Fri, Jun 13, 2025
Whatsapp

ਵੱਡੀ ਖ਼ਬਰ ! ਹੁਣ ਇਸ ਤਾਰੀਕ ਨੂੰ ਹੋਣਗੀਆਂ DSGMC ਦੀਆਂ ਚੋਣਾਂ , ਪੜ੍ਹੋ ਪੂਰੀ ਜਾਣਕਾਰੀ

Reported by:  PTC News Desk  Edited by:  Shanker Badra -- July 22nd 2021 12:27 PM
ਵੱਡੀ ਖ਼ਬਰ ! ਹੁਣ ਇਸ ਤਾਰੀਕ ਨੂੰ ਹੋਣਗੀਆਂ DSGMC ਦੀਆਂ ਚੋਣਾਂ , ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ ! ਹੁਣ ਇਸ ਤਾਰੀਕ ਨੂੰ ਹੋਣਗੀਆਂ DSGMC ਦੀਆਂ ਚੋਣਾਂ , ਪੜ੍ਹੋ ਪੂਰੀ ਜਾਣਕਾਰੀ

ਨਵੀਂ ਦਿੱਲੀ : ਕਾਫ਼ੀ ਲੰਬੇ ਸਮੇਂ ਤੋਂ ਲਟਕ ਰਹੀਆਂ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਲੈ ਕੇ ਨਵੀਂ ਤਾਰੀਕ ਦਾ ਐਲਾਨ ਹੋ ਗਿਆ ਹੈ। ਸੂਤਰਾਂ ਤੋਂ ਮਿਲੀ ਅਨੁਸਾਰ ਹੁਣ 22 ਅਗਸਤ 2021 ਨੂੰ DSGMC ਦੀਆਂ ਚੋਣਾਂ ਹੋਣਗੀਆਂ। [caption id="attachment_516816" align="aligncenter" width="275"] ਵੱਡੀ ਖ਼ਬਰ ! ਹੁਣ ਇਸ ਤਾਰੀਕ ਨੂੰ ਹੋਣਗੀਆਂ DSGMC ਦੀਆਂ ਚੋਣਾਂ , ਪੜ੍ਹੋ ਪੂਰੀ ਜਾਣਕਾਰੀ[/caption] ਦਰਅਸਲ 'ਚ ਦਿੱਲੀ ’ਚ ਕੋਰੋਨਾ ਵਾਇਰਸ ਦੇ ਵੱਧਦੇ ਕੋਰੋਨਾ ਦੇ ਕੇਸਾਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ। [caption id="attachment_516815" align="aligncenter" width="300"] ਵੱਡੀ ਖ਼ਬਰ ! ਹੁਣ ਇਸ ਤਾਰੀਕ ਨੂੰ ਹੋਣਗੀਆਂ DSGMC ਦੀਆਂ ਚੋਣਾਂ , ਪੜ੍ਹੋ ਪੂਰੀ ਜਾਣਕਾਰੀ[/caption] ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਇਨ੍ਹਾਂ ਚੋਣਾਂ ਨੂੰ ਟਾਲਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਫਾਈਲ ਉੱਪ ਰਾਜਪਾਲ ਅਨਿਲ ਬੈਜਲ ਨੂੰ ਭੇਜ ਦਿੱਤੀ ਗਈ ਸੀ। ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਲੈ ਕੇ ਕੇਜਰੀਵਾਲ ਨੇ ਇਹ ਫ਼ੈਸਲਾ ਲਿਆ ਸੀ। -PTCNews


Top News view more...

Latest News view more...

PTC NETWORK