Advertisment

ਧਾਰਮਿਕ ਰੈਲੀ ਦੌਰਾਨ ਕਾਰ ਚਾਲਕ ਨੇ ਕਈ ਲੋਕਾਂ ਨੂੰ ਕੁਚਲਿਆ, 4 ਦੀ ਮੌਤ

author-image
Riya Bawa
Updated On
New Update
ਧਾਰਮਿਕ ਰੈਲੀ ਦੌਰਾਨ ਕਾਰ ਚਾਲਕ ਨੇ ਕਈ ਲੋਕਾਂ ਨੂੰ ਕੁਚਲਿਆ, 4 ਦੀ ਮੌਤ
Advertisment
publive-image
Advertisment
ਛੱਤੀਸਗੜ੍ਹ : ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਹਾਦਸੇ ਵਾਪਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ 16 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਦੱਸ ਦੇਈਏ ਕਿ ਇੱਥੇ ਇੱਕ ਕਾਰ ਚਾਲਕ ਸੜਕ 'ਤੇ ਨਿਕਲ ਰਹੀ ਧਾਰਮਿਕ ਰੈਲੀ ਵਿੱਚ ਸ਼ਾਮਲ ਲੋਕਾਂ ਨੂੰ ਕੁਚਲਦਾ ਹੋਇਆ ਚਲਾ ਗਿਆ। ਹਾਦਸੇ ਤੋਂ ਬਾਅਦ ਭੀੜ ਨੇ ਕਾਰ ਦਾ ਪਿੱਛਾ ਕੀਤਾ, ਡਰਾਈਵਰ ਦੀ ਕੁੱਟਮਾਰ ਕੀਤੀ ਅਤੇ ਕਾਰ ਨੂੰ ਅੱਗ ਲਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਵੱਡੀ ਮਾਤਰਾ ਵਿੱਚ ਗਾਂਜਾ ਭਰਿਆ ਹੋਇਆ ਸੀ। publive-image ਇਸ ਘਟਨਾ ਤੋਂ ਬਾਅਦ ਇੱਥੋਂ ਦੀ ਸਥਿਤੀ ਬੇਕਾਬੂ ਹੋ ਗਈ ਹੈ। ਲੋਕ ਬਹੁਤ ਗੁੱਸੇ ਵਿੱਚ ਹਨ, ਜਿਸ ਕਾਰਨ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਹੈ। ਗੁੱਸੇ ਵਿੱਚ ਆਏ ਲੋਕਾਂ ਨੇ ਉਸ ਕਾਰ ਨੂੰ ਅੱਗ ਲਾ ਦਿੱਤੀ। ਹਾਲਾਂਕਿ ਪੁਲਿਸ ਨੇ ਆਰੋਪੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। publive-image ਇਹ ਜਾਣਕਾਰੀ ਮਿਲ ਰਹੀ ਹੈ ਕਿ ਗੁੱਸੇ ਵਿੱਚ ਆਏ ਲੋਕਾਂ ਨੇ ਥਾਣੇ ਦਾ ਘਿਰਾਓ ਕੀਤਾ ਹੈ। ਲੋਕ ਲਗਾਤਾਰ ਨਾਅਰੇ ਲਗਾ ਰਹੇ ਹਨ। ਦੱਸ ਦੇਈਏ ਕਿ ਛੱਤੀਸਗੜ੍ਹ ਵਿੱਚ, 100-150 ਲੋਕ ਦੁਰਗਾ ਮਾਤਾ ਵਿਸਰਜਨ ਲਈ ਜਾ ਰਹੇ ਸਨ। ਜਸ਼ਨ ਦਾ ਮਾਹੌਲ ਸੀ। ਫਿਰ ਅਚਾਨਕ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕਾਰ ਮੌਕੇ 'ਤੇ ਆਉਂਦੀ ਹੈ ਅਤੇ ਲੋਕਾਂ ਨੂੰ ਕੁਚਲਦੀ ਹੋਈ ਅੱਗੇ ਵੱਧ ਜਾਂਦੀ ਹੈ। ਸਥਿਤੀ ਦੇ ਮੱਦੇਨਜ਼ਰ ਇਲਾਕੇ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। publive-imagepublive-image -PTC News-
india-news chattisgarh murti-visarjan-jashpur
Advertisment

Stay updated with the latest news headlines.

Follow us:
Advertisment