Advertisment

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ

author-image
Riya Bawa
Updated On
New Update
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ
Advertisment
ਅਜਨਾਲਾ: ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਲਗਾਤਾਰ ਡਰੋਨ ਆਉਣ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਥਾਣਾ ਰਮਦਾਸ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀਓਪੀ ਚੰਨਾ ਪੱਤਣ ਤੇ ਦੇਰ ਰਾਤ ਬੀਐਸਐਫ ਦੀ 73 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ। ਇਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੱਲ ਫਾਇਰਿੰਗ ਕੀਤੀ ਅਤੇ ਡ੍ਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਇਸ ਤੋਂ ਬਾਅਦ ਹੁਣ ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ।
Advertisment
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਭੈਣੀਆਂ ਵਿਖੇ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦੇਰ ਰਾਤ ਡਿਊਟੀ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ। ਭਾਰਤ ਪਾਕਿਸਤਾਨ ਸਰਹੱਦ 'ਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ ਇਹ ਵੀ ਪੜ੍ਹੋ : ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਦਹਿਸ਼ਤਗਰਦਾਂ ਵੱਲੋਂ ਹਮਲਾ ਜ਼ਿਕਰਯੋਗ ਹੈ ਕਿ ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੀਆਂ ਚੌਂਕੀਆਂ ਤੇ ਅਕਸਰ ਹੀ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ। ਬੀਤੇ ਦਿਨੀਂ ਬੀਐਸਐਫ ਦੇ ਜਵਾਨਾਂ ਨੇ ਇਕ ਡਰੋਨ ਬਰਾਮਦ ਕੀਤਾ ਸੀ। ਇਸ ਸਬੰਧੀ ਜਾਂਚ ਚੱਲ ਰਹੀ ਹੈ। publive-image -PTC News-
latest-news punjab-news firing bsf drone border india-pakistan
Advertisment

Stay updated with the latest news headlines.

Follow us:
Advertisment