Thu, Apr 18, 2024
Whatsapp

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

Written by  Jashan A -- March 15th 2019 05:24 PM -- Updated: March 15th 2019 05:37 PM
ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਅੱਜ ਹੋਈਆਂ। ਜਿਸ,ਦੌਰਾਨ ਮਨਜਿੰਦਰ ਸਿੰਘ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ ਬਣ ਗਏ। ਇਸ ਦੌਰਾਨ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ਤੇ ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਨਾਲ ਹੀ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਹੈ। [caption id="attachment_270153" align="aligncenter" width="300"]dsgmc ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ[/caption] ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਖਿਲਾਫ਼ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਰੱਦ ਕਰਦਿਆਂ ਚੋਣ ਕਰਵਾਉਣ ਦੀ ਮਨਜ਼ੂਰੀ ਦਿੱਤੀ। [caption id="attachment_270154" align="aligncenter" width="300"]dsgmc ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ[/caption] ਇਸ ਦੇ ਲਈ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰੇਟ ਦੇ ਅਧਿਕਾਰੀ ਚੋਣ ਕਰਵਾਉਣ ਲਈ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਹੁੰਚੇ ਤੇ ਚੋਣ ਕਰਵਾਈ ਗਈ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਾਈਆਂ ਜਾ ਰਹੀਆਂ ਹਨ। -PTC News


Top News view more...

Latest News view more...