿੰਗ ਦੇ ਪ੍ਰਧਾਨ ਸਨ।
ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਿਚੋਂ ਲਾਂਭੇ ਕਰਨ ਮਗਰੋਂ ਨੇ ਉਨ੍ਹਾਂ ਨੇ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਲਈ। ਹੁਣ ਵੋਟਾਂ ਤੋਂ ਬਾਅਦ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਨੂੰ ਪੰਜਾਬ ਜਾਟ ਮਹਾ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਾਲ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਇਹ ਵੀ ਪੜ੍ਹੋ : 10 ਤੋਂ 12 ਸਾਲ ਦੇ 6 ਬੱਚਿਆਂ ਨੇ ਦੋ ਬੱਚੀਆਂ ਨਾਲ ਕੀਤਾ ਜਬਰ ਜਨਾਹ