adv-img
ਹੋਰ ਖਬਰਾਂ

ਹੱਥੀਂ ਕਿਰਤ ਕਰਕੇ ਵੀ ਪਤਨੀ ਤੇ ਬੱਚਿਆਂ ਦਾ ਪਾਲਣ ਪੋਸ਼ਣ ਕਰਨਾ ਪਤੀ ਦਾ ਫਰਜ਼: SC

By Jasmeet Singh -- September 29th 2022 12:27 PM

ਨਵੀਂ ਦਿੱਲੀ, 29 ਸਤੰਬਰ: ਹੱਥੀਂ ਕਿਰਤ ਕਰਕੇ ਵੀ ਪਤਨੀ ਅਤੇ ਨਾਬਾਲਗ ਬੱਚਿਆਂ ਦਾ ਪਾਲਣ ਪੋਸ਼ਣ ਕਰਨਾ ਪਤੀ ਦਾ ਫਰਜ਼ ਹੈ। ਇਸ ਤੋਂ ਛੋਟ ਤਾਂ ਹੀ ਦਿੱਤੀ ਜਾ ਸਕਦੀ ਹੈ ਜੇਕਰ ਪਤੀ ਕਾਨੂੰਨੀ ਆਧਾਰ 'ਤੇ ਸਰੀਰਕ ਤੌਰ 'ਤੇ ਅਸਮਰੱਥ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਹ ਗੱਲ ਕਹੀ।

ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 125 ਸੀਆਰਪੀਸੀ ਦੀ ਕਲਪਨਾ ਇਕ ਔਰਤ ਦੇ ਦੁੱਖ ਅਤੇ ਵਿੱਤੀ ਮੁਸ਼ਕਲਾਂ ਨੂੰ ਦੂਰ ਕਰਨ ਲਈ ਕੀਤੀ ਗਈ ਸੀ, ਜਿਸ ਨੂੰ ਆਪਣੇ ਅਤੇ ਬੱਚੇ ਦੀ ਦੇਖਭਾਲ ਲਈ ਕੁਝ ਪ੍ਰਬੰਧ ਕਰਨ ਲਈ ਵਿਆਹ ਵਾਲੇ ਘਰ ਛੱਡਣ ਲਈ ਮਜਬੂਰ ਕੀਤਾ ਗਿਆ ਹੋਵੇ।

ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਬੇਲਾ ਐਮ. ਤ੍ਰਿਵੇਦੀ ਦੇ ਬੈਂਚ ਨੇ ਉਸ ਵਿਅਕਤੀ ਨੂੰ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦਾ ਨਿਰਦੇਸ਼ ਦਿੱਤਾ, ਜਿਸ ਨੇ ਆਪਣੀ ਪਤਨੀ ਦੇ ਚਰਿੱਤਰ 'ਤੇ ਸਵਾਲ ਉਠਾਉਂਦੇ ਹੋਏ ਆਪਣੇ ਬੇਟੇ ਦਾ ਡੀਐਨਏ ਟੈਸਟ ਕਰਵਾਉਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: PFI ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਸਰਕਾਰ ਦੀ ਸ਼ਿਕਾਇਤ 'ਤੇ ਕੀਤੀ ਗਈ ਕਾਰਵਾਈ

ਇਸ ਤੋਂ ਪਹਿਲਾਂ ਪਰਿਵਾਰਕ ਅਦਾਲਤ ਨੇ ਗੁਜ਼ਾਰੇ ਲਈ ਪਤਨੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਪਰ ਉਸ ਦੇ ਨਾਬਾਲਗ ਪੁੱਤਰ ਨੂੰ 6,000 ਰੁਪਏ ਪ੍ਰਤੀ ਮਹੀਨਾ ਗੁਜਾਰਾ ਭੱਤਾ ਦੇਣ ਦੀ ਇਜਾਜ਼ਤ ਦਿੱਤੀ ਸੀ। ਬੈਂਚ ਨੇ ਕਿਹਾ ਕਿ ਪਤਨੀ ਅਤੇ ਨਾਬਾਲਗ ਬੱਚਿਆਂ ਨੂੰ ਆਰਥਿਕ ਮਦਦ ਪ੍ਰਦਾਨ ਕਰਨਾ ਪਤੀ ਦਾ ਫਰਜ਼ ਹੈ।

-PTC News

  • Share