ਪੰਜਾਬ

ਸਿੱਖਿਆ ਮੰਤਰੀ ਨੇ ਮਨੀਸ਼ ਸਿਸੋਦੀਆ ਦੀ ਚੁਣੌਤੀ ਕੀਤੀ ਕਬੂਲ, ਦਿੱਤਾ ਖੁੱਲ੍ਹੀ ਬਹਿਸ ਦਾ ਸੱਦਾ

By Riya Bawa -- November 26, 2021 5:09 pm

ਚੰਡੀਗੜ੍ਹ : ਪੰਜਾਬ ਵਿਚ ਸਿੱਖਿਆ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਦੇ ਮੰਤਰੀਆਂ ਵਿਚਕਾਰ ਘਮਾਸਾਨ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਚੁਣੌਤੀ ਸਵੀਕਾਰ ਕਰ ਲਈ ਗਈ ਹੈ। ਪਰਗਟ ਸਿੰਘ ਨੇ ਮਨੀਸ਼ ਸਿਸੋਦੀਆ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਪਰਗਟ ਸਿੰਘ ਨੇ ਮਨੀਸ਼ ਸਿਸੋਦੀਆ ਅੱਗੇ ਸ਼ਰਤ ਰੱਖੀ ਹੈ ਕਿ ਅਸੀਂ ਇਸ ਗੱਲ 'ਤੇ ਵੀ ਡਿਬੇਟ ਕਰਾਂਗੇ ਕਿ ਕੀ 10 ਸਕੂਲਾਂ 'ਤੇ ਕਰੋੜਾਂ ਰੁਪਏ ਖ਼ਰਚ ਕਰਨੇ ਜਾਇਜ਼ ਹਨ ਜਾਂ ਫਿਰ ਸੂਬੇ ਦੇ ਸਕੂਲਾਂ ਨੂੰ ਲੋੜ ਮੁਤਾਬਕ ਗ੍ਰਾਂਟ ਦੇ ਕੇ ਲੱਖਾਂ ਵਿਦਿਆਰਥੀਆਂ ਨੂੰ ਸਹੂਲਤਾਂ ਮੁਹੱਈਆ ਕਰਨੀਆਂ ਜਾਇਜ਼ ਹਨ।

ਇਸ ਦੇ ਨਾਲ ਹੀ ਪਰਗਟ ਸਿੰਘ ਨੇ ਕੇਜਰੀਵਾਲ ਤੇ ਤਨਜ ਕਸਿਆ ਹੈ ਕਿ ਪੰਜਾਬ ਦੀ ਦਿੱਲੀ ਨਾ ਤੁਲਨਾ ਨਾ ਕਰਨ। ਪ੍ਰਦਰਸ਼ਨ ਕਰ ਰਹੇ ਅਧਿਆਪਕ ਬਾਰੇ ਗੱਲ ਕਰਦੇ ਪਰਗਟ ਸਿੰਘ ਨੇ ਕਿਹਾ ਕਿ ਸਾਰੀਆਂ ਅਧਿਆਪਕ ਜਥੇਬੰਦੀਆਂ ਨਾਲ 10-10 ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਨਵੇਂ ਭਰਤੀ ਕੀਤੇ ਅਧਿਆਪਕਾਂ ਅਤੇ ਪੱਕੇ ਅਧਿਆਪਕਾਂ ਦੇ ਅੰਕੜਿਆਂ ਦੀ ਤੁਲਨਾ ਕਰਾਂਗੇ। ਇਸ ਦੇ ਨਾਲ ਹੀ ਸਰਹੱਦੀ ਸਕੂਲਾਂ 'ਚ ਅਧਿਆਪਕਾਂ ਦੀ ਵਧੀ ਹੋਈ ਗਿਣਤੀ ਦਾ ਅੰਕੜਾ ਵੀ ਲਵਾਂਗੇ ਅਤੇ ਦੋਹਾਂ ਸੂਬਿਆਂ ਦੇ ਵਿਦਿਆਰਥੀ ਅਤੇ ਅਧਿਆਪਕ ਅਨੁਪਾਤ ਦੀ ਤੁਲਨਾ ਵੀ ਕਰਾਂਗੇ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ 10 ਸਰਕਾਰੀ ਸਕੂਲਾਂ ਦੀ ਬਜਾਏ 250-250 ਸਕੂਲਾਂ ਦੀ ਤੁਲਨਾ ਕੀਤੀ ਜਾਵੇਗੀ। ਮੈਰੀਟੋਰੀਅਸ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲੇ ਨਾ ਹੋਣ 'ਤੇ ਸਿਖਿਆ ਮੰਤਰੀ ਨੇ ਕਿਹਾ ਕਿ ਕੁਝ ਤਕਨੀਕੀ ਕਾਰਨਾਂ ਕਰ ਕੇ ਦਾਖਲੇ ਨਹੀਂ ਹੋ ਰਹੇ ਸਨ, ਜਲਦ ਸਭ ਠੀਕ ਕਰ ਰਹੇ ਹਾਂ।

Bharat Biotech refused vaccine supply, mismanagement by Centre, says Manish Sisodia

ਦੱਸਣਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪਰਗਟ ਸਿੰਘ ਨੂੰ ਡਿਬੇਟ ਲਈ ਖੁੱਲ੍ਹੀ ਚੁਣੌਤੀ ਦਿੱਤੀ ਸੀ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਸੀ ਕਿ ਪਰਗਟ ਸਿੰਘ ਮੇਰੇ ਨਾਲ 10 ਸਰਕਾਰੀ ਸਕੂਲਾਂ ਦਾ ਦੌਰਾ ਕਰਨ, ਜਿਨ੍ਹਾਂ 'ਚ 5 ਸਕੂਲ ਪੰਜਾਬ ਅਤੇ 5 ਦਿੱਲੀ ਦੇ ਹੋਣਗੇ। ਉਨ੍ਹਾਂ ਨੇ ਸਕੂਲਾਂ ਦੇ ਦੌਰੇ ਤੋਂ ਬਾਅਦ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਢਾਂਚੇ 'ਤੇ ਡਿਬੇਟ ਕਰਨ ਦੀ ਗੱਲ ਕਹੀ ਸੀ।

-PTC News

  • Share