ਬਰਨਾਲਾ : ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਅੱਲੜ ਉਮਰੇ ਨੌਜਵਾਨ ਦੀ ਮੌਤ

Drug young Death । Drug Addicted । Punjab News । Punjab Drug

ਹੰਡਿਆਇਆ : ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ। ਪਿਛਲੇ ਕੁੱਝ ਸਮੇਂ ਤੋਂ ਪੰਜਾਬ ‘ਚ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ। ਜਿਸ ਦੌਰਾਨ ਪੰਜਾਬ ਦੀ ਨੌਜਵਾਨ ਪੀੜੀ ਦਿਨੋ ਦਿਨ ਇਸ ਨਸ਼ੇ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ।
Drug young Death । Drug Addicted । Punjab News । Punjab Drug

ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਦੇ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ (21) ਪੁੱਤਰ ਜਗਤਾਰ ਸਿੰਘ ਵਾਸੀ ਹੰਡਿਆਇਆ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।
Drug young Death । Drug Addicted । Punjab News । Punjab Drug
ਇਸ ਦੌਰਾਨ ਮ੍ਰਿਤਕ ਦੇ ਦਾਦੇ ਸਾਧਾ ਸਿੰਘ ਨੇ ਦੱਸਿਆ ਕਿ ਉਸ ਦਾ ਪੋਤਰਾ ਦਵਿੰਦਰ ਸਿੰਘ ਪਿਛਲੇ 2-3 ਸਾਲਾਂ ਤੋਂ ਨਸ਼ੇ ਦਾ ਆਦੀ ਸੀ ,ਜਿਸ ਦਾ ਉਨ੍ਹਾਂ ਕਈ ਵੱਡੇ ਹਸਪਤਾਲਾਂ ‘ਚ ਇਲਾਜ ਕਰਵਾਇਆ ਸੀ ਪਰ ਉਹ ਨਸ਼ੇ ਦੀ ਡੋਜ਼ ਹੀ ਐਨੀ ਲੈਂਦਾ ਸੀ ਕਿ ਉਸ ਦਾ ਇਲਾਜ ਨਹੀਂ ਹੋ ਸਕਿਆ ,ਜਿਸ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ ਹੈ।