ਮੁੱਖ ਖਬਰਾਂ

ਕੇਜਰੀਵਾਲ ਅਤੇ AAP ਨੇ ਚੋਣ ਕਮਿਸ਼ਨ ਨੂੰ ਹੀ ਦਿੱਤਾ ਧੋਖਾ, ਹੋਣੀ ਚਾਹੀਦੀ ਹੈ ਸਖ਼ਤ ਕਾਰਵਾਈ: ਅਕਾਲੀ ਦਲ

By Riya Bawa -- February 13, 2022 8:58 pm -- Updated:February 13, 2022 8:58 pm

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੇ ਮਾਮਲੇ ਵਿਚ ਕੀਤੀ ਗਈ ਚੋਣ ਧਾਂਦਲੀ ਦੇ ਮਾਮਲੇ ਵਿਚ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਕਾਰਵਾਈ ਕਰੇ ਅਤੇ ਜੇਕਰ ਤਿੰਨ ਦਿਨਾਂ ਦੇ ਅੰਦਰ ਅੰਦਰ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਅਦਾਲਤ ਦਾ ਰੁੱਖ ਕਰੇਗੀ। ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਕਿ ਪਾਰਟੀ ਨੇ ਪੰਜਾਬ ਦੇ ਮੁੱਖ ਚੋਣ ਅਫਸਰ ਦੇ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਨੁੰ ਲਿਖਤੀ ਨੋਟਿਸ ਦੇ ਕੇ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ ਕਿ ਕੇਜਰੀਵਾਲ ਨੇ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਵਾਸਤੇ ਵੱਖਰੀ ਵੀਡੀਓ ਭੇਜੀ ਸੀ ਜਦੋਂ ਕਿ ਟੀ ਵੀ ਚੈਨਲਾਂ ਅਤੇ ਸੋਸ਼ਲ ਮੀਡੀਆ 'ਤੇ ਜੋ ਵੀਡੀਓ ਚਲਾਈ ਗਈ, ਉਹ ਪ੍ਰਵਾਨਤ ਵੀਡੀਓ ਨਾਲੋਂ ਵੱਖਰੀ ਸੀ। ਇਸ ਲਈ ਅਜਿਹਾ ਕਰ ਕੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਭਾਰਤ ਦੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ ਤੇ ਧਾਰਾ 123 ਤਹਿਤ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਹੋਣੀ ਚਾਹੀਦੀ ਹੈ ਤੇ ਪਾਰਟੀ ਦੇ ਉਮੀਦਵਾਰਾਂ 'ਤੇ ਛੇ ਸਾਲ ਲਈ ਚੋਣ ਲੜਨ 'ਤੇ ਪਾਬੰਦੀ ਲੱਗਣੀ ਚਾਹੀਦੀ ਹੈ।

Punjab elections 2022: Harcharan Bains hits out Arvind Kejriwal

ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੁੰ 17 ਫਰਵਰੀ ਤੱਕ ਕਾਰਵਾਈ ਕਰਨ ਵਾਸਤੇ ਤਿੰਨ ਦਿਨ ਦਾ ਨੋਟਿਸ ਦਿੱਤਾ ਹੈ ਅਤੇ ਜੇਕਰ ਤਿੰਨ ਦਿਨਾਂ ਵਿਚ ਕਾਰਵਾਈ ਨਾ ਹੋਈ ਤਾਂ ਪਾਰਟੀ ਅਦਾਲਤ ਦਾ ਰੁੱਖ ਕਰੇਗੀ।

ਇਹ ਵੀ ਪੜ੍ਹੋ: ਪ੍ਰਿਅੰਕਾ ਦਾ ਦਾਅਵਾ ਕੈਪਟਨ ਸਰਕਾਰ ਦਾ ਰਿਮੋਟ ਕੰਟਰੋਲ ਭਾਜਪਾ ਦੇ ਹੱਥੀਂ ਸੀ

ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਆਮ ਆਦਮੀ ਪਾਰਟੀ ਅਤੇ ਇਸਦੇ ਆਗੂ ਨੇ ਚੋਣ ਕਮਿਸ਼ਨ ਨਾਲ ਹੀ ਧੋਖਾ ਕੀਤਾ ਹੈ ਤੇ ਇਸਦੇ ਸਬੂਤ ਖੁਦ ਕਮਿਸ਼ਨ ਕੋਲ ਮੌਜੂਦ ਹਨ, ਇਸ ਲਈ ਇਸ ਮਾਮਲੇ ਵਿਚ ਕਾਰਵਾਈ ਕਰਨੀ ਬਣਦੀ ਹੈ।

ਅਕਾਲੀ ਦਲ ਦੇ ਚੋੋਣ ਮਨੋਰਥ ਪੱਤਰ ਦੀ ਗੱਲ ਕਰਦਿਆਂ ਸ੍ਰੀ ਬੈਂਸ ਨੇ ਇਹ ਵੀ ਦੱਸਿਆ ਕਿ ਪਾਰਟੀ ਆਪਣਾ ਚੋਣ ਮਨੋਰਥ ਪੱਤਰ 15 ਫਰਵਰੀ ਨੁੰ ਜਾਰੀ ਕਰੇਗੀ। ਉਹਨਾਂ ਦੱਸਿਆ ਕਿ ਇਹ ਚੋਣ ਮਨੋਰਥ ਪੱਤਰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਰਿਲੀਜ਼ ਕਰਨਗੇ।

-PTC News

  • Share