ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਤੋਂ ਲਾਗੂ ਹੋਇਆ ਚੋਣ ਜ਼ਾਬਤਾ

Election Code force today after announcement of Punjab Municipal Election
ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਤੋਂਲਾਗੂ ਹੋਇਆ ਚੋਣ ਜ਼ਾਬਤਾ   

ਚੰਡੀਗੜ੍ਹ : ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ।ਇਹ ਚੋਣਾਂ 14 ਫਰਵਰੀ ਨੂੰ ਕਰਵਾਈਆਂ ਜਾਣਗੀਆਂ। ਇਸ ਦੌਰਾਨ ਸੂਬੇ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਾਬਤਾ` ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ

Election Code force today after announcement of Punjab Municipal Election
ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਤੋਂਲਾਗੂ ਹੋਇਆ ਚੋਣ ਜ਼ਾਬਤਾ

ਚੋਣ ਜ਼ਾਬਤਾ ਚੋਣਾਂ ਤੋਂ ਪਹਿਲਾਂ ਇਸ ਲਈ ਲਗਾਇਆ ਜਾਂਦਾ ਹੈ ਤਾਂ ਜੋ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾ ਨਾ ਸਕਣ। ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਇਸ਼ਤਿਹਾਰ ਜਾਂ ਆਪਣੇ ਕੀਤੇ ਕੰਮਾਂ ਨੂੰ ਉਭਾਰਨਾ ਵੀ ਚੋਣ ਜ਼ਾਬਤੇ ਹੇਠ ਆਉਂਦਾ ਹੈ। ਇਸ ਤੋਂ ਇਲਾਵਾ ਨਵੀਂ ਸਕੀਮਾਂ ਲਿਆਉਣੀਆਂ ਉਹ ਵੀ ਚੋਣ ਜ਼ਾਬਤੇ ਹੇਠ ਆਉਂਦਾ ਹੈ। ਇਸ ਦੇ ਇਲਾਵਾ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਵਿੱਤੀ ਗਰਾਂਟ ਦਾ ਐਲਾਨ ਨਹੀਂ ਕੀਤਾ ਜਾ ਸਕਦਾ ਅਤੇ ਕੋਈ ਵਾਅਦੇ ਨਹੀਂ ਕੀਤੇ ਜਾ ਸਕਦੇ। ਚੋਣ ਜ਼ਾਬਤੇ ਦੌਰਾਨ ਕਿਸੇ ਨਵੀਂ ਸਕੀਮ ਦਾ ਐਲਾਨ ਜਾਂ ਕਿਸੇ ਪ੍ਰਾਜੈਕਟ ਦਾ ਨੀਂਹ ਪੱਥਰ ਨਹੀਂ ਰੱਖਿਆ ਜਾ ਸਕਦਾ।

Election Code force today after announcement of Punjab Municipal Election
ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਤੋਂਲਾਗੂ ਹੋਇਆ ਚੋਣ ਜ਼ਾਬਤਾ

ਦਰਅਸਲ ‘ਚ 30 ਜਨਵਰੀ ਤੋਂ 3 ਫਰਵਰੀ ਤੱਕ ਕਾਗਜ਼ਭਰੇ ਜਾ ਸਕਣਗੇ ਅਤੇ ਕਾਗਜ਼ਾਂ ਦੀ ਪੜਤਾਲ 4 ਫਰਵਰੀ ਨੂੰ ਹੋਵੇਗੀ।  5 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਖਤਮ ਹੋਵੇਗਾ। 14 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ 17 ਫਰਵਰੀ ਨੂੰ ਵੋਟਾਂ ਦੀ ਗਿਣਤੀ ਕਰਕੇ ਐਲਾਨੇ ਨਤੀਜੇ ਜਾਣਗੇ।

Election Code force today after announcement of Punjab Municipal Election
ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਤੋਂਲਾਗੂ ਹੋਇਆ ਚੋਣ ਜ਼ਾਬਤਾ

ਪੜ੍ਹੋ ਹੋਰ ਖ਼ਬਰਾਂ : ਦੇਸ਼ ‘ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, AIIMS ਦੇ ਡਾ. ਗੁਲੇਰੀਆ ਨੂੰ ਲੱਗਾ ਪਹਿਲਾ ਟੀਕਾ

ਦੱਸਣਯੋਗ ਹੈ ਕਿ 8 ਨਗਰ ਨਿਗਮਾਂ ਲਈ 400 ਅਤੇ 109 ਨਗਰ ਕੌਸਲਾਂ ਲਈ 1902 ਮੈਂਬਰਾਂ ਦੀ ਚੋਣਹੋਵੇਗੀ। ਇਨ੍ਹਾਂ ਚੋਣਾਂ ਵਿੱਚ 50 ਫੀਸਦ ਸੀਟਾਂ ਮਹਿਲਾਵਾਂ ਲਈ ਰਾਖਵੀਆਂਕੀਤੀਆਂ ਗਈਆਂ ਹਨ। ਨਿਗਮ ਚੋਣਾਂ ਲਈ 39,15,280 ਵੋਟਰ ਰਜਿਸਟਰਡ ਕੀਤੇ ਗਏ ਹਨ। 145 ਰਿਟਰਨਿੰਗ ਅਫਸਰ ਅਤੇ 145 ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਹਨ।

Election Code force today after announcement of Punjab Municipal Election
ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਤੋਂ ਲਾਗੂ ਹੋਇਆ ਚੋਣ ਜ਼ਾਬਤਾ

ਇਸ ਦੇ ਨਾਲ ਹੀ 30 ਆਈ.ਏ.ਐਸ ਅਤੇ ਪੀ.ਸੀ.ਐਸ ਅਧਿਕਾਰੀ ਚੋਣ ਅਬਜਰਵਰ ਲਾਏ ਗਏ ਹਨ। 6 ਆਈ.ਪੀ.ਐਸ ਅਧਿਕਾਰੀ  ਪੁਲੀਸ ਅਬਜਰਵਰ ਨਿਯੁਕਤ ਕੀਤੇ ਗਏ। ਸੂਬੇ ਵਿਚ 4102 ਪੋਲਿੰਗ ਬੂਥ ਸਥਾਪਤਕੀਤੇ ਗਏ ਹਨ। ਇਨ੍ਹਾਂ ਚੋਣਾਂ ਵਿਚ 18000 ਮੁਲਾਜ਼ਮਾਂ ਦੀਆਂ ਡਿਊਟੀਆਂਲਾਈਆਂ ਗਈਆਂ ਹਨ। ਚੋਣਾਂ ਲਈ 7000 ਈ.ਵੀ ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ।
-PTCNews