ਮਨਜਿੰਦਰ ਸਿਰਸਾ ਵੱਲੋਂ ਕੇਂਦਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ

By Baljit Singh - July 12, 2021 4:07 pm

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਹਾਲਾਤ ਕਾਬੂ 'ਚ ਹੋਣ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਨੂੰ ਮੁੜ ਖੋਲ੍ਹਿਆ ਜਾਵੇ। ਇਸ ਗਲਿਆਰੇ ਦੇ ਮਾਧਿਅਮ ਨਾਲ ਸਿੱਖ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਦੀ ਯਾਤਰਾ ਬਿਨਾਂ ਵੀਜ਼ੇ ਦੇ ਕਰ ਸਕਦੇ ਹਨ। ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ 'ਚ ਸਥਿਤ ਇਸ ਸਥਾਨ 'ਤੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 'ਚ ਕਰਤਾਰਪੁਰ ਸਾਹਿਬ ਗਲਿਆਰਾ ਖੋਲ੍ਹਿਆ ਗਿਆ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਇਹ ਪਿਛਲੇ ਸਾਲ ਮਾਰਚ ਮਹੀਨੇ ਤੋਂ ਬੰਦ ਹੈ।

ਪੜੋ ਹੋਰ ਖਬਰਾਂ: ਦੁਨੀਆ ਦਾ ਸਭ ਤੋਂ ਮਹਿੰਗਾ ਬਰਗਰ ‘The Golden Boy’ ! ਕੀਮਤ ਜਾਣ ਕੇ ਉੱਡ ਜਾਣਗੇ ਹੋਸ਼

ਡੀ.ਐੱਸ.ਜੀ.ਐੱਮ.ਸੀ. ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ,''ਲਗਭਗ ਸਾਰੇ ਸੂਬਿਆਂ ਨੇ ਲਾਕਡਾਊਨ ਹਟਾ ਲਿਆ ਹੈ। ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਲਾਂਘਾ ਨੂੰ ਮੁੜ ਖੋਲ੍ਹਿਆ ਜਾਵੇ, ਕਿਉਂਕਿ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਕਮੀ ਆਈ ਹੈ ਅਤੇ ਹਾਲਾਤ ਕਾਬੂ 'ਚ ਹਨ।'' ਇਸ ਗਲਿਆਰੇ ਨੂੰ ਖੋਲ੍ਹਣ ਤੋਂ ਪਹਿਲਾਂ ਭਾਰਤ ਤੋਂ ਸਿੱਖ ਸ਼ਰਧਾਲੂ ਡੇਰਾ ਬਾਬਾ ਨਾਨਕ 'ਚ ਕੌਮਾਂਤਰੀ ਸਰਹੱਦ 'ਤੇ ਲਗਾਈਆਂ ਗਈਆਂ ਵੱਡੀਆਂ ਦੂਰਬੀਨਾਂ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਸਨ।

ਪੜੋ ਹੋਰ ਖਬਰਾਂ: ਪਲੇਟਫਾਰਮ ਟਿਕਟ ‘ਤੇ ਵੀ ਕਰ ਸਕਦੇ ਹੋ ਰੇਲ ਸਫ਼ਰ , ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਨਿਯਮ

ਸਿਰਸਾ ਨੇ ਕਿਹਾ,''ਲਾਂਘਾ 'ਤੇ ਆਵਾਜਾਈ ਸ਼ੁਰੂ ਹੋਣ ਤੋਂ ਬਾਅਦ ਦੂਰਬੀਨ ਵੀ ਹਟਾ ਲਈ ਗਈ ਹੈ।'' ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵੀ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਨੂੰ ਮੁੜ ਖੋਲ੍ਹਣ ਦੀ ਅਪੀਲ ਕੀਤੀ ਸੀ। ਐੱਸ.ਜੀ.ਪੀ.ਸੀ. ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ 'ਚ ਗੁਰਦੁਆਰਿਆਂ ਦਾ ਪ੍ਰਬੰਧਨ ਸੰਭਾਲਦੀ ਹੈ।

-PTC News

adv-img
adv-img