ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਪਟਿਆਲਾ ਦੇ ਸਕੂਲ ਦਾ ਅਚਨ ਚੇਤ ਦੌਰਾ, ਜ਼ਿਲ੍ਹਾ ਲੋਕ ਸੰਪਰਕ ਵਿਭਾਗ ਨੂੰ ਵੀ ਨਹੀਂ ਸੀ ਜਾਣਕਾਰੀ
ਪਟਿਆਲਾ, 9 ਮਈ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ 'ਚ ਸਿੱਖਿਆ ਖੇਤਰ 'ਚ ਸੁਧਾਰਾਂ ਲਈ ਸਕੂਲੀ ਪੱਧਰ ਤੇ ਨਿੱਜੀ ਤੌਰ ‘ਤੇ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਉਨ੍ਹਾਂ ਅੱਜ ਪਟਿਆਲਾ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਇਨਜ਼ ਤੇ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ: ਆਪ ਆਗੂ ਦੀ ਧੱਕੇਸ਼ਾਹੀ 'ਤੇ ਭੜਕੇ ਪਿੰਡ ਵਾਸੀ; ਲਾਭਪਾਤਰੀਆਂ ਨੂੰ ਜ਼ਬਰਦਸਤੀ ਨਿਰਧਾਰਤ ਤੋਂ ਘੱਟ ਕਣਕ ਵੰਡਣ ਦਾ ਮਾਮਲਾ
ਸਿੱਖਿਆ ਮੰਤਰੀ ਨੇ ਇਸ ਸਬੰਧੀ ਟਵੀਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ "ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਸਕੂਲੀ ਪੱਧਰ ਉੱਤੇ ਨਿੱਜੀ ਤੌਰ ‘ਤੇ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ ਜਿਸ ਦੀ ਲੜੀ ਤਹਿਤ ਅੱਜ ਪਟਿਆਲਾ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਇਨਜ਼ ਅਤੇ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਮੇਰੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰ ਸਕੂਲ ਤੱਕ ਪਹੁੰਚ ਬਣਾਵਾਂ।"
ਦਿਲਚਸਪ ਗੱਲ ਇਹ ਰਹੀ ਕਿ ਸਿੱਖਿਆ ਮੰਤਰੀ ਨੇ ਇਸ ਦੌਰੇ ਬਾਰੇ ਨਾ ਤਾਂ ਲੋਕ ਸੰਪਰਕ ਵਿਭਾਗ ਨੂੰ ਕੋਈ ਜਾਣਕਾਰੀ ਦਿੱਤੀ ਤੇ ਨਾ ਹੀ ਮੰਤਰੀ ਦੇ ਆਉਣ ਬਾਰੇ ਕੋਈ ਸੂਚਨਾ ਸਾਂਝੀ ਕੀਤੀ ਗਈ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਦੇ ਨਾਲ ਪਟਿਆਲਾ ਹਲਕਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਆਮ ਆਦਮੀ ਪਾਰਟੀ ਜ਼ਿਲ੍ਹਾ-ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸਕੂਲ ਮੁਖੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਸਕੂਲੀ ਪੱਧਰ ਉੱਤੇ ਨਿੱਜੀ ਤੌਰ ‘ਤੇ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ ਜਿਸ ਦੀ ਲੜੀ ਤਹਿਤ ਅੱਜ ਪਟਿਆਲਾ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਇਨਜ਼ ਅਤੇ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਮੇਰੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰ ਸਕੂਲ ਤੱਕ ਪਹੁੰਚ ਬਣਾਵਾਂ। pic.twitter.com/0tGNwPievz — Gurmeet Singh Meet Hayer (@meet_hayer) May 9, 2022
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਪੰਜਾਬ ਭਰ ਦੇ ਸਮੂਹ ਸਿਖਿਆ ਅਫਸਰਾਂ, ਪ੍ਰਿੰਸੀਪਲ ਅਤੇ ਮੁਖ ਅਧਿਆਪਕਾਂ ਨਾਲ 10 ਮਈ ਨੂੰ ਸੱਦੀ ਵਿਸ਼ੇਸ਼ ਇਕੱਤਰਤਾਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਸੁਧਾਰਾਂ ਦੀ ਲੜੀ ਤਹਿਤ ਸਾਡੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ 10 ਮਈ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਫਸਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਮੁਲਾਕਾਤ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ, 1/2 pic.twitter.com/WzYvol7CQ0
— Gurmeet Singh Meet Hayer (@meet_hayer) May 8, 2022