ਮੁੱਖ ਖਬਰਾਂ

#DSGMCElectionResults2021 : ਸ਼ੁਰੂਆਤੀ ਰੁਝਾਨਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬਣਾਈ ਲੀਡ

By Shanker Badra -- August 25, 2021 10:33 am

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਦੁਪਹਿਰ ਤੱਕ ਸਾਫ਼ ਹੋ ਜਾਣਗੇ , ਇਸ ਦੇ ਲਈ ਅੱਜ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਦਿੱਲੀ ਕਮੇਟੀ ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਣ ਆਉਣੇ ਸ਼ੁਰੂ ਹੋ ਗਏ ਹਨ।

#DSGMCElectionResults2021 : ਸ਼ੁਰੂਆਤੀ ਰੁਝਾਨਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬਣਾਈ ਲੀਡ

ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ- 35 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਤੇਂਦਰ ਸਿੰਘ ਸਾਹਨੀ 183 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਵਾਰਡ ਨੰਬਰ -36 ਕੁਲਦੀਪ ਸਿੰਘ ਸਾਹਨੀ 134 ਅੱਗੇ ਚੱਲ ਰਹੇ ਹਨ। ਵਾਰਡ ਨੰਬਰ- 33 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਮਨਦੀਪ ਸਿੰਘ ਥਾਪਰ 335 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

#DSGMCElectionResults2021 : ਸ਼ੁਰੂਆਤੀ ਰੁਝਾਨਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬਣਾਈ ਲੀਡ

ਜਿਸ ਵਿਚ ਵਾਰਡ ਨੰਬਰ - 1 ਰੋਹਿਨੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਵਜੀਤ ਸਿੰਘ ਵਿਰਕ ਅੱਗੇ ਹਨ। ਹਰੀ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਤੇਜਿੰਦਰ ਸਿੰਘ ਗੋਪਾ ਅੱਗੇ ਹਨ। ਵਾਰਡ ਨੰਬਰ - 8 ਸਕੂਰ ਬਸਤੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਮੀਤ ਸਿੰਘ ਸਮਾਰਟੀ ਚੱਢਾ ਅੱਗੇ ਹਨ। ਕਨਾਟ ਪਲੇਸ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਮਰਜੀਤ ਸਿੰਘ ਅੱਗੇ ਚੱਲ ਰਹੇ ਹਨ।

#DSGMCElectionResults2021 : ਸ਼ੁਰੂਆਤੀ ਰੁਝਾਨਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬਣਾਈ ਲੀਡ

ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ- 35 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਤੇਂਦਰ ਸਿੰਘ ਸਾਹਨੀ 183 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਵਾਰਡ ਨੰਬਰ -36 ਕੁਲਦੀਪ ਸਿੰਘ ਸਾਹਨੀ 134 ਅੱਗੇ ਚੱਲ ਰਹੇ ਹਨ। ਹੁਣ ਤੱਕ ਆਏ ਰੁਝਾਣਾ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਬ) -15 ,ਸ਼੍ਰੋਮਣੀ ਅਕਾਲੀ ਦਲ (ਦਿੱਲੀ) -4 , ਜਾਗੋ- 2 ਅਤੇ ਹੋਰ - 1 ਵਾਰਡ 'ਤੇ ਅੱਗੇ ਚੱਲ ਰਹੇ ਹਨ।

#DSGMCElectionResults2021 : ਸ਼ੁਰੂਆਤੀ ਰੁਝਾਨਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬਣਾਈ ਲੀਡ

ਦਰਅਸਲ 'ਚ ਐਤਵਾਰ ਨੂੰ 46 ਵਾਰਡਾਂ ਲਈ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ ਸੀ। ਦਿੱਲੀ ਦੇ 3.42 ਲੱਖ ਵੋਟਰ ਅੱਜ 312 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਨ੍ਹਾਂ ਵਿੱਚੋਂ 180 ਉਮੀਦਵਾਰ ਰਜਿਸਟਰਡ ਪਾਰਟੀਆਂ ਵੱਲੋਂ ਜਦੋਂਕਿ 132 ਆਜ਼ਾਦ ਉਮੀਦਵਾਰ ਵਜੋਂ ਕਿਸਮਤ ਅਜ਼ਮਾ ਰਹੇ ਹਨ। ਜਿਨ੍ਹਾਂ 'ਚ ਔਰਤ ਵੋਟਰ 1 ਲੱਖ 71 ਹਜ਼ਾਰ 370 ਅਤੇ ਪੁਰਸ਼ ਵੋਟਰ 1 ਲੱਖ 70 ਹਜ਼ਾਰ 695 ਹਨ।
-PTCNews

  • Share