ਡਰੱਗ ਕੇਸ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਲਈ ਕੀਤਾ ਹਾਈ ਕੋਰਟ ਦਾ ਰੁਖ
ਚੰਡੀਗੜ੍ਹ: ਡਰੱਗ ਮਾਮਲੇ ਵਿੱਚ ਕੇਸ ਦਾਇਰ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਹਾਈਕੋਰਟ ਵਿੱਚ ਅਰਜ਼ੀ ਪਾ ਕੇ ਅਗਾਊਂ ਜ਼ਮਾਨਤ ਮੰਗੀ ਹੈ। ਹੇਠਲੀ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।
ਦੱਸਣਯੋਗ ਹੈ ਕਿ ਬੀਤੇ ਦਿਨੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜੋ ਕਿ ਹੇਠਲੀ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਬਿਕਰਮ ਮਜੀਠੀਆ ਵਿਰੁੱਧ ਮਾਮਲਾ ਦਰਜ ਕੀਤਾ ਸੀ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਇਹ ਕੇਸ ਦਰਜ ਕੀਤਾ ਗਿਆ ਸੀ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ। ਇਹ ਐਫਆਈਆਰ ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ ਸੀ। ਮਜੀਠੀਆ ਤੇ ਧਾਰਾ 25, 27ਏ ਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
-PTC News