ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ 6 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ

26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ‘ਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 6 ਹੋਰ ਕਿਸਾਨਾਂ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿ ਇਨ੍ਹਾਂ ਨੂੰ ਨਾਂਗਲੋਈ ਦੀ ਐਫ. ਆਈ. ਆਰ. ਦੇ ਸਬੰਧ ‘ਚ ਜ਼ਮਾਨਤ ਮਿਲੀ ਹੈ |

ਦੱਸਣਯੋਗ ਹੈ ਕਿ ਦਿੱਲੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ , ਤਾਂ ਜੋ ਦਿੱਲੀ ਪੁਲਿਸ ਵੱਲੋਂ ਗਿਰਫ਼ਤਾਰ ਕਿਸਾਨਾਂ ਨੂੰ ਬਚਾਇਆ ਜਾ ਸਕੇ।Rakesh Tikait

Read more :ਮੁਖ਼ਤਾਰ ਅੰਸਾਰੀ ਨੂੰ 2 ਸਾਲਾਂ ਤੋਂ ਪੰਜਾਬ ‘ਚ ਸਰਕਾਰੀ ਮਹਿਮਾਨ ਕਿਉਂ ਬਣਾ ਕੇ ਰੱਖਿਆ, ਜਵਾਬ ਦੇਵੇ ਕਾਂਗਰਸ: ਬਿਕਰਮ ਸਿੰਘ ਮਜੀਠੀਆ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਿਰਸਾ ਵੱਲੋਂ ਕਈ ਕਿਸਾਨਾਂ ਨੂੰ ਜ਼ਮਾਨਤ ਦਵਾਈ ਜਾ ਚੁਕੀ ਹੈ ਜੋ ਅੰਦੋਲਨ ਦੌਰਾਨ ਗਿਰਫ਼ਤਾਰ ਕੀਤੇ ਜਾ ਚੁਕੇ ਹਨ। ਇਹਨਾਂ ਵਿਚ ਗਰੀਬਾਂ ਲਈ ਲੜਾਈ ਲੜਨ ਵਾਲੀ ਨੌਦੀਪ ਕੌਰ ਵੀ ਸ਼ਾਮਿਲ ਸੀ ,. ਸਿਰਸਾ ਨੇ ਕਿਹਾ ਕਿ ਜਿਨ੍ਹਾਂ ਵੀ ਕਿਸਾਨਾਂ ਨੂੰ ਦਿੱਕਤਾਂ ਆ ਰਹੀਆਂ ਹਨ ਉਹਨ ਆਦਿ ਹਰ ਇਕ ਤਕਲੀਫ ਨੂੰ ਹਲ ਕੀਤਾ ਜਾਵੇਗਾ ਅਤੇ ਹੋਰ ਜੋ ਵੀ ਕਿਸਾਨ ਜੇਲ੍ਹਾਂ ‘ਚ ਬੰਦ ਹਨ ਉਹਨਾਂ ਦੀ ਜਲਦ ਰਿਹੈ ਕਰਵਾਈ ਜਾਵੇਗੀ।