Wed, Sep 23, 2026
Whatsapp

ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਸੱਦੀ ਹੰਗਾਮੀ ਮੀਟਿੰਗ

Reported by:  PTC News Desk  Edited by:  Shanker Badra -- June 30th 2018 07:50 PM -- Updated: June 30th 2018 07:52 PM
ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਸੱਦੀ ਹੰਗਾਮੀ ਮੀਟਿੰਗ

ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਸੱਦੀ ਹੰਗਾਮੀ ਮੀਟਿੰਗ

ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਸੱਦੀ ਹੰਗਾਮੀ ਮੀਟਿੰਗ:ਪੰਜਾਬ ਅੰਦਰ ਪਿਛਲੇ ਦਿਨਾਂ ਤੋਂ ਨਸ਼ਿਆਂ ਦਾ ਮੁੱਦਾ ਚਰਚਾ 'ਚ ਬਣਿਆ ਹੋਇਆ ਹੈ।ਪੰਜਾਬ ਦੇ ਵਿੱਚ ਨਸ਼ੇ ਦੇ ਕਾਰਨ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।ਹੁਣ ਨਸ਼ੇ ਦੇ ਧੰਦੇ ਵਿੱਚ ਅੌਰਤਾਂ ਵੀ ਇਸ ਕੰਮ ਵਿੱਚ ਜੁੜ ਗਈਆਂ ਹਨ। drugs issue Capt Amarinder Singh monday Cabinet emergency meeting ਜਿਥੇ ਆਮ ਲੋਕਾਂ ਅਤੇ ਬੁੱਧੀਜੀਵੀਆਂ ਨੇ ਚਿੱਟੇ ਦੇ ਵਿਰੋਧ ਵਿੱਚ 1 ਤੋਂ 7 ਜੁਲਾਈ ਤੱਕ ਕਾਲਾ ਹਫ਼ਤਾ ਮੁਹਿੰਮ ਸ਼ੁਰੂ ਕੀਤੀ ਹੈ।ਓਥੇ ਹੀ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਨ੍ਹਾਂ ਮੌਤਾਂ ਦਾ ਨੋਟਿਸ ਲੈਂਦਿਆਂ ਸੋਮਵਾਰ 2 ਜੁਲਾਈ ਨੂੰ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ।drugs issue Capt Amarinder Singh monday Cabinet emergency meetingਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਵਿਸ਼ੇਸ਼ ਤੌਰ 'ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਹੀ ਸੱਦੀ ਗਈ ਹੈ,ਜਿਸ ਵਿਚ ਪਿਛਲੇ ਸਮੇਂ ਦੌਰਾਨ ਨਸ਼ਿਆਂ ਖਿਲਾਫ਼ ਕੀਤੀ ਗਈ ਕਾਰਵਾਈ ਅਤੇ ਭਵਿੱਖ ਵਿਚ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਵਿਚਾਰ ਵਟਾਂਦਰਾ ਕਰਕੇ ਫੈਸਲਾ ਲਿਆ ਜਾਵੇਗਾ।ਇਸ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਪੁਲਿਸ ਅਧਿਕਾਰੀਆਂ ਤੋਂ ਪਿਛਲੇ ਸਮੇਂ ਦੀ ਕਾਰਵਾਈ ਬਾਰੇ ਵਿਸਥਾਰ 'ਚ ਜਾਣਕਾਰੀ ਲੈ ਰਹੇ ਹਨ।drugs issue Capt Amarinder Singh monday Cabinet emergency meetingਜ਼ਿਕਰਯੋਗ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਪਿਛਲੇ ਇਕ ਮਹੀਨੇ ਦੌਰਾਨ ਆ ਰਹੀਆਂ ਮੌਤਾਂ ਦੀਆਂ ਖਬਰਾਂ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਜਿਥੇ ਕੈਪਟਨ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ ਅਤੇ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ 'ਚ ਲੈ ਕੇ ਨਸ਼ੇ ਖਤਮ ਕਰਨ ਦੀ ਚੁੱਕੀ ਸਹੁੰ 'ਤੇ ਸਵਾਲ ਉਠਾ ਰਹੇ ਹਨ,ਉਥੇ ਹੀ ਆਮ ਲੋਕਾਂ ਵੱਲੋਂ ਵੀ ਪਹਿਲ ਕਦਮੀ ਕਰਦਿਆਂ ਗੈਰ ਸਿਆਸੀ ਫਰੰਟ ਬਣਾ ਕੇ ਪਹਿਲੀ ਜੁਲਾਈ ਤੋਂ ਨਸ਼ਿਆਂ ਵਿਰੁਧ ਕਾਲਾ ਹਫ਼ਤਾ ਮਨਾਇਆ ਜਾ ਰਿਹਾ ਹੈ,ਜਿਸ ਕਾਰਨ ਕੈਪਟਨ ਸਰਕਾਰ ਦੀ ਚਿੰਤਾ ਵਧ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਥਿਤੀ ਵਿਚਾਰ ਕਰਨ ਲਈ ਸੋਮਵਾਰ ਨੂੰ ਮੰਤਰੀ ਮੰਡਲ ਦੀ ਹੰਗਾਮੀ ਬੈਠਕ ਬੁਲਾਈ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK