ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ

ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ

ਫਰੀਦਕੋਟ : ਪਿਛਲੇ ਕੁੱਝ ਸਮੇਂ ਤੋਂ ਪੰਜਾਬ ‘ਚ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ। ਜਿਸ ਦੌਰਾਨ ਪੰਜਾਬ ਦੀ ਨੌਜਵਾਨ ਪੀੜੀ ਦਿਨੋ ਦਿਨ ਇਸ ਨਸ਼ੇ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ।

ਨਸ਼ੇ ਦੇ ਕਾਰਨ ਹੁਣ ਤੱਕ ਅਨੇਕਾਂ ਹੀ ਨੌਜਵਾਨਾਂ ਨੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। ਅਜਿਹਾ ਹੀ ਇਕ ਤਾਜ਼ਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ,

 ਹੋਰ ਪੜ੍ਹੋ:ਭਿਆਨਕ ਅੱਗ ਹਾਦਸੇ ਦੇ ਪੀੜਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਪਹਿਲ ਦੀ ਚੁਫੇਰਿਓ ਸ਼ਲਾਘਾ

ਜਿੱਥੇ ਨਸ਼ੇ ਦੀ ਓਵਰਡੋਜ਼ ਦੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਦੀ ਪਹਿਚਾਣ ਫਰੀਦਕੋਟ ਦੇ ਸੰਜੇ ਨਗਰ ਵਾਸੀ ਹਰਜਿੰਦਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦਾ ਵੱਡਾ ਭਰਾ ਵੀ ਨਸ਼ੇ ਦੀ ਓਵਰਡੋਜ਼ ਕਾਰਨ 2014 ਵਿਚ ਚੱਲ ਵਸਿਆ ਸੀ।

-PTCNEWS