ਪੰਜਾਬ

DSGMC ਨੇ ਮਨਜਿੰਦਰ ਸਿੰਘ ਸਿਰਸਾ ਦੀ ਪ੍ਰਧਾਨਗੀ ਕੀਤੀ ਖਾਰਿਜ

By Riya Bawa -- January 01, 2022 4:55 pm -- Updated:January 01, 2022 5:02 pm

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਸ਼ਨੀਵਾਰ ਨੂੰ ਮਨਜਿੰਦਰ ਸਿੰਘ ਸਿਰਸਾ ਦੀ ਪ੍ਰਧਾਨਗੀ ਨੂੰ ਖਾਰਿਜ ਨੂੰ ਕਰ ਦਿੱਤਾ ਹੈ। ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਨੂੰ ਡੀਐਸਜੀਐਮਸੀ ਦਾ ਅੰਤ੍ਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 12 ਵਿੱਚੋਂ 9 ਕਾਰਜਕਾਰਨੀ ਮੈਂਬਰਾਂ ਨੇ ਮਨਜਿੰਦਰ ਸਿੰਘ ਸਿਰਸਾ ਦੀ ਪ੍ਰਧਾਨਗੀ ਰੱਦ ਕਰਨ ਦੇ ਹੱਕ ਵਿੱਚ ਵੋਟ ਪਾਈ। ਅੰਤ੍ਰਿਮ ਬੋਰਡ ਦੀ ਮੀਟਿੰਗ ਡੀਐਸਜੀਐਮਸੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਬੁਲਾਈ ਸੀ।

ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਡੀਐਸਜੀਐਮਸੀ ਭਾਜਪਾ ਦੀ ਦਖਲ ਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ। ਗੌਰਤਲਬ ਹੈ ਕਿ ਬੀਤੇ ਦਿਨੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਕਨੀਕੀ ਅਤੇ ਕਾਨੂੰਨੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਵਾਪਸ ਲੈ ਲਿਆ ਸੀ। ਉਨ੍ਹਾਂ ਲਿਖਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਟੀਮ ਦੇ ਗਠਨ ਹੋਣ ਤੱਕ ਉਹ ਜ਼ਿੰਮੇਵਾਰੀ ਨੂੰ ਸੰਭਾਲਦੇ ਰਹਿਣਗੇ।

ਡੀਐਸਜੀਐਮਸੀ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, “ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੀ ਮੌਜੂਦਾ ਸਥਿਤੀ ਅਤੇ ਡੀਐਸਜੀਐਮਸੀ ਦੀ ਪ੍ਰਬੰਧਕੀ ਪ੍ਰਣਾਲੀ ਦੇ ਢਹਿ-ਢੇਰੀ ਹੋਣ ਦੇ ਮੱਦੇਨਜ਼ਰ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ ਪਿਛਲੇ ਦੋ ਸਾਲਾਂ ਤੋਂ ਤਨਖਾਹਾਂ ਦਾ ਭੁਗਤਾਨ ਨਹੀਂ ਕੀਤਾ ਗਿਆ।  ਇਸ ਤੋਂ ਇਲਾਵਾ ਕਮੇਟੀ ਵਲੋਂ ਸੰਚਾਲਿਤ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਸਟਾਫ਼ ਦੀ ਵੀ ਤਨਖਾਹ ਰੁਕੀ ਹੈ। ਇਹੀ ਨਹੀਂ ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਆਉਣ ਦਾ ਖ਼ਤਰਾ ਹੈ। ਅਜਿਹੇ 'ਚ ਕੰਮ ਸੰਭਾਲਣਾ ਬਹੁਤ ਜ਼ਰੂਰੀ ਹੈ ।''

-PTC News

  • Share