ਮੁੱਖ ਖਬਰਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਅੱਜ ਆਉਣਗੇ ਨਤੀਜੇ , ਵੋਟਾਂ ਦੀ ਗਿਣਤੀ ਹੋਈ ਸ਼ੁਰੂ

By Shanker Badra -- August 25, 2021 8:51 am -- Updated:August 25, 2021 8:55 am

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਦੁਪਹਿਰ ਤੱਕ ਸਾਫ਼ ਹੋ ਜਾਣਗੇ , ਇਸ ਦੇ ਲਈ ਅੱਜ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। 46 ਵਾਰਡਾਂ ਦੀ ਗਿਣਤੀ ਲਈ 5 ਮੱਤਗਣਨਾ ਕੇਂਦਰ ਬਣਾਏ ਗਏ ਹਨ। ਇਸ ਵਾਰ ਮੁੱਖ ਮੁਕਾਬਲਾ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਅਕਾਲੀ ਦਲ (ਦਿੱਲੀ), ਪੰਥਕ ਸੇਵਾ ਦਲ ਤੇ ਜਾਗੋ ਦਰਮਿਆਨ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਅੱਜ ਆਉਣਗੇ ਨਤੀਜੇ , ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਦਰਅਸਲ 'ਚ ਐਤਵਾਰ ਨੂੰ 46 ਵਾਰਡਾਂ ਲਈ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ ਸੀ। ਦਿੱਲੀ ਦੇ 3.42 ਲੱਖ ਵੋਟਰ ਅੱਜ 312 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਨ੍ਹਾਂ ਵਿੱਚੋਂ 180 ਉਮੀਦਵਾਰ ਰਜਿਸਟਰਡ ਪਾਰਟੀਆਂ ਵੱਲੋਂ ਜਦੋਂਕਿ 132 ਆਜ਼ਾਦ ਉਮੀਦਵਾਰ ਵਜੋਂ ਕਿਸਮਤ ਅਜ਼ਮਾ ਰਹੇ ਹਨ। ਜਿਨ੍ਹਾਂ 'ਚ ਔਰਤ ਵੋਟਰ 1 ਲੱਖ 71 ਹਜ਼ਾਰ 370 ਅਤੇ ਪੁਰਸ਼ ਵੋਟਰ 1 ਲੱਖ 70 ਹਜ਼ਾਰ 695 ਹਨ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਅੱਜ ਆਉਣਗੇ ਨਤੀਜੇ , ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸਿੱਖ ਵੋਟਰਾਂ ਨੇ 546 ਪੋਲਿੰਗ ਬੂਥਾਂ ਉਪਰ ਜਾ ਕੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕੀਤੀ ਸੀ। ਇਸ ਵਾਰ ਸੂਚੀਆਂ ’ਚ 80 ਫੀਸਦ ਸਿੱਖ ਵੋਟਾਂ ਤਸਵੀਰ ਨਾਲ ਛਾਪੀਆਂ ਗਈਆਂ ,ਜਿਸ ਕਰਕੇ ਜਾਅਲੀ ਵੋਟਾਂ ਭੁਗਤਾਉਣਾ ਔਖਾ ਹੋਇਆ। ਪੰਜਾਬੀ ਬਾਗ਼ ਹਲਕੇ ਵਿੱਚ ਸਭ ਤੋਂ ਵੱਧ 54.10 ਫੀਸਦ ਪੋਲਿੰਗ ਹੋਈ ਜਦੋਂਕਿ ਸਭ ਤੋਂ ਘੱਟ ਵੋਟ ਫ਼ੀਸਦ 25.18% ਸ਼ਾਮ ਨਗਰ ਵਿੱਚ ਰਿਹਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਅੱਜ ਆਉਣਗੇ ਨਤੀਜੇ , ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਪਿਛਲੀਆਂ 2 ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ 2013 ਤੇ 2017 ਦੀਆਂ ਚੋਣਾਂ ਵੱਡੇ ਫ਼ਰਕ ਨਾਲ ਜਿੱਤਦੇ ਆਏ ਸਨ, ਪਰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਮਨਜੀਤ ਸਿੰਘ ਜੀਕੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਸੀ l ਜਿਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੂੰ ਕਮੇਟੀ ਦੀ ਪ੍ਰਧਾਨਗੀ ਮਿਲੀ ਸੀ ਅਤੇ ਸਿੰਘ ਕਾਲਕਾ ਨੂੰ ਜਰਨਲ ਸਕੱਤਰ ਦਾ ਸੌਂਪਿਆ ਗਿਆ ਸੀl

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਅੱਜ ਆਉਣਗੇ ਨਤੀਜੇ , ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਦੱਸ ਦੇਈਏ ਕਿ ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਦੀ ਸਥਾਪਨਾ 1974 'ਚ ਹੋਈ ਸੀ। ਇਸ ਲਈ ਦੇਸ਼ ਦੀ ਸੰਸਦ 'ਚ ਐਕਟ ਪਾਸ ਕੀਤਾ ਗਿਆ ਸੀ ,ਜਿਸ ਨੂੰ ਦਿੱਲੀ ਸਿੱਖ ਗੁਰਦੁਆਰਾ ਐਕਟ 1971 ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਇਹ ਐਕਟ ਦਿੱਲੀ ਦੇ ਗੁਰਦੁਆਰਿਆਂ ਤੇ ਉਨ੍ਹਾਂ ਦੇ ਨਾਲ ਜੁੜੀਆਂ ਜਾਇਦਾਦਾਂ ਦੀ ਦੇਖਭਾਲ ਤੇ ਪ੍ਰਬੰਧ ਦੇ ਨਿਯਮ ਤੇ ਦਿਸ਼ਾ ਨਿਰਦੇਸ਼ ਤੈਅ ਕਰਦਾ ਹੈ।
-PTCNews

  • Share