Advertisment

ਆਵਾਜ਼ ਪ੍ਰਦੂਸ਼ਣ ਦੇ ਮਾਮਲੇ `ਚ 59 ਨੋਟਿਸ ਜਾਰੀ

author-image
Jashan A
Updated On
New Update
ਆਵਾਜ਼ ਪ੍ਰਦੂਸ਼ਣ ਦੇ ਮਾਮਲੇ `ਚ 59 ਨੋਟਿਸ ਜਾਰੀ
Advertisment
ਆਵਾਜ਼ ਪ੍ਰਦੂਸ਼ਣ ਦੇ ਮਾਮਲੇ `ਚ 59 ਨੋਟਿਸ ਜਾਰੀ,ਚੰਡੀਗੜ੍ਹ : ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਉਪਰੰਤ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਕੀਤੀ ਜਾ ਰਹੀ ਆਵਾਜ਼ ਪ੍ਰਦੂਸ਼ਣ ਸਬੰਧੀ ਨਿਗਰਾਨੀ ਦੌਰਾਨ ਪੰਜਾਬ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਨਿਯਮਾਂ ਅਨੁਸਾਰ ਮਿਤੀ ਮਈ 10, 2019 ਤੋਂ ਲੈ ਕੇ 15 ਮਈ, 2019 ਤੱਕ 59 ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ (ਰੈਗੁਲੈਸ਼ਨ ਅਤੇ ਕੰਟਰੋਲ) ਰੂਲ 2000 ਨੂੰ ਇੰਨ ਬਿੰਨ ਲਾਗੂ ਕਰਨ ਲਈ ਨੋਡਲ ਅਫ਼ਸਰ ਕੰਮ ਕਰ ਰਿਹਾ ਹੈ। ਆਵਾਜ਼ ਪ੍ਰਦੂਸ਼ਣ ਸਬੰਧੀ ਪੰਜਾਬ ਰਾਜ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 59 ਥਾਵਾਂ `ਤੇ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ। ਹੋਰ ਪੜ੍ਹੋ:ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤੇ ਵਿਕਾਸ ਪ੍ਰਾਜੈਕਟਾਂ ਦੇ ਬਕਾਏ ਦੀ ਅਦਾਇਗੀ ਲਈ 562 ਕਰੋੜ ਰੁਪਏ ਜਾਰੀ ਇਹ ਮਾਮਲੇ ਤੈਅ ਸੀਮਾ ਤੋਂ ਵੱਧ ਡੈਸੀਬਲ ਵਿੱਚ ਸਾਊਂਡ ਸਿਸਟਮ ਵਰਤਣ ਅਤੇ ਮਿੱਥੇ ਸਮੇਂ ਤੋਂ ਬਾਅਦ ਸਾਊਂਡ ਸਿਸਟਮ ਵਰਤਣ ਦੇ ਹਨ।ਡਾ. ਰਾਜੂ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਵਿੱਚ 10, ਗੁਰਦਾਸਪੁਰ ਜ਼ਿਲ੍ਹੇ ਵਿੱਚ 2, ਕਪੂਰਥਲਾ ਜ਼ਿਲ੍ਹੇ ਵਿੱਚ 4, ਜਲੰਧਰ ਜ਼ਿਲ੍ਹੇ ਵਿੱਚ 2, ਲੁਧਿਆਣਾ ਜ਼ਿਲ੍ਹੇ ਵਿੱਚ 12, ਮੋਗਾ ਜ਼ਿਲ੍ਹੇ ਵਿੱਚ 14, ਬਠਿੰਡਾ ਜ਼ਿਲ੍ਹੇ ਵਿੱਚ 12, ਮਾਨਸਾ ਜ਼ਿਲ੍ਹੇ ਵਿੱਚ 2, ਅਤੇ ਫ਼ਾਜ਼ਿਕਲਾ ਜ਼ਿਲ੍ਹੇ ਵਿੱਚ 1 ਨੋਟਿਸ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 9 ਮਈ, 2019 ਤੱਕ 42 ਨੋਟਿਸ ਜਾਰੀ ਕੀਤੇ ਗਏ ਸਨ ਅਤੇ ਹੁਣ ਕੁੱਲ ਜਾਰੀ ਕੀਤੇ ਗਏ ਨੋਟਿਸਾਂ ਦੀ ਗਿਣਤੀ 101 ਹੋ ਗਈ ਹੈ। -PTC News -
punjab-news punjabi-news latest-punjabi-news latest-punjab-news loksabhaelections-2019 loksabhaelections-2019-news
Advertisment

Stay updated with the latest news headlines.

Follow us:
Advertisment