Earthquake Hits Delhi NCR and Uttarakhand: ਦਿੱਲੀ-ਐੱਨਸੀਆਰ ਅਤੇ ਉਤਰਾਖੰਡ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਬੁੱਧਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਉੱਤਰਾਖੰਡ 'ਚ ਵੀ ਅੱਜ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 
Earthquake of Magnitude:4.4, Occurred on 22-02-2023, 13:30:23 IST, Lat:29.56 & Long:81.70, Depth: 10 Km ,Location: 143km E of Pithoragarh, Uttarakhand, India for more information Download the BhooKamp App https://t.co/MNTAXJS0EJ@Dr_Mishra1966 @Ravi_MoES @ndmaindia @Indiametdept pic.twitter.com/ovDBNhb7VO
— National Center for Seismology (@NCS_Earthquake) February 22, 2023
 <script async src=https://platform.twitter.com/widgets.js charset=utf-8></script>ਦਿੱਲੀ-ਐੱਨਸੀਆਰ 'ਚ ਬੁੱਧਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.8 ਸੀ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ 1.30 ਵਜੇ ਉੱਤਰਾਖੰਡ ਦੇ ਪਿਥੌਰਾਗੜ੍ਹ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਸੀ। ਦੱਸ ਦਈਏ ਕਿ ਨੇਪਾਲ ਦੇ ਬਾਜੂਰਾ 'ਚ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੁਪਹਿਰ ਕਰੀਬ 1.45 ਵਜੇ ਇੱਥੇ 5.2 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਇਸ ਦਾ ਅਸਰ ਦਿੱਲੀ-ਐੱਨਸੀਆਰ, ਉਤਰਾਖੰਡ ਦੇ ਕਈ ਇਲਾਕਿਆਂ 'ਚ ਦੇਖਣ ਨੂੰ ਮਿਲਿਆ। ਇਹ ਵੀ ਪੜ੍ਹੋ: Air India flight Emergency landing : ਤੇਲ ਲੀਕ ਹੋਣ ਕਾਰਨ ਏਅਰ ਇੰਡੀਆ ਦੇ ਜਹਾਜ਼ ਦੀ ਸਵੀਡਨ 'ਚ ਐਮਰਜੈਂਸੀ ਲੈਂਡਿੰਗ