Fri, Apr 19, 2024
Whatsapp

ਦਸੂਹਾ: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਦਾ ਧਰਨਾ ਖਤਮ

Written by  Jashan A -- November 18th 2018 08:05 PM -- Updated: November 18th 2018 08:06 PM
ਦਸੂਹਾ: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਦਾ ਧਰਨਾ ਖਤਮ

ਦਸੂਹਾ: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਦਾ ਧਰਨਾ ਖਤਮ

ਦਸੂਹਾ: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਦਾ ਧਰਨਾ ਖਤਮ,ਦਸੂਹਾ: ਬੀਤੇ ਦਿਨ ਪੰਜਾਬ ਸਰਕਾਰ ਖਿਲਾਫ ਗੰਨਾ ਕਿਸਾਨਾਂ ਵੱਲੋਂ ਫਸਲ ਦੀ ਬਕਾਇਆ ਰਾਸ਼ੀ ਨਾ ਦੇਣ ਉਪਰੰਤ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵਲੋਂ ਮਿਲੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਇਹ ਧਰਨਾ ਖ਼ਤਮ ਕਰ ਦਿੱਤਾ। ਜਿਸ ਦੌਰਾਨ ਹਾਈਵੇਅ ਅਤੇ ਬੰਦ ਕੀਤੇ ਗਏ ਰੇਲਵੇ ਟ੍ਰੈਕ ਨੂੰ ਖੋਲ ਦਿੱਤਾ ਗਿਆ ਹੈ। dsuha ਜਿਥੇ ਕਿਸਾਨਾਂ ਨੂੰ ਪ੍ਰਸ਼ਾਸਨ ਵਲੋਂ 450 ਕਰੋੜ ਚੋਂ 200 ਕਰੋੜ ਅਗਲੇ ਹਫ਼ਤੇ ਤੱਕ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ, ਉਥੇ ਹੀ ਸੋਮਵਾਰ ਨੂੰ ਕੇਨ ਕਮਿਸ਼ਨਰ ਨਾਲ ਦਸੂਹਾ ਚ ਮੀਟਿੰਗ ਦਾ ਵੀ ਭਰੋਸਾ ਮਿਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਗੰਨਾ ਕਿਸਾਨਾਂ ਵੱਲੋਂ ਦਸੂਹਾ ‘ਚ ਪੰਜਾਬ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। protestਗੰਨੇ ਦਾ ਬਕਾਇਆ ਨਾ ਮਿਲਣ ਦੇ ਕਾਰਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਕਿਸਾਨਾਂ ਵੱਲੋਂ ਆਵਾਜਾਈ ਨੂੰ ਠੱਪ ਕਰ ਦਿੱਤਾ ਸੀ, ਜਿਸ ਦੌਰਾਨ ਪ੍ਰਸ਼ਾਸਨ ਨੇ ਕਿਸਾਨਾਂ ਅੱਗੇ ਹਾਰ ਮੰਨ ਲਈ ਅਤੇ ਉਹਨਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿਵਾਇਆ। —PTC News


Top News view more...

Latest News view more...