ਮੁੱਖ ਖਬਰਾਂ

Earthquake: ਭਾਰਤ ਦੇ ਤਿੰਨ ਸੂਬਿਆਂ 'ਚ ਅੱਜ ਸਵੇਰੇ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ

By Shanker Badra -- July 16, 2020 11:07 am -- Updated:Feb 15, 2021

Earthquake: ਭਾਰਤ ਦੇ ਤਿੰਨ ਸੂਬਿਆਂ 'ਚ ਅੱਜ ਸਵੇਰੇ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ:ਨਵੀਂ ਦਿੱਲੀ : ਦੇਸ਼ 'ਚ ਵੀਰਵਾਰ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਬਾਅਦ ਗੁਜਰਾਤ ਤੇ ਅਸਾਮ 'ਚ ਭੂਚਾਲ ਆਇਆ ਹੈ। ਹਾਲਾਂਕਿ ਅਜੇ ਤੱਕ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ।

ਮੀਡਿਆ ਖ਼ਬਰਾਂ ਮੁਤਾਬਕ ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਅਨੁਸਾਰ ਭੂਚਾਲ ਦੇ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 4.47 ਵਜੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਮਹਿਸੂਸ ਕੀਤੇ ਗਏ ਹਨ। ਇਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.3 ਦੱਸੀ ਜਾ ਰਹੀ ਹੈ।

Earthquake : ਭਾਰਤ ਦੇ ਤਿੰਨ ਸੂਬਿਆਂ 'ਚ ਅੱਜ ਸਵੇਰੇ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਗੁਜਰਾਤ ਦੇ ਰਾਜਕੋਟ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 7.40 ਵਜੇ ਭੂਚਾਲ ਆਇਆ ਸੀ। ਭੂਚਾਲ ਰਿਕਟਰ ਪੈਮਾਨੇ 'ਤੇ 4.5 ਸੀ। ਅਸਾਮ ਦੇ ਕਰੀਮਗੰਜ ਵਿੱਚ ਅੱਜ ਸਵੇਰੇ 7.57 ਵਜੇ ਭੂਚਾਲ ਆਇਆ ਹੈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.1 ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਜੁਲਾਈ ਨੂੰ ਗੁਜਰਾਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਉਸ ਸਮੇਂ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.2 ਸੀ। ਇਸ ਦਾ ਕੇਂਦਰ ਕੱਛ ਜ਼ਿਲ੍ਹੋ ਦੇ ਭਾਚੌ ਤੋਂ 14 ਕਿਲੋਮੀਟਰ ਦੀ ਦੂਰੀ 'ਤੇ ਸੀ।
-PTCNews