Advertisment

ਪਟਿਆਲਾ ਦੀ ਵੱਡੀ ਨਦੀ 'ਚ ਪਾਣੀ ਵਧਣ ਕਾਰਨ ਨਾਲ ਲਗਦੀਆਂ ਕਾਲੋਨੀਆਂ ਦੇ ਬਾਸ਼ਿੰਦਿਆਂ 'ਚ ਸਹਿਮ

author-image
ਜਸਮੀਤ ਸਿੰਘ
Updated On
New Update
ਪਟਿਆਲਾ ਦੀ ਵੱਡੀ ਨਦੀ 'ਚ ਪਾਣੀ ਵਧਣ ਕਾਰਨ ਨਾਲ ਲਗਦੀਆਂ ਕਾਲੋਨੀਆਂ ਦੇ ਬਾਸ਼ਿੰਦਿਆਂ 'ਚ ਸਹਿਮ
Advertisment
ਪਟਿਆਲਾ, 1 ਅਗਸਤ: ਪਟਿਆਲਾ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਬਰਸਾਤੀ ਨਾਲਿਆਂ ਦੇ ਨਾਲ ਲੱਗਦੇ ਪਿੰਡਾਂ ਅਤੇ ਕਾਲੋਨੀਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਦੱਸਿਆ ਜਾ ਰਿਹਾ ਕਿ ਪ੍ਰਸ਼ਾਸਨ ਨੇ ਸਰਕਾਰੀ ਵਿਭਾਗਾਂ ਨੂੰ ਅਲਰਟ 'ਤੇ ਰੱਖ ਦਿੱਤਾ ਹੈ ਅਤੇ ਭਾਰੀ ਮੀਂਹ ਦੇ ਮੱਦੇਨਜ਼ਰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪ੍ਰਬੰਧ ਕਰਨ ਲਈ ਕਿਹਾ ਹੈ।
Advertisment
publive-image ਇਸ ਦੇ ਨਾਲ ਹੀ ਪਟਿਆਲਾ ਦੀ ਵੱਡੀ ਨਦੀ 'ਚ ਪਾਣੀ ਦਾ ਪੱਦਰ ਵੱਧ ਗਿਆ ਹੈ, ਹਾਲਾਂਕਿ ਪ੍ਰਸ਼ਾਸਨ ਨੇ ਅੰਕੜੇ ਜਾਰੀ ਕਰਕੇ ਕਿਹਾ ਕਿ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਪ੍ਰਸ਼ਾਸਨ ਨੇ ਕਿਹਾ ਕਿ ਪਟਿਆਲਾ ਦੀ ਵੱਡੀ ਨਦੀ ਵਿਚ ਸਾਢੇ 6 ਫੁੱਟ ਪਾਣੀ ਜਮ੍ਹਾ ਹੈ ਜਦ ਕਿ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ ਹੈ। publive-image ਇਸ ਦੇ ਨਾਲ ਹੀ ਛੋਟੀ ਨਦੀ ਜੋ ਮੁੱਖ ਤੌਰ 'ਤੇ ਪਟਿਆਲਾ ਸ਼ਹਿਰ ਨੂੰ ਪ੍ਰਭਾਵਿਤ ਕਰਦੀ ਹੈ ਦਾ ਪੱਧਰ 7.30 ਫੁੱਟ ਪਹੁੰਚ ਗਿਆ ਹੈ ਅਤੇ ਇਸ ਦਾ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ ਹੈ। ਪਟਿਆਲਾ ਡਰੇਨੇਜ ਵਿਭਾਗ ਅਨੁਸਾਰ ਪਿੰਡ ਭਾਂਖਰਪੁਰ ਨੇੜੇ ਘੱਗਰ ਦਾ ਪਾਣੀ ਦਾ ਪੱਧਰ 1 ਫੁੱਟ, ਜਦੋਂ ਕਿ 10 ਫੁੱਟ 'ਤੇ ਖਤਰੇ ਦਾ ਨਿਸ਼ਾਨ ਹੈ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਘੱਗਰ ਨਦੀ 'ਤੇ ਵੀ ਨਜ਼ਰ ਰੱਖੀ ਹੋਈ ਹੈ। - ਰਿਪੋਰਟਰ ਗਗਨਦੀਪ ਸਿੰਘ ਅਹੂਜਾ ਦੇ ਸਹਿਯੋਗ ਨਾਲ publive-image -PTC News-
patiala punjabi-news ptc-news heavy-rain residents administration ghaggar badi-nadi govt-dept
Advertisment

Stay updated with the latest news headlines.

Follow us:
Advertisment