ਮੁੱਖ ਖਬਰਾਂ

ਰਾਹੁਲ ਗਾਂਧੀ ਤੋਂ ਪੰਜਵੇਂ ਦਿਨ ਈਡੀ ਕਰ ਰਹੀ ਹੈ ਪੁੱਛਗਿੱਛ

By Pardeep Singh -- June 21, 2022 1:21 pm

ਨਵੀਂ ਦਿੱਲੀ:  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਫਿਰ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਫਤਰ 'ਚ ਪੇਸ਼ ਹੋਏ ਅਤੇ ਜਾਂਚ ਏਜੰਸੀ ਵਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਕੇਂਦਰੀ ਦਿੱਲੀ ਦੇ ਏਪੀਜੇ ਅਬਦੁਲ ਕਲਾਮ ਰੋਡ 'ਤੇ ਸਥਿਤ ਈਡੀ ਹੈੱਡਕੁਆਰਟਰ 'ਤੇ ਸੀਆਰਪੀਐਫ ਦੇ ਜਵਾਨਾਂ ਦੀ ਜ਼ੈੱਡ+ ਸ਼੍ਰੇਣੀ ਦੀ ਸੁਰੱਖਿਆ ਨਾਲ ਸਵੇਰੇ 11.15 ਵਜੇ ਪਹੁੰਚੇ ਸਨ।

 ਕੇਂਦਰੀ ਜਾਂਚ ਏਜੰਸੀ ਦੇ ਦਫ਼ਤਰ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਜ਼ਾਬਤਾ ਫ਼ੌਜਦਾਰੀ ਪ੍ਰਕਿਰਿਆ ਦੀ ਧਾਰਾ 144 ਤਹਿਤ ਮਨਾਹੀ ਦੇ ਹੁਕਮ ਲਾਗੂ ਹਨ। ਰਾਹੁਲ ਤੋਂ ਸੋਮਵਾਰ ਨੂੰ ਕਰੀਬ 12 ਘੰਟੇ ਪੁੱਛਗਿੱਛ ਕੀਤੀ ਗਈ। 52 ਸਾਲਾ ਰਾਹੁਲ ਗਾਂਧੀ ਤੋਂ ਈਡੀ ਦੇ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ ਤਿੰਨ ਦਿਨਾਂ ਤੱਕ 30 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ, ਜਿਸ ਦੌਰਾਨ ਉਨ੍ਹਾਂ ਦੇ ਬਿਆਨ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਦਰਜ ਕੀਤੇ ਗਏ।

ਪੁੱਛਗਿੱਛ ਦੌਰਾਨ ਰਾਹੁਲ ਗਾਂਧੀ ਤੋਂ ‘ਯੰਗ ਇੰਡੀਅਨ’ ਦੀ ਸਥਾਪਨਾ, ‘ਨੈਸ਼ਨਲ ਹੈਰਾਲਡ’ ਦੇ ਸੰਚਾਲਨ ਅਤੇ ਕਾਂਗਰਸ ਵੱਲੋਂ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਨੂੰ ਦਿੱਤੇ ਗਏ ਕਰਜ਼ੇ ਅਤੇ ਫੰਡਾਂ ਦੇ ਟਰਾਂਸਫਰ ਨਾਲ ਸਬੰਧਤ ਸਵਾਲ ਪੁੱਛੇ ਜਾਣੇ ਸਮਝੇ ਜਾਂਦੇ ਹਨ। ਮੀਡੀਆ ਸੰਸਥਾ ਦੇ ਅੰਦਰ ਚਲੇ ਗਏ ਹਨ।

ਇਹ ਵੀ ਪੜ੍ਹੋ:ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਰੋਡਵੇਜ਼, ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਬੱਸ ਸਟੈਡ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

-PTC News

  • Share