adv-img
ਹਾਦਸੇ/ਜੁਰਮ

DSP ਗਗਨਦੀਪ ਸਿੰਘ ਭੁੱਲਰ ਦੀ ਗੋਲੀ ਲੱਗਣ ਨਾਲ ਭੇਤਭਰੀ ਹਾਲਾਤਾਂ 'ਚ ਹੋਈ ਮੌਤ

By Riya Bawa -- October 20th 2022 07:41 AM -- Updated: October 20th 2022 07:43 AM

ਪਟਿਆਲਾ: ਨਾਭਾ ਵਿੱਚ ਦੇਰ ਰਾਤ ਡੀਐਸਪੀ ਗਗਨਦੀਪ ਸਿੰਘ ਭੁੱਲਰ ਦੀ ਸਿਰ ਵਿੱਚ ਗੋਲੀ ਵੱਜਣ ਨਾਲ ਮੌਤ ਹੋ ਗਈ। ਗਗਨਦੀਪ ਸਿੰਘ ਕਮਾਂਡੋ ਸੈਂਟਰ ਬਹਾਦਰਗੜ੍ਹ ਵਿੱਚ ਤਾਇਨਾਤ ਸੀ। ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਖੇ ਰੱਖਿਆ ਗਿਆ ਹੈ। ਥਾਣਾ ਕੋਤਵਾਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

PTC News-Latest Punjabi news

ਹਾਲਾਂਕਿ ਗੋਲੀ ਚੱਲਣ ਦੇ ਕਾਰਨਾਂ ਦਾ ਅਜੇ ਕਈ ਖ਼ੁਲਾਸਾ ਨਹੀਂ ਹੋਇਆ ਹੈ। ਸ਼ੁਰੂਆਤੀ ਜਾਂਚ ਮੁਤਾਬਕ ਇਹ ਗੋਲੀ ਬੱਤੀ ਬੋਰ ਦੇ ਰਿਵਾਲਵਰ ਵਿੱਚੋਂ ਚੱਲੀ ਤੇ ਡੀਐੱਸਪੀ ਦੇ ਸਿਰ ਵਿੱਚ ਵੱਜੀ ਦੱਸੀ ਜਾ ਰਹੀ ਹੈ।

ਉਕਤ ਘਟਨਾ ਬੁੱਧਵਾਰ ਰਾਤ ਸਾਢੇ 9 ਤੋਂ 10 ਵਜੇ ਦਰਮਿਆਨ ਨਾਭਾ ਦੇ ਮਾਡਲ ਟਾਊਨ ਇਲਾਕੇ 'ਚ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਨਾਭਾ ਦੇ ਇੰਚਾਰਜ ਹੈਰੀ ਬੋਪਾਰਾਏ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਨਾਭਾ ਦੇ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ;CM ਮਾਨ ਕੇਜਰੀਵਾਲ ਦੀ ਹਵਾਈ ਸਫ਼ਰ ਲਈ ਖਜ਼ਾਨੇ 'ਚੋਂ ਕਰੋੜਾਂ ਰੁਪਏ ਕਿਉਂ ਖਰਚ ਰਹੇ : ਅਕਾਲੀ ਦਲ

ਡੀਐਸਪੀ ਗਗਨਦੀਪ ਸਿੰਘ ਭੁੱਲਰ ਨੂੰ ਉਨ੍ਹਾਂ ਦੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਲੱਗੀ ਹੈ। ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਵੀਰਵਾਰ ਨੂੰ ਪਰਿਵਾਰ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।

-PTC News

  • Share