Fri, Apr 19, 2024
Whatsapp

ਨਸ਼ਾ ਤਸਕਰ ਜਗਦੀਸ਼ ਭੋਲਾ ਨੂੰ ਪਟਿਆਲਾ ਤੋਂ ਗੁਰਦਾਸਪੁਰ ਜੇਲ੍ਹ 'ਚ ਕੀਤਾ ਤਬਦੀਲ

Written by  Ravinder Singh -- May 29th 2022 08:53 AM
ਨਸ਼ਾ ਤਸਕਰ ਜਗਦੀਸ਼ ਭੋਲਾ ਨੂੰ ਪਟਿਆਲਾ ਤੋਂ ਗੁਰਦਾਸਪੁਰ ਜੇਲ੍ਹ 'ਚ ਕੀਤਾ ਤਬਦੀਲ

ਨਸ਼ਾ ਤਸਕਰ ਜਗਦੀਸ਼ ਭੋਲਾ ਨੂੰ ਪਟਿਆਲਾ ਤੋਂ ਗੁਰਦਾਸਪੁਰ ਜੇਲ੍ਹ 'ਚ ਕੀਤਾ ਤਬਦੀਲ

ਪਟਿਆਲਾ : ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਕੋਲੋਂ ਮੋਬਾਈਲ ਬਰਾਮਦ ਹੋਣ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ। ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਭੋਲਾ ਨੂੰ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕੈਦੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਹਰ ਹਾਲਤ ਵਿੱਚ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰ ਜਗਦੀਸ਼ ਭੋਲਾ ਨੂੰ ਪਟਿਆਲਾ ਤੋਂ ਗੁਰਦਾਸਪੁਰ ਜੇਲ੍ਹ 'ਚ ਕੀਤਾ ਤਬਦੀਲਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸਾਬਕਾ ਕੌਮਾਂਤਰੀ ਭਲਵਾਨ ਜਗਦੀਸ਼ ਭੋਲਾ ਨੂੰ ਅੱਜ ਇਥੋਂ ਗੁਰਦਾਸਪੁਰ ਜੇਲ੍ਹ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਤਬਦੀਲੀ ਦੋ ਦਿਨ ਪਹਿਲਾਂ ਭੋਲਾ ਕੇ ਕਬਜ਼ੇ ਵਿੱਚੋਂ ਮੋਬਾਈਲ ਫੋਨ ਤੇ ਸਿੰਮ ਕਾਰਡ ਬਰਾਮਦ ਹੋਣ ਮਗਰੋਂ ਕੀਤੀ ਗਈ ਹੈ। ਡੀਐੱਸਪੀ ਰਹੇ ਜਗਦੀਸ਼ ਭੋਲਾ ਦੇ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਖ਼ਤਰਨਾਕ ਗੈਂਗਸਟਰਾਂ ਅਤੇ ਹੋਰ ਨਾਮੀ ਅਪਰਾਧੀਆਂ ਨਾਲ ਸਬੰਧ ਹੋਣ ਕਾਰਨ ਜੇਲ੍ਹ ਵਿੱਚ ਪਹਿਲਾਂ ਹੀ ਉਸ ਪ੍ਰਤੀ ਚੌਕਸੀ ਵਰਤੀ ਜਾ ਰਹੀ ਸੀ। ਨਵੇਂ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਹੇਠ ਵਿੱਢੀ ਗਈ ਤਲਾਸ਼ੀ ਮੁਹਿੰਮ ਦੌਰਾਨ ਜਗਦੀਸ਼ ਭੋਲਾ ਕੋਲੋਂ ਮੋਬਾਈਲ ਫੋਨ ਤੇ ਸਿੰਮ ਕਾਰਡ ਬਰਮਾਦ ਕੀਤਾ ਗਿਆ ਸੀ। ਜੇਲ੍ਹ ਸੁਪਰਡੈਂਟ ਨੇ ਪਿਛਲੇ ਦਿਨਾਂ ਦੌਰਾਨ ਜੇਲ੍ਹ ਵਿੱਚੋਂ ਲਗਪਗ 50 ਮੋਬਾਈਲ ਫੋਨ ਬਰਾਮਦ ਕੀਤੇ ਹਨ। ਨਸ਼ਾ ਤਸਕਰ ਜਗਦੀਸ਼ ਭੋਲਾ ਨੂੰ ਪਟਿਆਲਾ ਤੋਂ ਗੁਰਦਾਸਪੁਰ ਜੇਲ੍ਹ 'ਚ ਕੀਤਾ ਤਬਦੀਲਇਸ ਦੇ ਨਾਲ ਹੀ ਭੋਲਾ ਖਿਲਾਫ ਮੋਬਾਈਲ ਮਿਲਣ ਦੇ ਮਾਮਲੇ ਦੀ ਜਾਂਚ ਕਰ ਰਹੀ। ਥਾਣਾ ਤ੍ਰਿਪੜੀ ਪੁਲਸ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ। ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਭੋਲਾ ਨੇ ਮੋਬਾਈਲ ਕਿੱਥੋਂ ਪ੍ਰਾਪਤ ਕੀਤਾ ਅਤੇ ਉਹ ਕਿਸ ਨਾਲ ਅਤੇ ਕਿੱਥੇ ਇਸ ਰਾਹੀਂ ਗੱਲ ਕਰ ਰਿਹਾ ਸੀ। ਦੋ ਦਿਨ ਪਹਿਲਾਂ ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਕੋਲੋਂ ਇੱਕ ਮੋਬਾਈਲ ਬਰਾਮਦ ਹੋਇਆ ਸੀ, ਜੋ ਉਸ ਨੇ ਆਪਣੀ ਕੋਠੀ ਵਿੱਚ ਛੁਪਾ ਕੇ ਰੱਖਿਆ ਹੋਇਆ ਸੀ। ਭੋਲਾ ਸਿੰਘ ਪੰਜਾਬ ਪੁਲਿਸ ਦਾ ਸਾਬਕਾ ਡੀਐਸਪੀ ਅਤੇ ਨਸ਼ਿਆਂ ਦੇ ਨੈਟਵਰਕ ਦਾ ਮੁੱਖ ਸਰਗਨਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੇ ਬਹਾਨੇ ਕੈਮੀਕਲ ਦੀ ਵਰਤੋਂ ਕਰ ਕੇ ਆਈਸ ਵਰਗੇ ਸਿੰਥੈਟਿਕ ਡਰੱਗਜ਼ ਤਿਆਰ ਕਰਨ ਦੀਆਂ ਗੈਰ-ਕਾਨੂੰਨੀ ਫੈਕਟਰੀਆਂ ਚੱਲਦੀਆਂ ਸਨ। ਇਹ ਡਰੱਗ ਯੂਰਪ, ਕੈਨੇਡਾ ਅਤੇ ਅਮਰੀਕਾ ਤੱਕ ਪਹੁੰਚਾਈ ਜਾਂਦੀ ਸੀ। ਸਾਲ 2012 ਵਿੱਚ ਭੋਲਾ ਨੂੰ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸਾਲ 2013 'ਚ ਭੋਲਾ ਨੂੰ 700 ਕਰੋੜ ਦੇ ਡਰੱਗ ਰੈਕੇਟ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ 'ਚੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ। ਇਹ ਵੀ ਪੜ੍ਹੋ : ਜਹਾਜ਼ ਦੀ ਵਿੰਡਸ਼ੀਲਡ 'ਚ ਆਈਆਂ ਤਰੇੜਾਂ, ਗੋਰਖਪੁਰ ਜਾਣ ਵਾਲੀ ਉਡਾਣ ਮੁੰਬਈ ਪਰਤੀ


Top News view more...

Latest News view more...