ਊਨਾ ਦੀ ਪਟਾਕਾ ਫੈਕਟਰੀ 'ਚ ਵੱਡਾ ਧਮਾਕਾ, 7 ਮਜ਼ਦੂਰਾਂ ਦੀ ਹੋਈ ਮੌਤ
Firecracker Factory Una Himachal: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਟਾਹਲੀਵਾਲ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਦੌਰਾਨ 7 ਮਜ਼ਦੂਰਾਂ ਦੇ ਜ਼ਿੰਦਾ ਸੜ ਜਾਣ ਦਾ ਖਦਸ਼ਾ ਹੈ। ਮੌਕੇ 'ਤੇ ਬੁਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਵੀ ਮਿਲੀਆਂ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ 'ਚ 7 ਔਰਤਾਂ ਵੀ ਸ਼ਾਮਲ ਹਨ।
ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ 'ਚ ਕਈ ਮਜ਼ਦੂਰ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਭੇਜਿਆ ਗਿਆ ਹੈ। ਡੀਐਸਪੀ ਹਰੋਲੀ ਅਨਿਲ ਪਟਿਆਲ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਇਸ ਹਾਦਸੇ 'ਚ ਕਈ ਲੋਕਾਂ ਦੇ ਜ਼ਿੰਦਾ ਸੜ ਜਾਣ ਦੀ ਖਬਰ ਹੈ। ਫਿਲਹਾਲ ਮੌਕੇ 'ਤੇ ਫਾਇਰ ਬ੍ਰਿਗੇਡ ਅਤੇ ਪੁਲਸ ਕਰਮਚਾਰੀਆਂ ਦੀ ਟੀਮ ਰਾਹਤ ਅਤੇ ਬਚਾਅ ਕਾਰਜ 'ਚ ਲੱਗੀ ਹੋਈ ਹੈ। ਜਾਣਕਾਰੀ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੀਆਂ ਫੈਕਟਰੀਆਂ ਦੇ ਸ਼ੀਸ਼ੇ ਟੁੱਟ ਗਏ।
ਐਸਪੀ ਊਨਾ ਅਰਿਜੀਤ ਸੇਨ ਨੇ ਦੱਸਿਆ ਕਿ ਟਾਹਲੀਵਾਲ ਇੰਡਸਟਰੀਅਲ ਏਰੀਆ ਅਧੀਨ ਪੈਂਦੇ ਬਠੜੀ ਨੇੜੇ ਗੁਰਪਾਲਾ ਵਿੱਚ ਇੱਕ ਪਟਾਕਾ ਪੈਕਿੰਗ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ, ਘਟਨਾ ਸਥਾਨ ਦਾ ਦੌਰਾ ਕੀਤਾ ਗਿਆ ਹੈ, ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਫਿਲਹਾਲ ਜਾਣਕਾਰੀ ਮਿਲ ਰਹੀ ਹੈ ਕਿ 7 ਦੀ ਮੌਤ ਹੋ ਗਈ ਹੈ ਅਤੇ 12 ਦੇ ਕਰੀਬ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਦੇ ਡਰਵਾਈਰ ਖ਼ਿਲਾਫ਼ ਮਾਮਲਾ ਦਰਜ