ਮੁੱਖ ਖਬਰਾਂ

ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, ਕਰੀਬ 1,000 ਲੋਕਾਂ ਦੀ ਹੋਈ ਮੌਤ

By Riya Bawa -- June 22, 2022 11:44 am -- Updated:June 22, 2022 6:26 pm

Earthquake In Afghanistan: ਅਫਗਾਨਿਸਤਾਨ ਅਤੇ ਪਾਕਿਸਤਾਨ 'ਚ ਬੁੱਧਵਾਰ ਸਵੇਰੇ ਆਏ ਜ਼ਬਰਦਸਤ ਭੂਚਾਲ ਨੇ ਬਹੁਤ ਤਬਾਹੀ ਮਚਾਈ ਹੈ। ਰਿਕਟਰ ਪੈਮਾਨੇ 'ਤੇ 6.1 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਅਫਗਾਨਿਸਤਾਨ 'ਚ ਕਰੀਬ 1,000 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਾਕਿਸਤਾਨ 'ਚ ਅਫਗਾਨਿਸਤਾਨ ਨਾਲ ਲੱਗਦੇ ਕਈ ਇਲਾਕਿਆਂ 'ਚ ਤਬਾਹੀ ਹੋਈ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਦੀ ਰਿਪੋਰਟ ਮੁਤਾਬਕ ਇਸ ਭੂਚਾਲ ਦਾ ਕੇਂਦਰ ਦੱਖਣ-ਪੂਰਬੀ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ 44 ਕਿਲੋਮੀਟਰ ਦੂਰ ਸੀ।

Earthquake In Afghanistan

ਅਫਗਾਨਿਸਤਾਨ ਦੀ ਏਜੰਸੀ ਨੇ ਦੱਸਿਆ ਕਿ ਬਚਾਅ ਕਰਮਚਾਰੀ ਹੈਲੀਕਾਪਟਰ ਰਾਹੀਂ ਇਲਾਕੇ 'ਚ ਪਹੁੰਚ ਗਏ ਹਨ। ਤਾਲਿਬਾਨ ਸਰਕਾਰ ਦੇ ਉਪ ਬੁਲਾਰੇ ਬਿਲਾਲ ਕਰੀਮੀ ਨੇ ਕਿਹਾ, ''ਪਕਤਿਕਾ ਸੂਬੇ 'ਚ 4 ਜ਼ਿਲਿਆਂ 'ਚ ਜ਼ਬਰਦਸਤ ਭੂਚਾਲ ਆਇਆ ਹੈ। ਇਸ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਘਰ ਤਬਾਹ ਹੋ ਗਏ ਹਨ। ਅਸੀਂ ਸਾਰੀਆਂ ਸਹਾਇਤਾ ਏਜੰਸੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਆਪਣੀਆਂ ਟੀਮਾਂ ਨੂੰ ਇਲਾਕੇ ਵਿੱਚ ਭੇਜਣ ਤਾਂ ਜੋ ਹੋਰ ਤਬਾਹੀ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: ਦੇਸ਼ 'ਚ ਕੋਰੋਨਾ ਦੇ 12249 ਨਵੇਂ ਮਾਮਲੇ ਆਏ ਸਾਹਮਣੇ, ਪੌਜ਼ਟੀਵਿਟੀ ਦਰ 1.27 ਫੀਸਦੀ ਤੱਕ ਪਹੁੰਚੀ

ਅਫਗਾਨ ਮੀਡੀਆ ਮੁਤਾਬਕ ਖੋਸਤ 'ਚ ਭਾਰੀ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਪਾਕਿਸਤਾਨ 'ਚ ਵੀ ਖੈਬਰ ਪਖਤੂਨਖਵਾ ਸੂਬੇ 'ਚ ਇਕ ਵਿਅਕਤੀ ਦੀ ਮੌਤ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਕਾਰਨ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਇਸ ਵਿਅਕਤੀ ਦੀ ਮੌਤ ਹੋ ਗਈ। ਇਹ ਭੂਚਾਲ ਪਾਕਿਸਤਾਨੀ ਸਮੇਂ ਅਨੁਸਾਰ ਸਵੇਰੇ 1:54 ਵਜੇ ਆਇਆ। ਭੂਚਾਲ ਦੇ ਝਟਕੇ ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਅਤੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਹੋਰ ਹਿੱਸਿਆਂ ਅਤੇ ਭਾਰਤ ਤੱਕ ਮਹਿਸੂਸ ਕੀਤੇ ਗਏ।

ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, ਕਰੀਬ 155 ਲੋਕਾਂ ਦੀ ਮੌਤ

ਅਫਗਾਨ ਇਲਾਕਿਆਂ ਤੋਂ ਆ ਰਹੀਆਂ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਭੂਚਾਲ ਕਾਰਨ ਕਈ ਇਲਾਕੇ ਤਬਾਹ ਹੋ ਗਏ ਹਨ। ਯੂਰਪੀਅਨ ਭੂਚਾਲ ਕੇਂਦਰ ਦਾ ਅਨੁਮਾਨ ਹੈ ਕਿ ਭੂਚਾਲ ਦੇ ਝਟਕੇ ਲਗਭਗ 500 ਕਿਲੋਮੀਟਰ ਦੇ ਖੇਤਰ ਵਿੱਚ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਡਰ ਗਏ ਅਤੇ ਸੜਕਾਂ 'ਤੇ ਆ ਗਏ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਕਈ ਸ਼ਹਿਰਾਂ 'ਚ ਰਿਕਟਰ ਪੈਮਾਨੇ 'ਤੇ 5 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ।

-PTC News

  • Share