ਨਸ਼ਾ ਤਸਕਰੀ ਮਾਮਲੇ 'ਚ ਥਾਣਾ ਸੁਲਤਾਨਪੁਰ ਲੋਧੀ ਦੇ SHO ਸਰਬਜੀਤ ਸਿੰਘ ਦਾ ਤਬਾਦਲਾ
ਨਸ਼ਾ ਤਸਕਰੀ ਮਾਮਲੇ 'ਚ ਥਾਣਾ ਸੁਲਤਾਨਪੁਰ ਲੋਧੀ ਦੇ SHO ਸਰਬਜੀਤ ਸਿੰਘ ਦਾ ਤਬਾਦਲਾ
ਨਸ਼ਾ ਤਸਕਰੀ ਮਾਮਲੇ 'ਚ ਥਾਣਾ ਸੁਲਤਾਨਪੁਰ ਲੋਧੀ ਦੇ SHO ਸਰਬਜੀਤ ਸਿੰਘ ਦਾ ਤਬਾਦਲਾ:ਪੰਜਾਬ ਸਰਕਾਰ ਵੱਲੋਂ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਸਰਬਜੀਤ ਸਿੰਘ ਦਾ ਤਬਾਦਲਾ ਕਰ ਕੇ ਉਨ੍ਹਾਂ ਦੀ ਥਾਂ 'ਤੇ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਨੂੰ ਥਾਣਾ ਸੁਲਤਾਨਪੁਰ ਲੋਧੀ ਦਾ ਐਸ.ਐਚ.ਓ.ਲਗਾ ਦਿੱਤਾ ਹੈ।

ਚੰਡੀਗੜ੍ਹ ਤੋਂ ਆਏ ਹੁਕਮਾਂ ਮੁਤਾਬਿਕ ਐਸ.ਐਸ.ਪੀ. ਕਪੂਰਥਲਾ ਨੇ ਐਸ.ਐਚ.ਓ. ਸਰਬਜੀਤ ਸਿੰਘ ਦਾ ਤਬਾਦਲਾ ਕਰ ਕੇ ਉਨ੍ਹਾਂ ਨੂੰ ਪੁਲਿਸ ਲਾਈਨ ਵਿਖੇ ਭੇਜ ਦਿੱਤਾ।

ਦੱਸ ਦੇਈਏ ਕਿ ਪਿਛਲੇ ਦਿਨੀਂ ਐਸ.ਐਚ.ਓ. ਸਰਬਜੀਤ ਸਿੰਘ 'ਤੇ ਨਸ਼ਾ ਤਸਕਰੀ ਨੂੰ ਕਥਿਤ ਤੌਰ 'ਤੇ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਲਗਾਉਣ ਦੇ ਦੋਸ਼ ਲੱਗੇ ਸਨ।
-PTCNews