ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

dubai

ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ,ਤਰਨਤਾਰਨ :ਅਕਸਰ ਹੀ ਦੇਖਿਆ ਜਾਂਦਾ ਹੈ ਕਿ ਪੰਜਾਬੀ ਨੌਜਵਾਨ ਰੋਜ਼ੀ ਰੋਟੀ ਲਈ ਵਿਦੇਸ਼ਾਂ ਦਾ ਰਾਹ ਚੁਣਦੇ ਹਨ ਤੇ ਆਪਣੇ ਸੁਪਨੇ ਸਾਕਾਰ ਕਰਨਾ ਚਾਹੁੰਦੇ ਹਨ। ਪਰ ਇਹਨਾਂ ‘ਚੋਂ ਕਈਆਂ ਦੇ ਸੁਪਨੇ ਅਧੂਰੇ ਹੀ ਰਹਿ ਜਾਂਦੇ ਹਨ।

dubaiਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਗੰਡੀਵਿੰਡ ਦਾ ਹੈ, ਜਿਥੇ ਕਮਾਈ ਲਈ ਦੁਬਈ ਗਏ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਬੀਰ ਸਿੰਘ ਸੋਨੂੰ ਵਜੋਂ ਹੋਈ ਹੈ, ਜੋ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਹੋਰ ਪੜ੍ਹੋ: ਨਸ਼ਿਆਂ ਦੀ ਦਲਦਲ ‘ਚ ਫਸੀ ਪੰਜਾਬ ਦੀ ਜਵਾਨੀ, ਇੱਕ ਹੋਰ ਨੌਜਵਾਨ ਦੀ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਸੋਨੂੰ 6-7 ਮਹੀਨੇ ਪਹਿਲਾਂ ਪਰਿਵਾਰ ਦੀ ਗਰੀਬੀ ਮਿਟਾਉਣ ਤੇ ਰੋਜ਼ੀ-ਰੋਟੀ ਲਈ ਦੁਬਈ ਗਿਆ ਸੀ । ਜਿੱਥੇ ਜਾ ਕੇ ਉਸ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ।

dubaiਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਬਰਾਂ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਉਥੇ ਹੀ ਪੀੜਤ ਪਰਿਵਾਰ ਵੱਲੋਂ ਪੰਜਾਬ ਸਰਕਾਰ ਨੂੰ ਸੁਖਬੀਰ ਸਿੰਘ ਦੀ ਲਾਸ਼ ਭਾਰਤ ਲਿਆਉਣ ‘ਚ ਮਦਦ ਕਰਨ ਦੀ ਮੰਗ ਕੀਤੀ ਗਈ ਹੈ।

-PTC News