ਮੁੱਖ ਖਬਰਾਂ

ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ , ਸੂਬੇ ਦੇ ਚਾਰ ਸਕੂਲਾਂ ਦਾ ਨਾਂ ਬਦਲ ਕੇ ਨਾਮਵਰ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ

By Shanker Badra -- July 05, 2019 6:07 pm -- Updated:Feb 15, 2021

ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ , ਸੂਬੇ ਦੇ ਚਾਰ ਸਕੂਲਾਂ ਦਾ ਨਾਂ ਬਦਲ ਕੇ ਨਾਮਵਰ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ:ਸੰਗਰੂਰ : ਸਿੱਖਿਆ ਵਿਭਾਗ ਪੰਜਾਬ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 4 ਸਕੂਲਾਂ ਦਾ ਨਾਂਅ ਬਦਲ ਕੇ ਨਾਮਵਰ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ ਹੈ।ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ (ਸੈ.ਸਿ.) ਵੱਲੋਂ ਇਸ ਬਾਬਤ ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲਾ ਸੰਗਰੂਰ ਦੇ ਤਿੰਨ ਅਤੇ ਗੁਰਦਾਸਪੁਰ ਜ਼ਿਲੇ ਦੇ ਇੱਕ ਸਰਕਾਰੀ ਸਕੂਲ ਦਾ ਨਾਮ ਤਬਦੀਲ ਕੀਤਾ ਗਿਆ ਹੈ।

Education Department state four schools Name changing Famous Personalities Named
ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ , ਸੂਬੇ ਦੇ ਚਾਰ ਸਕੂਲਾਂ ਦਾ ਨਾਂ ਬਦਲ ਕੇ ਨਾਮਵਰ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ

ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਦਾ ਨਾਮ ਹੁਣ ਇਲਾਕੇ ਦੇ ਨਾਮਵਰ ਕਾਮਰੇਡ ਮਰਹੂਮ ਭੀਮ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ ਤੇ ਹੁਣ ਉਕਤ ਸਕੂਲ ਦਾ ਨਾਮ ਕਾਮਰੇਡ ਭੀਮ ਸਿੰਘ ਦਿੜ੍ਹਬਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੋ ਗਿਆ ਹੈ। ਦੱਸਿਆ ਜਾਂਦਾ ਹੈ ਕਿ ਕਾਮਰੇਡ ਭੀਮ ਸਿੰਘ ਨੇ ਆਪਣੀ ਸਾਰੀ ਜਮ੍ਹਾਂ ਪੂੰਜੀ ਤੇ ਘਰ ਸਕੂਲ ਨੂੰ ਜਿਥੇ ਦਾਨ ਦਿੱਤਾ ਸੀ।

Education Department state four schools Name changing Famous Personalities Named
ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ , ਸੂਬੇ ਦੇ ਚਾਰ ਸਕੂਲਾਂ ਦਾ ਨਾਂ ਬਦਲ ਕੇ ਨਾਮਵਰ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ

ਸੰਗਰੂਰ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ ) ਦਾ ਨਾਂ ਨਾਮ ਵੀ ਤਬਦੀਲ ਕਰਕੇ ਦੇਸ਼ ਦੀ ਆਜ਼ਾਦੀ ਵਿਚ ਹਿੱਸਾ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਦੇ ਨਾਮ 'ਤੇ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ (ਮੁੰਡੇ ) ਸੰਗਰੂਰ ਰੱਖਿਆ ਗਿਆ ਹੈ।

Education Department state four schools Name changing Famous Personalities Named
ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ , ਸੂਬੇ ਦੇ ਚਾਰ ਸਕੂਲਾਂ ਦਾ ਨਾਂ ਬਦਲ ਕੇ ਨਾਮਵਰ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫਰੀਦਕੋਟ – ਗੁਰੂਹਰਸਹਾਏ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ , ਡਿਊਟੀ ‘ਤੇ ਜਾ ਰਹੇ ਅਧਿਆਪਕ ਦੀ ਮੌਤ

ਸੰਗਰੂਰ ਸ਼ਹਿਰ ਅੰਦਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ ) ਦਾ ਨਾਮ ਵੀ ਬਦਲ ਕੇ ਹੁਣ ਸਵ: ਮਦਨ ਸਿੰਘ ਕਪੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਸੰਗਰੂਰ ਰੱਖਿਆ ਗਿਆ ਹੈ।ਇਸ ਤੋਂ ਇਲਾਵਾ ਜ਼ਿਲਾ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਰਾਏਚੱਕ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਵੀ ਦੇਸ਼ ਲਈ ਸ਼ਹੀਦ ਹੋਏ ਸ਼ਹੀਦ ਪਲਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਰਾਏਚੱਕ ਰੱਖਿਆ ਗਿਆ ਹੈ।
-PTCNews

  • Share